23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖਰੜ, 22 ਅਕਤੂਬਰ (ਜੰਡਪੁਰੀ)-ਖਰੜ ਸ਼ਹਿਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਬੱਸ ਸਟੈਂਡ ਦੇ ਪ੍ਰਾਜੈਕਟ ਸੰਬੰਧੀ ਚੱਲ ਰਹੀ ਯੋਜਨਾਬੰਦੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਖਰੜ, 22 ਅਕਤੂਬਰ (ਜੰਡਪੁਰੀ)-ਖਰੜ ਸ਼ਹਿਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬੱਸ ਸਟੈਂਡ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਬੱਸ ਸਟੈਂਡ ਦੇ ਪ੍ਰਾਜੈਕਟ ਸੰਬੰਧੀ ਚੱਲ ਰਹੀ ਯੋਜਨਾਬੰਦੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਬੱਸ ਸਟੈਂਡ ਦੇ ਲੇ-ਆਊਟ ਅਤੇ ਨਕਸ਼ੇ ਨੂੰ ਅੰਤਿਮ ਰੂਪ ਦੇਣ ਦੇ ਨਾਲ-ਨਾਲ ਪ੍ਰਾਜੈਕਟ ਦੇ ਬਜਟ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਰਜ ਸਾਧਕ ਅਧਿਕਾਰੀ ਅਸ਼ੋਕ ਪਥਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਲੇ-ਆਊਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਪ੍ਰਸਤਾਵਿਤ ਬੱਸ ਟਰਮੀਨਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਯੋਜਨਾ ਹੈ। ਇਸ ਵਿਚ ਫਾਇਰ ਸਟੇਸ਼ਨ, ਸਰਕਾਰੀ ਦਫ਼ਤਰ, ਆਡੀਟੋਰੀਅਮ ਅਤੇ ਮਲਟੀ-ਲੈਵਲ ਪਾਰਕਿੰਗ ਵਰਗੀਆਂ ਸਹੂਲਤਾਂ ਸ਼ਾਮਿਲ ਕਰਨ ਸੰਬੰਧੀ ਵਿਚਾਰ ਕੀਤਾ ਗਿਆ, ਤਾਂ ਜੋ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਖਰੜ ਇਕ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਸ਼ਹਿਰ ਹੈ ਅਤੇ ਇਸ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਨਵੇਂ ਬੱਸ ਸਟੈਂਡ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨਾਲ ਪ੍ਰਾਜੈਕਟ ਦੀ ਪ੍ਰਗਤੀ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੀ ਕਾਰਵਾਈ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ, ਕਾਰਜ ਸਾਧਕ ਅਧਿਕਾਰੀ ਅਸ਼ੋਕ ਪਥਰੀਆ, ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਏ.ਐੱਮ.ਈ. ਜਤਿੰਦਰ ਸਿੰਘ, ਆਰਕੀਟੈਕਟ ਆਸ਼ੀਸ਼ ਬਾਂਸਲ ਅਤੇ ਗੋਵਿੰਦਰ ਚੀਮਾ, ਰਾਮ ਸਰੂਪ, ਨਗਰ ਕੌਂਸਲ ਦਾ ਦਫ਼ਤਰੀ ਸਟਾਫ਼ ਅਤੇ ਸਾਬਕਾ ਕੌਂਸਲਰ ਸਾਹਿਬਾਨ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣਾਂ ਲਈ ਕਿਸ਼ੋਰ ਅਵਸਥਾ ਸਿਹਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਰਾਜ ਦੀਆਂ ਮੰਡੀਆਂ ’ ਚ ਹੁਣ ਤੱਕ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ - ਚੇਅਰਮੈਨ ਬਰਸਟ 55.37 ਲੱਖ ਮੀਟ੍...
Ad Position 24