22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੁੰਧੋਂ ਵਲੋਂ ਪਿੰਡ ਸਲੇਮਪੁਰ ਕਲਾਂ ਵਿਖੇ ਮੀਟਿੰਗ

ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਵੇਂ ਕਿ ਹਾਲੇ ਆਗਾਮੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਹੀਂ ਹੋਇਆ, ਪਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸਰਗਰਮ ਆਗੂ ਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਸਲੇਮਪੁਰ ਕਲਾਂ ਵਿਖੇ ਇਕ ਭਰਵੀਂ ਮੀਟਿੰਗ ਸੱਦੀ ਗਈ।

Ad Position 21
No active advertisement
ਅਜੀਤ ਡੈਸਕ 23-10-2026
ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਭਾਵੇਂ ਕਿ ਹਾਲੇ ਆਗਾਮੀ ਵਿਧਾਨ ਸਭਾ ਚੋਣਾਂ ਦਾ ਐਲਾਨ ਨਹੀਂ ਹੋਇਆ, ਪਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਖਰੜ ਤੋਂ ਸਰਗਰਮ ਆਗੂ ਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਪਿੰਡ ਸਲੇਮਪੁਰ ਕਲਾਂ ਵਿਖੇ ਇਕ ਭਰਵੀਂ ਮੀਟਿੰਗ ਸੱਦੀ ਗਈ। ਇਸ ਮੀਟਿੰਗ ਦੌਰਾਨ ਹਰਜਿੰਦਰ ਸਿੰਘ ਮੁੰਧੋਂ ਸਮੇਤ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ, ਗੁਰਮੀਤ ਸਿੰਘ ਸ਼ਾਂਟੂ ਤੇ ਭਗਤ ਸਿੰਘ ਭਗਤ ਮਾਜਰਾ ਆਦਿ ਆਗੂਆਂ ਨੇ ਵਸਨੀਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਚੰਗੀ ਸੋਚ ਤੇ ਉਸਾਰ ੂ ਰਾਜਨੀਤੀ ਦੀ ਲੋੜ ਹੈ, ਲਿਹਾਜ਼ਾ ਆਗਾਮੀ ਵਿਧਾਨ ਸਭਾ ਚੋਣਾਂ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸਰਕਾਰ ਦੇ ਗਠਨ ਲਈ ਉਨ੍ਹਾਂ ਦੀ ਟੀਮ ਹਰ ਪਿੰਡ ਤੇ ਸ਼ਹਿਰ ਦੇ ਹਰ ਦਰਵਾਜ਼ੇ ‘ਤੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ‘ਚ ਰੱਖਦਿਆਂ ਸੂਬੇ ਨੂੰ ਅਜਿਹੇ ਨੌਜਵਾਨ ਆਗੂ ਦੀ ਲੋੜ ਹੈ, ਜੋ ਕਿ ਪੰਜਾਬ ਦੇ ਹੱਕਾਂ ਲਈ ਡਟ ਕੇ ਲੜ ਸਕੇ ਅਤੇ ਭਾਰਤ ਸਰਕਾਰ ਦੇ ਸਾਹਮਣੇ ਬਿਨਾਂ ਕਿਸੇ ਡਰ ਤੋਂ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕੇ। ਇਸ ਦੌਰਾਨ ਪਿੰਡ ਵਾਸੀ ਜਸਵੀਰ ਸਿੰਘ ਲਾਲਾ, ਸੁਰਜੀਤ ਸਿੰਘ ਤੇ ਹੋਰਨਾਂ ਪਤਵੰਤਿਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ‘ਚ ਪਿੰਡ ਦੇ ਨੌਜਵਾਨ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਫ਼ਰੀ ਮੈਡੀਕਲ ਕੈਂਪ 25 ਨੂੰ ਅਗਲੀ ਖ਼ਬਰ ਦਿਨ - ਦਿਹਾੜੇ ਘਰ ਦੀ ਛੱਤ ਤੋਂ ਏ . ਸੀ . ਚੋਰੀ ਕਰਨ ਦੀ ਕੋਸ਼ਿਸ਼ ਤਿੰਨ ਨੌਜਵਾਨਾਂ ’ਚੋਂ ਇਕ ਕਾਬੂ, ਦੋ ਮੋਟਰਸਾਈਕਲ ਸਮੇ...
Ad Position 24