25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਜਪਾ ਆਗੂ ਬੰਨੀ ਸੰਧੂ ਵਲੋਂ ਦਾਣਾ ਮੰਡੀ ਲਾਲੜੂ ਦਾ ਦੌਰਾ

ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਵਲੋਂ ਅੱਜ ਦਾਣਾ ਮੰਡੀ ਲਾਲੜੂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੰਨੀ ਸੰਧੂ ਨੇ ਦੋਸ਼ ਲਗਾਇਆ ਕਿ ਲਾਲੜੂ ਅਨਾਜ ਮੰਡੀ ‘ਚ ਪਿਛਲੇ 23 ਦਿਨਾਂ ਤੋਂ ਝੋਨੇ ਦੀ ਲਿਫ਼ਟਿੰਗ ਨਹੀਂ ਹੋ ਰਹੀ, ਜਿਸ ਕਾਰਨ ਇਥੇ ਹਜ਼ਾਰਾਂ ਕੁਇੰਟਲ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਵਲੋਂ ਅੱਜ ਦਾਣਾ ਮੰਡੀ ਲਾਲੜੂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬੰਨੀ ਸੰਧੂ ਨੇ ਦੋਸ਼ ਲਗਾਇਆ ਕਿ ਲਾਲੜੂ ਅਨਾਜ ਮੰਡੀ ‘ਚ ਪਿਛਲੇ 23 ਦਿਨਾਂ ਤੋਂ ਝੋਨੇ ਦੀ ਲਿਫ਼ਟਿੰਗ ਨਹੀਂ ਹੋ ਰਹੀ, ਜਿਸ ਕਾਰਨ ਇਥੇ ਹਜ਼ਾਰਾਂ ਕੁਇੰਟਲ ਝੋਨੇ ਦੇ ਢੇਰ ਲੱਗੇ ਹੋਏ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਡੀ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਸੱਦ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਬੰਨੀ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ‘ਤੇ ਖ਼ਰੀਦੀ ਜਾ ਰਹੀ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਿਫ਼ਟਿੰਗ ਦੀ ਸਮੱਸਿਆ ਨੂੰ ਹੱਲ ਕਰਨ ‘ਚ ਨਾਕਾਮ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 23 ਦਿਨਾਂ ਤੋਂ ਝੋਨੇ ਦੀ ਲਿਫ਼ਟਿੰਗ ਨਾ ਹੋਣਾ ਅਤੇ ਕੁਝ ਆੜ੍ਹਤੀਆਂ ਨਾਲ ਕਥਿਤ ਪੱਖਪਾਤ ਕਰਨਾ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਲਿਫ਼ਟਿੰਗ ਦਾ ਕੰਮ ਤੇਜ਼ ਨਾ ਕੀਤਾ ਗਿਆ ਤਾਂ ਭਾਜਪਾ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਾਲ ਲੈ ਕੇ ਸੜਕਾਂ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰੇਗੀ। ਇਸ ਮੌਕੇ ਭਾਜਪਾ ਵਰਕਰ ਅਤੇ ਸਥਾਨਕ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੇਰੇ - ਸ਼ਾਮ ਲਗਦੇ ਜਾਮ , ਟੁੱਟੀਆਂ ਸੜਕਾਂ , ਸੀਵਰੇਜ ਦੀ ਸਮੱਸਿਆ ਤੇ ਪੀਣ ਵਾਲੇ ਪਾਣੀ ਦੇ ਸੰਕਟ ਨਾਲ ਲੋਕਾਂ ਦਾ ਜਿਉਣਾ... ਅਗਲੀ ਖ਼ਬਰ ਬੀਤੀ ਸ਼ਾਮ ਤੱਕ 189422 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ: ਡੀ.ਸੀ
Ad Position 24