25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਦੋ ਵੱਖ - ਵੱਖ ਮਾਮਲਿਆਂ ’ ਚ ਚਾਕੂ ਤੇ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ ਸੈਕਟਰ-31 ਥਾਣੇ ’ਚ ਐੱਨ.ਡੀ.ਪੀ.ਐੱਸ. ਤੇ ਅਸਲ੍ਹਾ ਐਕਟ ਤਹਿਤ ਮਾਮਲੇ ਦਰਜ

ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੈਕਟਰ-31 ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਕ ਮੁਲਜ਼ਮ ਕੋਲੋਂ ਕਮਾਨੀਦਾਰ ਚਾਕੂ ਅਤੇ ਦੂਜੇ ਕੋਲੋਂ 11.

Ad Position 21
No active advertisement
ਅਜੀਤ ਡੈਸਕ 26-10-2026
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੈਕਟਰ-31 ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਕ ਮੁਲਜ਼ਮ ਕੋਲੋਂ ਕਮਾਨੀਦਾਰ ਚਾਕੂ ਅਤੇ ਦੂਜੇ ਕੋਲੋਂ 11.45 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ, 24 ਅਕਤੂਬਰ ਨੂੰ ਸ਼ਾਮ ਕਰੀਬ 6.10 ਵਜੇ ਹੈਡ ਕਾਂਸਟੇਬਲ ਸੰਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਅਪਰਾਧਾਂ ਦੀ ਰੋਕਥਾਮ ਲਈ ਤਾਇਨਾਤ ਸਨ। ਜਦੋਂ ਪੁਲਿਸ ਪਾਰਟੀ ਸੈਕਟਰ-47 ਬੀ ਸਥਿਤ ਏਅਰ ਫੋਰਸ ਕੁਆਰਟਰਾਂ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਕਮਾਨੀਦਾਰ ਚਾਕੂ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸਮੀਰ ਸਿੰਘ ਉਰਫ਼ ਸੈਮ ਉਰਫ਼ ਲੰਗੜਾ (19) ਵਾਸੀ ਫੇਜ਼-2, ਰਾਮਦਰਬਾਰ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਚਾਕੂ ਰੱਖਣ ਸਬੰਧੀ ਕੋਈ ਲਾਇਸ ੈਂਸ ਜਾਂ ਮਨਜ਼ੂਰੀ ਪੇਸ਼ ਨਹੀਂ ਕਰ ਸਕਿਆ। ਇਸ ਮਾਮਲੇ ਵਿਚ ਸੈਕਟਰ-31 ਥਾਣੇ ਵਿਖੇ 24 ਅਕਤੂਬਰ ਨੂੰ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਸਮੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਚਾਕੂ ਜ਼ਬਤ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਕ ਹੋਰ ਕਾਰਵਾਈ ਦੌਰਾਨ ਪੁਲਿਸ ਨੇ ਸ਼ਿਵਮ ਉਰਫ਼ ਸ਼ਿਵ (22) ਵਾਸੀ ਪਿੰਡ ਫੈਦਾਂ ਨਿਜ਼ਾਮਪੁਰ, ਚੰਡੀਗੜ੍ਹ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਉਸ ਕੋਲੋਂ 11.45 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ 24 ਅਕਤੂਬਰ ਨੂੰ ਸੈਕਟਰ-31 ਥਾਣੇ ਵਿਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।­
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਸ਼ਾਲ ਮੋਮਬੱਤੀ ਮਾਰਚ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਦਾਅਵੇ ਨਹੀਂ,ਸਗੋਂ ਠੋਸ ਕਾਰਵ... ਅਗਲੀ ਖ਼ਬਰ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਜੈਅੰਤੀ ’ਤੇ ਵਿਗਿਆਨਕ ਪ੍ਰਸ਼ਨੋਤਰੀ ਕਰਵਾਈ
Ad Position 24