24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਪ੍ਰੋ. ਚੰਦੂਮਾਜਰਾ

ਸੰਗਰੂਰ, 24 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਤੇ ਪੰਜਾਬ ਦੀਆਂ ਦਰਪੇਸ਼ ਚੁਨੌਤੀਆਂ ਦਾ ਟਾਕਰਾ ਕਰਨ ਵਾਲੇ ਪੰਜਾਬ ਤੇ ਪੰਥ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ।

Ad Position 21
No active advertisement
ਅਜੀਤ ਡੈਸਕ 25-10-2026
ਸੰਗਰੂਰ, 24 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਤੇ ਪੰਜਾਬ ਦੀਆਂ ਦਰਪੇਸ਼ ਚੁਨੌਤੀਆਂ ਦਾ ਟਾਕਰਾ ਕਰਨ ਵਾਲੇ ਪੰਜਾਬ ਤੇ ਪੰਥ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲ ਹੀ ਵਿਚ ਦਿੱਤੇ ਬਿਆਨ ਬਿਲਕੁਲ ਸਾਰਥਕ ਹੈ । ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਅੱਜ ਪੰਜਾਬ ਦੀ ਸੱਤਾ ’ਤੇ ਉਹ ਲੋਕ ਕਾਬਜ਼ ਹਨ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ, ਨਾ ਹੀ ਸਨੇਹ ਹੈ ਸਗੋਂ ਇਕ ਸਾਜ਼ਿਸ਼ ਦੇ ਤਹਿਤ ਇਹ ਲੋਕ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਅਤੇ ਬਦਨਾਮ ਕਰਨ ਲੱਗੇ ਹੋਏ ਹਨ । ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਸ ਅਤੇ ਵਿਸ਼ਵਾਸ ਕਰਕੇ ਸੱਤਾ ਜਿਨ੍ਹਾਂ ਲੋਕਾਂ ਨੂੰ ਦਿੱਤੀ ਸੀ, ਉਨ੍ਹਾਂ ਨੇ ਸੱਤਾ ਅੱਗੇ ਲੀਜ਼ ’ਤੇ ਦੇ ਦਿੱਤੀ ਹੈ । ਹਾਲਾਤ ਇਹ ਹਨ ਕਿ ਪੰਜਾਬ ਦੇ ਦਫ਼ਤਰਾਂ, ਫਾਈਲਾਂ ਤੇ ਕੋਠੀਆਂ ਤੱਕ ਵੀ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਕਾਰਨ ਪੰਜਾਬ ਦਾ ਭਵਿੱਖ ਧੁੰਦਲਾ ਹੋ ਗਿਆ ਹੈ । ਅੱਜ ਪੰਜਾਬੀਆਂ ਦੀ ਹੋਂਦ ’ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ ਤੇ ਜਦੋਂ ਵਿਸ਼ਾ ਹੋਂਦ ਦਾ ਆ ਜਾਵੇ ਤਾਂ ਸਾਨੂੰ ਸਾਰਿਆਂ ਨੂੰ ਸਮੁੱਚੇ ਮਤਭੇਦ ਛੱਡ ਕੇ ਹਉਮੈ ਤੇ ਹੰਕਾਰ ਤੋਂ ਦੂਰ ਹੋ ਕੇ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ । 24ਐਸਐਨਜੀ53 ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
Ad Position 22
No active advertisement
ਪਿਛਲੀ ਖ਼ਬਰ ਕਾਲੇਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ ਅਗਲੀ ਖ਼ਬਰ ਸ਼ਿਵ ਕੰਵਰ ਸਿੰਘ ਸੰਧੂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24