22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੋਰੀ ਦੇ ਦੋਸ਼ ਹੇਠ ਇਕ ਘਰ ਦੀ ਨੌਕਰਾਣੀ ਗ੍ਰਿਫ਼ਤਾਰ ਚੋਰੀ ਕੀਤੇ ਪੈਸੇ ਤੇ ਗਹਿਣੇ ਬਰਾਮਦ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਨਿਊ ਚੰਡੀਗੜ੍ਹ ਦੇ ਇਕ ਘਰ ‘ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਕਥਿਤ ਦੋਸ਼ ਤਹਿਤ ਨੌਕਰਾਣੀ ਵਜੋਂ ਕੰਮ ਕਰਦੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.

Ad Position 21
No active advertisement
ਅਜੀਤ ਡੈਸਕ 23-10-2026
ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਨਿਊ ਚੰਡੀਗੜ੍ਹ ਦੇ ਇਕ ਘਰ ‘ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਦੇ ਕਥਿਤ ਦੋਸ਼ ਤਹਿਤ ਨੌਕਰਾਣੀ ਵਜੋਂ ਕੰਮ ਕਰਦੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਓ. ਅਮਨਦੀਪ ਸਿੰਘ ਤਾਰੀਕਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੇ ਆਦੇਸ਼ਾਂ ਅਨੁਸਾਰ ਐੱਸ. ਪੀ. (ਦਿਹਾਤੀ) ਜਸਪਿੰਦਰ ਸਿੰਘ ਦੀ ਅਗਵਾਈ ਅਤੇ ਸਥਾਨਕ ਡੀ. ਐੱਸ. ਪੀ. ਹਰਕੀਰਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੀ ਮਹਿਲਾ ਨੂੰ ਇਕ ਹਫ਼ਤੇ ਦੇ ਅੰਦਰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਕਾਨ ਮਾਲਕਣ ਜਗਰੂਪ ਕੌਰ ਪਤਨੀ ਜਸਵੀਰ ਸਿੰਘ ਸਿੱਧੂ ਵਾਸੀ ਮ. ਨੰ. 463 ਮਨੋਹਰ ਇਨਫਰਾ (ਨਿਊ ਚੰਡੀਗੜ੍ਹ) ਨੇ ਘਰ ‘ਚ ਚੋਰੀ ਹੋਣ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ। ਪੀੜਤਾ ਨੇ ਘਟਨਾ ਦੌਰਾਨ ਘਰ ‘ਚੋਂ 1.50 ਲੱਖ ਰੁ. ਦੇ ਕਰੀਬ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਹੋਣ ਦੋਸ਼ ਲਗਾਏ ਸਨ। ਪੁਲਿਸ ਟੀਮ ਵਲੋਂ ਕੀਤੀ ਜਾਂਚ ਪੜਤਾਲ ਦੌਰਾਨ ਕਥਿਤ ਦੋਸ਼ੀ ਮਹਿਲਾ ਸੀਮਾ ਉਰਫ਼ ਜੂਮਪਾ ਦਾਸ ਪਤਨੀ ਅਮਲ ਦਾਸ ਮੂਲ ਵਾਸੀ ਪੱਛਮੀ ਬੰਗਾਲ ਤੇ ਹਾਲ ਵਾਸੀ ਕਿਰਾਏਦਾਰ ਪਿੰਡ ਧਨਾਸ ਚੰਡੀਗੜ੍ਹ ਨੂੰ ਨਾਮਜ਼ਦ ਕਰਕੇ ਕਰੀਬ ਹਫ਼ਤੇ ਬਾਅਦ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ ਚੋਰੀਸ਼ੁਦਾ 1.50 ਲੱਖ ਰੁ. ਦੀ ਨਕਦੀ ਅਤੇ ਕਰੀਬ 13 ਤੋਲੇ ਸੋਨੇ ਦੇ ਗਹਿਣੇ ਤੇ ਕਰੀਬ ਸਵਾ ਦੋ ਤੋਲੇ ਚਾਂਦੀ ਦੇ ਗਹਿਣੇ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅਗਲੇਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।­
Ad Position 22
No active advertisement
ਪਿਛਲੀ ਖ਼ਬਰ ਪਵਿੱਤਰਾ ਜਵੈਲਰਜ਼ ਵਲੋਂ ਸੋਨੇ ਅਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ ਅਗਲੀ ਖ਼ਬਰ ਪਿੰਡ ਕਾਠਗੜ੍ਹ ’ ਚ ਵਿਕਾਸ ਕਾਰਜਾਂ ਦੀ ਜਲਦ ਹੋਵੇਗੀ ਸ਼ੁਰੂਆਤ - ਕੌਂਸਲ ਪ੍ਰਧਾਨ ਵਿਰਕ
Ad Position 24