25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਰੰਧਾਵਾ ਵਲੋਂ 97 ਲੱਖ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਜ਼ੀਰਕਪੁਰ, 24 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਜ਼ੀਰਕਪੁਰ ਦੇ ਪੀਰਮੁਛੱਲਾ ਵਿਖੇ ਡੀ-ਮਾਰਟ ਤੋਂ ਗੁਰਜੀਵਨ ਵਿਹਾਰ ਢਕੌਲੀ ਤੱਕ ਲਗਭਗ 97 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 25-10-2026
ਜ਼ੀਰਕਪੁਰ, 24 ਅਕਤੂਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਜ਼ੀਰਕਪੁਰ ਦੇ ਪੀਰਮੁਛੱਲਾ ਵਿਖੇ ਡੀ-ਮਾਰਟ ਤੋਂ ਗੁਰਜੀਵਨ ਵਿਹਾਰ ਢਕੌਲੀ ਤੱਕ ਲਗਭਗ 97 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਨਗਰ ਕੌਂਸਲ ਜ਼ੀਰਕਪੁਰ ਵਲੋਂ ਕਰਵਾਏ ਜਾਣ ਵਾਲੇ ਇਸ ਵਿਕਾਸ ਕਾਰਜ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਪੱਖੋਂ ਭਾਰੀ ਰਾਹਤ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੰਪਰਕ ਵਿਵਸਥਾ ਵੀ ਬਿਹਤਰ ਹੋਵੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਲਾਕੇ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦਾ ਸੁਚੱਜਾ ਨਿਰਮਾਣ ਸ਼ਹਿਰੀ ਖੇਤਰਾਂ ‘ਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਵੀ ਸੁਖਾਲਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਪੀਰਮੁਛੱਲਾ, ਗੁਰਜੀਵਨ ਵਿਹਾਰ ਤੇ ਢਕੌਲੀ ਦੇ ਵਸਨੀਕਾਂ ਨੂੰ ਆਉਣ-ਜਾਣ ਲਈ ਬਿਹਤਰ ਰਸਤਾ ਮਿਲੇਗਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ‘ਚ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਕੌਂਸਲਰ ਸੰਜੀਵ ਬਾਂਸਲ ਤੇ ਪੁਨੀਤ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਭੈਪੁਰ ਵਿਖੇ ਵੱਡੀ ਗਿਣਤੀ ਨੌਜਵਾਨ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਅੰਕਿਤ ਗੋਇਲ ਨੇ ਨੀਟ ਪੀ. ਜੀ. ’ੀਚ ਪੰਜਾਬ ‘ਚੋਂ ਪਹਿਲਾ ਸਥਾਨ ਹਾਸਿਲ ਕਰਕੇ ਕੁਰਾਲੀ ਦਾ ਮਾਣ ਵਧਾਇਆ-ਰਾਣਾ ਗਿੱਲ
Ad Position 24