25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੁਹਾਲੀ ਪੁਲਿਸ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਦੋ ਮੁਲਜ਼ਮ ਕਾਬੂ ਯੂ . ਪੀ . ਦੇ ਬਦਾਯੂੰ ਜ਼ਿਲ੍ਹੇ ਦੇ ਰਹਿਣ ਵਾਲੇ ਨੇ ਦੋਵੇਂ ਮੁਲਜ਼ਮ

ਐੱਸ. ਏ.

Ad Position 21
No active advertisement
ਅਜੀਤ ਡੈਸਕ 25-10-2026
ਐੱਸ. ਏ. ਐੱਸ. ਨਗਰ, 24 ਅਕਤੂਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਚੰਦਰ ਸੇਨ ਉਰਫ਼ ਬਬਲੂ (28) ਅਤੇ ਟਿੰਕੂ (25) ਦੋਵੇਂ ਵਾਸੀਅਨ ਜ਼ਿਲ੍ਹਾ ਬਦਾਯੂੰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਵਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਅਫ਼ੀਮ ਕਿੱਥੋਂ ਖ਼ਰੀਦਦੇ ਸਨ ਅਤੇ ਅੱਗੇ ਕਿਹੜੇ-ਕਿਹੜੇ ਇਲਾਕਿਆਂ ਵਿਚ ਸਪਲਾਈ ਕਰਦੇ ਸਨ। ਇਹ ਕਾਰਵਾਈ ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਪੀ. (ਆਪ੍ਰੇਸ਼ਨ) ਅਕਾਸ਼ਦੀਪ ਔਲਖ ਦੀ ਨਿਗਰਾਨੀ ਹੇਠ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਿਚ ਅਮਲ ‘ਚ ਲਿਆਂਦੀ। ਪੁਲਿਸ ਅਨੁਸਾਰ 22 ਅਕਤੂਬਰ ਨੂੰ ਆਪ੍ਰੇਸ਼ਨ ਸੈੱਲ ਦੀ ਟੀਮ ਗਸ਼ਤ ਦੌਰਾਨ ਜਿਵੇਂ ਹੀ ਐਰੋਸਿਟੀ ਮੁਹਾਲੀ ਦੇ ਐੱਚ ਬਲਾਕ ਨੇੜੇ ਟ੍ਰੈਫ਼ਿਕ ਲਾਈਟਾਂ ਕੋਲ ਸਲਿੱਪ ਰੋਡ ‘ਤੇ ਪਹੁੰਚੀ ਤਾਂ ਉਥੇ ਦੋ ਨੌਜਵਾਨ ਖੜ੍ਹੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ‘ਤੇ ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਦੋਵਾਂ ਦੇ ਪਿੱਠੂ ਬੈਗਾਂ ਵਿਚੋਂ ਅਫ਼ੀਮ ਬਰਾਮਦ ਹੋਈ। ਬਰਾਮਦ ਅਫ਼ੀਮ ਦਾ ਕੁੱਲ ਵਜ਼ਨ 1 ਕਿੱਲੋ 500 ਗ੍ਰਾਮ ਪਾਇਆ ਗਿਆ। ਇਸ ਸੰਬੰਧੀ ਥਾਣਾ ਜ਼ੀਰਕਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 18, 61 ਅਤੇ 85 ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਿਕ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰਨਾਂ ਵਿਅਕਤੀਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਸਨਿਚਰਵਾਰ ਨੂੰ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਸਮਾਪਤ ਹੋਣ ‘ਤੇ ਉਨ੍ਹਾਂ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਘੱਗਰ ਦੇ ਤੇਜ਼ ਵਹਾਅ ਨੇ ਖੋਖਲੀ ਕੀਤੀ ਢਕੌਲੀ-ਮੁਬਾਰਿਕਪੁਰ ਸੜਕ ’ਤੇ ਕਿਸੇ ਸਮੇਂ ਵੀ ਵਾਪਰ ਸਕਦੈ ਵੱਡੇ ਹਾਦਸਾ ਅਗਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ ਪੰਜਾਬ ਪੁਲਿਸ ਵਲੋਂ 527 ਥਾਵਾਂ ’ਤੇ ਛਾਪੇਮਾਰੀ 223 ਕਾਬੂ
Ad Position 24