24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਪੂ - ਧਾਮ ਵਿਖੇ ਔਰਤ ਦੀ ਸ਼ੱਕੀ ਹਾਲਤ ’ ਚ ਮੌਤ ਫਾਹੇ ਨਾਲ ਲਟਕਦੀ ਮਿਲੀ ਲਾਸ਼

ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਬਾਪੂ ਧਾਮ ਵਿਖੇ ਸ਼ੁੱਕਰਵਾਰ ਨੂੰ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਚੰਪੀ (45) ਵਜੋਂ ਹੋਈ ਹੈ।

Ad Position 21
No active advertisement
ਮਹਿਲਾ ਵਲੋਂ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਕਾਗ਼ਜ਼ੀ ਕਾਰਵਾਈ ਕਰਦਾ ਹੋਇਆ ਪੁਲਿਸ ਅਧਿਕਾਰੀ। ਤਸਵੀਰ : ਕਮਲਜੀਤ ਸਿੰਘ 24-10-2026
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-26 ਸਥਿਤ ਬਾਪੂ ਧਾਮ ਵਿਖੇ ਸ਼ੁੱਕਰਵਾਰ ਨੂੰ ਇਕ ਔਰਤ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਚੰਪੀ (45) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਬਾਪੂ ਧਾਮ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਉਸ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੂੰ ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਸਬੂਤ ਇਕੱਠੇ ਕੀਤੇ। ਜਾਣਕਾਰੀ ਅਨੁਸਾਰ, ਘਟਨਾ ਤੋਂ ਬਾਅਦ ਔਰਤ ਨੂੰ ਤੁਰੰਤ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਮੇਂ ਔਰਤ ਦਾ ਪਤੀ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ। ਔਰਤ ਦਾ ਇਕ ਬੱਚਾ ਵੀ ਹੈ। ਪੁਲਿਸ ਵਲੋਂ ਘਟਨਾ ਸਥਾਨ ਦਾ ਮੁਆਇਨਾ ਕਰਨ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਔਰਤ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਪਰਿਵਾਰਕ ਹਾਲਾਤ ਸਮੇਤ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ, ਔਰਤ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਫਿਲਹਾਲ ਪੁਲਿਸ ਵਲੋਂ ਫੋਰੈਂਸਿਕ ਟੀਮ ਦੀ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਭਾਜਪਾ ਨੂੰ ਵੱਡਾ ਝਟਕਾ , ਸੈਂਕੜੇ ਨੌਜਵਾਨਾਂ ਸਮੇਤ ਪੁਨੀਤ ਕਪੂਰ ਬਾਵਾ ਨੇ ਫੜਿਆ ਕਾਂਗਰਸ ਦਾ ਹੱਥ ਅਗਲੀ ਖ਼ਬਰ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਅਰਨਦੀਪ ਨੂੰ ਭੇਜਿਆ ਜੇਲ੍ਹ, ਬੰਟੀ ਦਾ ਮੁੜ ਲਿਆ ਰਿਮਾਂਡ
Ad Position 24