ਰਾਏਪੁਰ ਰਾਣੀ ਵਿਖੇ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ
ਪੰਚਕੂਲਾ, 24 ਅਕਤੂਬਰ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਚਕੂਲਾ, 24 ਅਕਤੂਬਰ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਖੇਤਰ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਦੀਆਂ ਲੱਤਾਂ ‘ਚ ਗੋਲੀਆਂ ਮਾਰੀਆਂ, ਜਦਕਿ ਕਰਾਸ ਫਾਇਰਿੰਗ ਦੌਰਾਨ ਪੁਲਿਸ ਦਾ ਇਕ ਜਵਾਨ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਿਛਲੇ 10-12 ਦਿਨਾਂ ਦੌਰਾਨ ਰਾਏਪੁਰ ਰਾਣੀ ਅਤੇ ਚੰਡੀਮੰਦਰ ਥਾਣੇ ਅਧੀਨ ਪੈਂਦੇ ਖੇਤਰਾਂ ‘ਚ ਵਾਪਰੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਉਕਤ ਤਿੰਨੋਂ ਮੁਲਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਗੈਂਗਸਟਰਾਂ ਨਾਲ ਸੰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।