24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੁਰਾਲੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਹੋਈ ਭਰਵੀਂ ਮੀਟਿੰਗ

ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸਥਾਨਕ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਭਰਵੀਂ ਮੀਟਿੰਗ ਸੱਦੀ ਗਈ। ਹਲਕਾ ਖਰੜ ਦੇ ਸਰਗਰਮ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ‘ਚ ਜਥੇਬੰਦੀ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ‘ਚ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 25-10-2026
ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸਥਾਨਕ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਭਰਵੀਂ ਮੀਟਿੰਗ ਸੱਦੀ ਗਈ। ਹਲਕਾ ਖਰੜ ਦੇ ਸਰਗਰਮ ਆਗੂ ਹਰਜਿੰਦਰ ਸਿੰਘ ਮੁੰਧੋਂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ‘ਚ ਜਥੇਬੰਦੀ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ‘ਚ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਬੀਬੀ ਮਨਦੀਪ ਕੌਰ ਤਰਨਤਾਰਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਸਵੰਤ ਸਿੰਘ ਚੀਮਾ, ਸੀਨੀਅਰ ਆਗੂ ਸ਼ਿਵਚਰਨ ਸਿੰਘ ਭੰਗੂ, ਸੂਬਾਈ ਆਗੂ ਗੁਰਮੀਤ ਸਿੰਘ ਸ਼ਾਂਟੂ, ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤ ਮਾਜਰਾ, ਰਮਨਜੀਤ ਸਿੰਘ ਖਰੜ, ਸੁਰਿੰਦਰ ਸਿੰਘ ਕਿਸ਼ਨਪੁਰਾ ਅਤੇ ਜਤਿਨ ਸਿੰਘ ਮੁਹਾਲੀ ਸਮੇਤ ਹੋਰਨਾਂ ਆਗੂਆਂ ਨੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਸਾਰੂ ਰਾਜਨੀਤੀ ਦੀ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ), ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਲੋਕਾਂ ਦੇ ਮਸਲਿਆਂ ਅਤੇ ਪੰਜਾਬ ਦੀ ਆਵਾਜ਼ ਬੁਲੰਦ ਕਰਨ ਦੇ ਉਦੇਸ਼ ਨਾਲ ਹੋਂਦ ‘ਚ ਆਈ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਚੁੱਕਣ ‘ਤੇ ਕੇਂਦਰਿਤ ਹੈ। ਅੰਤ ‘ਚ ਸੀਨੀਅਰ ਆਗੂ ਹਰਜਿੰਦਰ ਸਿੰਘ ਮੁੰਧੋਂ ਨੇ ਮੀਟਿੰਗ ‘ਚ ਹਾਜ਼ਰ ਸਮੁੱਚੇ ਆਗੂਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਬਹਾਦਰ ਸਿੰਘ ਝਿੰਗੜਾਂ, ਸੋਹਣ ਸਿੰਘ ਕੁਰਾਲੀ, ਬਹਾਦਰ ਸਿੰਘ ਮੁੰਧੋਂ, ਸੁਦਾਗਰ ਸਿੰਘ ਹੁਸ਼ਿਆਰਪੁਰ, ਬਚਨ ਸਿੰਘ ਮੁੰਧੋਂ, ਦਿਲਬਾਗ ਸਿੰਘ ਨੱਗਲ, ਕੁਲਵੰਤ ਸਿੰਘ ਸੰਗਤਪੁਰਾ ਅਤੇ ਸੁਰਿੰਦਰ ਸਿੰਘ ਸ਼ਿਆਮੀਪੁਰ ਸਮੇਤ ਵੱਡੀ ਗਿਣਤੀ ‘ਚ ਜਥੇਬੰਦੀ ਦੇ ਆਗੂ, ਵਰਕਰ ਤੇ ਸਥਾਨਕ ਵਸਨੀਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵਲੋਂ ਆਪਣੀ ਟੀਮ ਦਾ ਐਲਾਨ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਨੂੰ ਮਿਲੀਆਂ ਅਹਿਮ ਜ... ਅਗਲੀ ਖ਼ਬਰ ਕਰੰਟ ਲੱਗਣ ਨਾਲ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਚਾਰਾਜੋਈ ਕਰਾਂਗਾ-ਬੰਨੀ ਕੰਗ
Ad Position 24