22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦਿਨ - ਦਿਹਾੜੇ ਘਰ ਦੀ ਛੱਤ ਤੋਂ ਏ . ਸੀ . ਚੋਰੀ ਕਰਨ ਦੀ ਕੋਸ਼ਿਸ਼ ਤਿੰਨ ਨੌਜਵਾਨਾਂ ’ਚੋਂ ਇਕ ਕਾਬੂ, ਦੋ ਮੋਟਰਸਾਈਕਲ ਸਮੇਤ ਫ਼ਰਾਰ

ਡੇਰਾਬੱਸੀ, 22 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀਆਂ ਅਤੇ ਝਪਟਮਾਰੀਆਂ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਪਹਿਲਾਂ ਪੁਲਿਸ ਦੀਆਂ ਕੋਸ਼ਿਸ਼ਾਂ ਸਦਕਾ ਜਿਨ੍ਹਾਂ ਅਪਰਾਧਿਕ ਵਾਰਦਾਤਾਂ ਨੂੰ ਬੜੀ ਮੁਸ਼ਕਿਲ ਨਾਲ ਠੱਲ੍ਹ ਪਈ ਸੀ, ਉਨ੍ਹਾਂ ਦੇ ਮੁੜ ਸਿਰ ਚੁੱਕਣ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ।

Ad Position 21
No active advertisement
ਡੇਰਾਬੱਸੀ ਦੇ ਪਹਾੜੀ ਗਾਈਡ ਨੇੜੇ ਸੈਣੀ ਮੁਹੱਲੇ ਤੋਂ ਏ. ਸੀ. ਦਾ ਆਊਟਡੋਰ ਚੋਰੀ ਕਰਨ ਵੇਲੇ ਰੰਗੀ ਇਥੇ ਫੜ੍ਹੇ ਗਏ ਮੁਲਜ਼ਮ ਨੂੰ ਪੁਲਿਸ ਹਵਾਲੇ ਕਰਨ ਮਗਰੋਂ ਦੀ ਤਸਵੀਰ । ਤਸਵੀਰ : ਰਣਬੀਰ ਸਿੰਘ ਪੜ੍ਹੀ 23-10-2026
ਡੇਰਾਬੱਸੀ, 22 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀਆਂ ਅਤੇ ਝਪਟਮਾਰੀਆਂ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਮੁੜ ਵਧਾ ਦਿੱਤੀ ਹੈ। ਪਹਿਲਾਂ ਪੁਲਿਸ ਦੀਆਂ ਕੋਸ਼ਿਸ਼ਾਂ ਸਦਕਾ ਜਿਨ੍ਹਾਂ ਅਪਰਾਧਿਕ ਵਾਰਦਾਤਾਂ ਨੂੰ ਬੜੀ ਮੁਸ਼ਕਿਲ ਨਾਲ ਠੱਲ੍ਹ ਪਈ ਸੀ, ਉਨ੍ਹਾਂ ਦੇ ਮੁੜ ਸਿਰ ਚੁੱਕਣ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਇਸੇ ਦੌਰਾਨ ਸ਼ਹਿਰ ਦੇ ਸੈਣੀਆਂ ਮੁਹੱਲੇ ਆਟਾ ਚੱਕੀ ਨੇੜੇ ਦਿਨ-ਦਿਹਾੜੇ ਇਕ ਘਰ ਦੀ ਦੀਵਾਰ ਤੇ ਲੱਗੇ ਹੋਏ ਏ. ਸੀ. ਦੀ ਆਊਟਡੋਰ ਯੂਨਿਟ ਚੋਰੀ ਕਰਨ ਦੀ ਕਥਿਤ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹੱਲਾ ਵਾਸੀਆਂ ਦੀ ਮੁਸਤੈਦੀ ਨਾਲ ਇਕ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਜਦਕਿ ਉਸ ਦੇ ਦੋ ਸਾਥੀ ਮੋਟਰਸਾਈਕਲ ਸਮੇਤ ਫ਼ਰਾਰ ਹੋ ਗਏ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਵਿਪਨ ਕੁਮਾਰ ਸੈਣੀ ਨੇ ਦੱਸਿਆ ਕਿ ਉਹ ਆਪਣੀ ਕਰਿਆਨੇ ਦੀ ਦੁਕਾਨ ’ਤੇ ਬੈਠੇ ਸਨ। ਇਸ ਦੌਰਾਨ ਇਕ ਨੌਜਵਾਨ ਨੇ ਉਨ੍ਹਾਂ ਨੂੰ ਘਰ ਦੀ ਛੱਤ ’ਤੇ ਸ਼ੱਕੀ ਵਿਅਕਤੀਆਂ ਦੇ ਚੜ੍ਹੇ ਹੋਣ ਦੀ ਸੂਚਨਾ ਦਿੱਤੀ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਇਕ ਨੌਜਵਾਨ ਏ. ਸੀ. ਦੀ ਆਊਟਡੋਰ ਯੂਨਿਟ ਖੋਲ੍ਹ ਰਿਹਾ ਸੀ। ਮੁਹੱਲੇ ਦੇ ਨੌਜਵਾਨਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੋ ਹੋਰ ਨੌਜਵਾਨ ਭੱਜਣ ਵਿਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਉਮਰ ਕਰੀਬ 25 ਤੋਂ 30 ਸਾਲ ਹੈ, ਜਿਸ ਨੇ ਪੁੱਛਗਿੱਛ ਦੌਰਾਨ ਆਪਣੇ ਆਪ ਨੂੰ ਮੁਬਾਰਿਕਪੁਰ ਇਲਾਕੇ ਨਾਲ ਸੰਬੰਧਿਤ ਦੱਸਿਆ ਅਤੇ ਕਬਾੜ ਚੁਗਣ ਦਾ ਕੰਮ ਕਰਨ ਦੀ ਗੱਲ ਆਖੀ। ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਿਕ ਕਰੀਬ 15 ਤੋਂ 20 ਹਜ਼ਾਰ ਰੁ. ਕੀਮਤ ਦੀ ਆਊਟਡੋਰ ਯੂਨਿਟ ਚੋਰੀ ਹੋਣ ਤੋਂ ਬਚ ਗਈ। ਅਪਰਾਧੀਆਂ ਦੇ ਹੌਸਲੇ ਬੁਲੰਦ , ਪੁਲਿਸ ਪ੍ਰਬੰਧਾਂ ’ ਤੇ ਉੱਠਣ ਲੱਗੇ ਸਵਾਲ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਚੋਰੀਆਂ ਅਤੇ ਝਪਟਮਾਰੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਸਮੇਂ ਸਿਰ ਅਜਿਹੀਆਂ ਵਾਰਦਾਤਾਂ ਨੂੰ ਨੱਥ ਨਾ ਪਾਈ ਗਈ ਤਾਂ ਅਪਰਾਧਿਕ ਅਨਸਰਾਂ ਦੇ ਹੌਸਲੇ ਹੋਰ ਬੁਲੰਦ ਹੋ ਸਕਦੇ ਹਨ। ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਡੇਰਾਬੱਸੀ ਖੇਤਰ ਵਿਚ ਲੋੜੀਂਦੀ ਪੁਲਿਸ ਨਫ਼ਰੀ ਤਾਇਨਾਤ ਕਰਨ ਦੇ ਨਾਲ-ਨਾਲ ਮੁਸਤੈਦ, ਤਜਰਬੇਕਾਰ ਅਤੇ ਅਪਰਾਧਾਂ ਨਾਲ ਨਜਿੱਠਣ ਦੀ ਸਮਰੱਥਾ ਰੱਖਣ ਵਾਲੇ ਅਧਿਕਾਰੀਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਅਤੇ ਬਾਜ਼ਾਰਾਂ ਵਿਚ ਪੁਲਿਸ ਗਸ਼ਤ ਵਧਾਉਣ, ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਅਤੇ ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਤਾਂ ਜੋ ਲੋਕਾਂ ਵਿਚ ਪੁਲਿਸ ਪ੍ਰਤੀ ਭਰੋਸਾ ਬਹਾਲ ਹੋ ਸਕੇ ਅਤੇ ਸ਼ਹਿਰ ਵਿਚ ਸੁਰੱਖਿਅਤ ਮਾਹੌਲ ਸਿਰਜਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੁੰਧੋਂ ਵਲੋਂ ਪਿੰਡ ਸਲੇਮਪੁਰ ਕਲਾਂ ਵਿਖੇ ਮੀਟਿੰਗ ਅਗਲੀ ਖ਼ਬਰ ਪਵਿੱਤਰਾ ਜਵੈਲਰਜ਼ ਵਲੋਂ ਸੋਨੇ ਅਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ
Ad Position 24