ਪਿੰਡ ਅਭੈਪੁਰ ਵਿਖੇ ਵੱਡੀ ਗਿਣਤੀ ਨੌਜਵਾਨ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਅਭੈਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਪਾਰਟੀ ‘ਚ ਸ਼ਾਮਿਲ ਹੋਏ ਸਮੁੱਚੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਪਿੰਡ ਅਭੈਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਪਾਰਟੀ ‘ਚ ਸ਼ਾਮਿਲ ਹੋਏ ਸਮੁੱਚੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਤਾਕਤ ਅਤੇ ਭਵਿੱਖ ਹੁੰਦੇ ਹਨ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਸਮੁੱਚੇ ਨੌਜਵਾਨਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਏ ਨੌਜਵਾਨ ਪ੍ਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਆ ਰਹੇ ਸਨ, ਪਰ ‘ਆਪ’ ਲੋਕਾਂ ਦੀ ਆਸ ‘ਤੇ ਖਰੀ ਨਹੀਂ ਉਤਰ ਸਕੀ, ਲਿਹਾਜ਼ਾ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਪਾਰਟੀ ਸ਼ਾਮਿਲ ਹੋਣ ਵਾਲੇ ਨੌਜਵਾਨਾਂ ‘ਚ ਰਵਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਗੁਰਜੰਟ ਸਿੰਘ, ਪਰਭਜੋਤ ਸਿੰਘ, ਗੁਰਸੇਵਕ ਸਿੰਘ, ਹਰਜੋਤ ਸਿੰਘ, ਗੁਰਜਿੰਦਰ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਜੁਗਰਾਜ ਸਿੰਘ, ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ ਤੇ ਸਵਰਨ ਸਿੰਘ ਸਮੇਤ ਪਾਰਟੀ ਦੇ ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ, ਸਰਬਜੀਤ ਸਿੰਘ ਚੰਦੋਂ, ਮਲਕੀਤ ਸਿੰਘ ਅੱਲ੍ਹਾਪੁਰ ਤੇ ਬਲਵਿੰਦਰ ਸਿੰਘ ਰਕੌਲੀ ਆਦਿ ਵੀ ਹਾਜ਼ਰ ਸਨ।