ਏ . ਬੀ . ਵੀ . ਪੀ. ਨੇ ਪੰਜਾਬ ’ ਚ ਵਧ ਰਹੇ ਨਸ਼ਿਆਂ ਖ਼ਿਲਾਫ਼ ਡੀ . ਜੀ . ਪੀ ਦਫ਼ਤਰ ਦੇ ਬਾਹਰ ਕੀਤਾ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ
ਚੰਡੀਗੜ੍ਹ, 22 ਅਕਤੂਬਰ (ਮਾਰਕੰਡਾ)- ਅੱਜ ਪੰਜਾਬ ਯੂਨੀਵਰਸਿਟੀ ਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ. ਬੀ.
ਚੰਡੀਗੜ੍ਹ, 22 ਅਕਤੂਬਰ (ਮਾਰਕੰਡਾ)- ਅੱਜ ਪੰਜਾਬ ਯੂਨੀਵਰਸਿਟੀ ਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਚੰਡੀਗੜ੍ਹ ਦੇ ਕਾਰਕੁੰਨਾਂ ਨੇ ਸੂਬੇ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਪੰਜਾਬ ਪੁਲਿਸ ਦੀ ਕਥਿਤ ਮਿਲੀਭੁਗਤ ਦੇ ਖ਼ਿਲਾਫ਼ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ) ਦੇ ਦਫ਼ਤਰ ਦੇ ਬਾਹਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅੰਕਿਤ ਬਿਧਾਨ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿਚ ਧਸਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੈ। ਜੇਕਰ ਸਰਕਾਰ ਅਤੇ ਪੁਲਿਸ ਨੇ ਇਸ ਕਾਲੇ ਕਾਰੋਬਾਰ ’ਤੇ ਤੁਰੰਤ ਲਗਾਮ ਨਾ ਲਗਾਈ ਤਾਂ ਏ.ਬੀ.ਵੀ.ਪੀ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਵਿਚ ਸੂਬਾ ਪੱਧਰੀ ਵੱਡਾ ਅੰਦੋਲਨ ਸ਼ੁਰੂ ਕਰੇਗੀ।” ਸਾਬਕਾ ਪ੍ਰਧਾਨ ਗੌਰਵ ਵੀਰ ਸੋਹਲ ਨੇ ਵੀ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਪੈਦਾ ਹੋ ਰਹੇ ਨਸ਼ਿਆਂ ਦੇ ਪ੍ਰਭਾਵ ਸਬੰਧੀ ਚਿੰਤਾ ਪ੍ਰਗਟ ਕੀਤੀ। ਏ.ਬੀ.ਵੀ.ਪੀ ਚੰਡੀਗੜ੍ਹ ਦੇ ਕਾਰਕੁੰਨਾਂ ਨੇ ਐੱਸ-ਡੀਜੀਪੀ ਐੱਸ.ਐੱਸ. ਸ਼੍ਰੀਵਾਸਤਵ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।