24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਤਾਰਾਪੁਰ ਮਾਜਰੀ ਦੇ ਸਰਪੰਚ ਅਤੇ ਹੋਰਨਾਂ ਮੁਹਤਬਰਾਂ ਵਲੋਂ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਨਾਲ ਮੁਲਾਕਾਤ

ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੂੰ ਗ੍ਰਾਮ ਪੰਚਾਇਤ ਪਿੰਡ ਤਾਰਾਪੁਰ ਮਾਜਰੀ ਅਤੇ ਦੰਗਲ ਕਮੇਟੀ ਵਲੋਂ ਪਿੰਡ ਦੇ ਕੁਸ਼ਤੀ ਦੰਗਲ ਸੰਬੰਧੀ ਸੱਦਾ-ਪੱਤਰ ਦਿੱਤਾ ਗਿਆ। ਇਸ ਮੌਕੇ ਸਰਪੰਚ ਰਾਜੇਸ਼ ਕੁਮਾਰ ਅਤੇ ਦੰਗਲ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਪਿੰਡ ‘ਚ ਕੁਸ਼ਤੀ ਦੰਗਲ ਨਹੀਂ ਹੋ ਰਿਹਾ ਸੀ, ਪਰ ਇਸ ਵਾਰ ਦੰਗਲ ਕਮੇਟੀ ਵਲੋਂ ਖੇਡ ਪ੍ਰੇਮੀਆਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਅਕਤੂਬਰ ਨੂੰ ਪਿੰਡ ਤਾਰਾਪੁਰ ਮਾਜਰੀ ਵਿਖੇ ਮੁੜ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ।

Ad Position 21
No active advertisement
ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੂੰ ਸੱਦਾ-ਪੱਤਰ ਸੌਂਪਦੇ ਹੋਏ ਪਿੰਡ ਤਾਰਾਪੁਰ ਮਾਜਰੀ ਦੇ ਗ੍ਰਾਮ ਪੰਚਾਇਤ ਮੈਂਬਰ ਅਤੇ ਦੰਗਲ ਕਮੇਟੀ ਦੇ ਅਹੁਦੇਦਾਰ। ਤਸਵੀਰ : ਕੁਲਵੰਤ ਸਿੰਘ ਧੀਮਾਨ 25-10-2026
ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੂੰ ਗ੍ਰਾਮ ਪੰਚਾਇਤ ਪਿੰਡ ਤਾਰਾਪੁਰ ਮਾਜਰੀ ਅਤੇ ਦੰਗਲ ਕਮੇਟੀ ਵਲੋਂ ਪਿੰਡ ਦੇ ਕੁਸ਼ਤੀ ਦੰਗਲ ਸੰਬੰਧੀ ਸੱਦਾ-ਪੱਤਰ ਦਿੱਤਾ ਗਿਆ। ਇਸ ਮੌਕੇ ਸਰਪੰਚ ਰਾਜੇਸ਼ ਕੁਮਾਰ ਅਤੇ ਦੰਗਲ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਪਿੰਡ ‘ਚ ਕੁਸ਼ਤੀ ਦੰਗਲ ਨਹੀਂ ਹੋ ਰਿਹਾ ਸੀ, ਪਰ ਇਸ ਵਾਰ ਦੰਗਲ ਕਮੇਟੀ ਵਲੋਂ ਖੇਡ ਪ੍ਰੇਮੀਆਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 27 ਅਕਤੂਬਰ ਨੂੰ ਪਿੰਡ ਤਾਰਾਪੁਰ ਮਾਜਰੀ ਵਿਖੇ ਮੁੜ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ । ਉਨ੍ਹਾਂ ਕਿਹਾ ਕਿ ਇਸ ਕੁਸ਼ਤੀ ਦੰਗਲ ਦਾ ਸੱਦਾ-ਪੱਤਰ ਦੇਣ ਲਈ ਹੀ ਅੱਜ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨਾਲ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਕਮੇਟੀ ਵਲੋਂ ਮੁਲਾਕਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਖਰੜ ਹਲਕੇ ਨਾਲ ਸੰਬੰਧਿਤ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪਿੰਡ ਤਾਰਾਪੁਰ ਮਾਜਰੀ ਦੀ ਸਮੁੱਚੀ ਪੰਚਾਇਤ ਵਲੋਂ ਵਿਜੇ ਸ਼ਰਮਾ ਟਿੰਕੂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ। ਇਸ ਮੌਕੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਭੇਦਭਾਵ ਤੋਂ ਉੱਪਰ ਉੱਠ ਕੇ ਅਜਿਹੇ ਖੇਡ ਮੇਲੇ ਕਰਵਾਉਣੇ ਚਾਹੀਦੇ ਹਨ ਤਾਂ ਜੋ ਅਜੋਕੀ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼ੇਰ ਸਿੰਘ, ਰਾਣਾ ਰਾਮ, ਪਾਲ ਸਿੰਘ ਅਤੇ ਕੁਲਦੀਪ ਸਿੰਘ ਓਇੰਦ ਪੀ. ਏ. ਟੂੰ ਵਿਜੇ ਸ਼ਰਮਾ ਟਿੰਕੂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਚਾਰਾਜੋਈ ਕਰਾਂਗਾ-ਬੰਨੀ ਕੰਗ ਅਗਲੀ ਖ਼ਬਰ ਚੇਅਰਮੈਨ ਗੋਲਡੀ ਵਲੋਂ ਪਿੰਡ ਕਰੌਰਾਂ, ਸਿਊਂਕ, ਬਦਰਪੁਰ ਤੇ ਹਸਨਪੁਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Ad Position 24