22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਂਝੇ ਮੰਚ ਦੇ ਸੱਦੇ ’ ਤੇ ਪਾਵਰਕਾਮ ਦੀਆਂ ਵੱਖ - ਵੱਖ ਜਥੇਬੰਦੀਆਂ ਵਲੋਂ ਧਰਨਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਵਲੋਂ 2 ਰੋਜ਼ਾ ਹੜਤਾਲ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਪਾਵਰਕਾਮ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੇ ਘੋਲ ਦੇ ਸਮਰਥਨ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਬਖ਼ਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਬਾਬੂ ਨੰਦ, ਬਲਵਿੰਦਰ ਸਿੰਘ, ਬਲਬੀਰ ਸਿੰਘ, ਜਤਿੰਦਰ ਸਿੰਘ, ਸੁਰਿੰਦਰ ਮੱਲ੍ਹੀ, ਮੋਹਣ ਸਿੰਘ ਗਿੱਲ, ਸੁਰਿੰਦਰ ਪਾਲ ਸਿੰਘ ਲਹੌਰੀਆ, ਹਰਪ੍ਰੀਤ ਸਿੰਘ ਤੇ ਅਮਰੀਕ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਨ੍ਹਾਂ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਗਿਆ। ਇਸੇ ਦੌਰਾਨ ਹਰਵਿੰਦਰ ਸਿੰਘ, ਜਸਪਾਲ ਸਿੰਘ ਭੁੱਲਰ, ਸੰਦੀਪ ਸਿੰਘ ਜੇ. ਈ., ਬ੍ਰਿਜ ਮੋਹਨ, ਬਲਵਿੰਦਰ ਕੁਮਾਰ ਤੇ ਹਰਦਿਆਲ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਿੱਜੀਕਰਨ ਬੰਦ ਕਰਨ, 17 ਜੁਲਾਈ 2020, 15 ਜਨਵਰੀ 2015 ਅਤੇ 7 ਸਤੰਬਰ 2026 ਦਾ ਪੱਤਰ ਰੱਦ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨ ਤੇ ਪੱਕੀ ਭਰਤੀ ਚਾਲੂ ਕਰਨ ਆਦਿ ਮੰਗਾਂ ਨੂੰ ਲੈ ਕੇ ਜਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਂਡਰਾਂ - ਲਖਨੌਰ ਰੋਡ ’ ਤੇ ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਫਾਰਮਾਸਿਸਟ ਦੀ ਜ਼ੇਰੇ ਇਲਾਜ ਮੌਤ ਪੁਲਿਸ ਵਲੋਂ ਅਣਪਛਾਤੇ ਕਾਰ... ਅਗਲੀ ਖ਼ਬਰ ਪਿੰਡ ਬਗਿੰਢੀ ਵਿਖੇ ਚੌਥਾ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ
Ad Position 24