22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ’ ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਸਿਮਰਨਜੋਤ ਸਿੰਘ ਤੇ ਭਾਈ ਸੰਜੀਵ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ, ਜਦਕਿ ਭਾਈ ਗੁਰਦੇਵ ਸਿੰਘ ਕੋਮਲ ਸੰਧੂਆਂ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਸਿਮਰਨਜੋਤ ਸਿੰਘ ਤੇ ਭਾਈ ਸੰਜੀਵ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ, ਜਦਕਿ ਭਾਈ ਗੁਰਦੇਵ ਸਿੰਘ ਕੋਮਲ ਸੰਧੂਆਂ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਅਤੇ ਭਾਈ ਗੁਰਦੇਵ ਸਿੰਘ ਕੋਮਲ ਸੰਧੂਆਂ ਦੇ ਢਾਡੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ, ਗੁਰਮੀਤ ਸਿੰਘ ਮੀਆਂਪੁਰ ਚੰਗਰ, ਅਮਰ ਸਿੰਘ ਅਕਾਲੀ, ਪ੍ਰੀਤਮ ਸਿੰਘ ਅਕਾਲੀ ਤੇ ਹਰਮਿੰਦਰ ਸਿੰਘ ਖਿਜ਼ਰਾਬਾਦ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਗਿੰਢੀ ਵਿਖੇ ਚੌਥਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਜਾਗਰਣ ’ ਚ ਲੁਆਈ ਹਾਜ਼ਰੀ
Ad Position 24