24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖ਼ਾਲਸਾ ਸਕੂਲ ਮੁਹਾਲੀ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਿਸ਼ੇਸ਼ ਇਕੱਤਰਤਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 25-10-2026
ਐੱਸ. ਏ. ਐੱਸ. ਨਗਰ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਿਸ਼ੇਸ਼ ਇਕੱਤਰਤਾ ਜੋਰਾ ਸਿੰਘ ਚੱਪੜਚਿੜੀ ਦੀ ਪ੍ਰਧਾਨਗੀ ਹੇਠ ਖ਼ਾਲਸਾ ਸਕੂਲ ਮੁਹਾਲੀ ਵਿਖੇ ਹੋਈ। ਇਸ ਮੌਕੇ ਸੂਬੇ ਦੇ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੰਜਾਬ ‘ਚ ਕਾਨੂੰਨ-ਵਿਵਸਥਾ ਦੀ ਹਾਲਾਤ ਬਦ ਤੋਂ ਬੱਦਤਰ ਹੋ ਚੁੱਕੀ ਹੈ। ਰੋਜ਼ਾਨਾ ਕਤਲੋ-ਗਾਰਤ, ਗੈਂਗਸਟਰਵਾਦ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਥੋਂ ਤੱਕ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਵੀ ਦਿਨ-ਦਿਹਾੜੇ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਅਜਿਹੇ ਹਾਲਾਤ ਕਾਰਨ ਪੁਲਿਸ ਵਿਭਾਗ ‘ਚ ਵੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਆਮ ਵਿਅਕਤੀ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੀ ਗਈ ਹੈ, ਉਸ ਤਰ੍ਹਾਂ ਹੋਰਨਾਂ ਕਤਲਾਂ ਦੇ ਮਾਮਲਿਆਂ ਦੀ ਪੜਤਾਲ ਵੀ ਸੀ. ਬੀ. ਆਈ. ਤੋਂ ਕਰਵਾਈ ਜਾਵੇ ਅਤੇ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਧਾਰਮਿਕ ਅਸਥਾਨਾਂ ‘ਤੇ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਵੀ ਚਿੰਤਾ ਜ਼ਾਹਿਰ ਕੀਤੀ ਗਈ। ਇਸੇ ਦੌਰਾਨ ਮੀਟਿੰਗ ‘ਚ ਹਾਜ਼ਰ ਆਗੂਆਂ ਨੇ ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ ਦੁਮਣਾ ਵਲੋਂ ਦਿੱਤੇ ਗਏ ਬਿਆਨ ਦੀ ਵੀ ਪੁਰਜ਼ੋਰ ਸ਼ਲਾਘਾ ਕੀਤੀ ਗਈ। ਇਸ ਮੌਕੇ ਭਜਨ ਸਿੰਘ ਸ਼ੇਰਗਿੱਲ ਤੇ ਹਰਬੰਸ ਸਿੰਘ ਕੰਧੋਲਾ (ਦੋਵੇਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ), ਦੀਦਾਰ ਸਿੰਘ, ਰਵਿੰਦਰ ਸਿੰਘ, ਤਲਵਿੰਦਰ ਸਿੰਘ, ਹਾਕਮ ਸਿੰਘ, ਗਿਆਨ ਸਿੰਘ, ਸਨਵੇਲ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਭਜਨ ਸਿੰਘ, ਜਗਮਿੰਦਰ ਸਿੰਘ, ਜਗਜੀਤ ਸਿੰਘ, ਡਾ. ਜਗੀਰ ਸਿੰਘ, ਇਕਬਾਲ ਸਿੰਘ ਤੇ ਭਗਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਖਨੌਰ ਤੋਂ 15 ਸਾਲਾ ਨਾਬਾਲਗ ਲੜਕੀ ਲਾਪਤਾ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਨੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ
Ad Position 24