26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ’ ਚ ਭੁਗਤਣ ਦਾ ਮਨ ਬਣਾਇਆ - ਬੰਨੀ ਕੰਗ ਕਿਹਾ, ਇਸ ਵਾਰ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਾ ਲਗਾਇਆ ਜਾਵੇ

ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਟਿਕਟ ਦੇ ਦਾਅਵੇਦਾਰਾਂ ਵਲੋਂ ਆਪਣੇ ਪੱਧਰ ’ਤੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਵੀ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 26-10-2026
ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਟਿਕਟ ਦੇ ਦਾਅਵੇਦਾਰਾਂ ਵਲੋਂ ਆਪਣੇ ਪੱਧਰ ’ਤੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਵੀ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪਾਰਟੀ ਹਾਈਕਮਾਂਡ ਦੇ ਅਸ਼ੀਰਵਾਦ ਨਾਲ ਵਿਧਾਨ ਸਭਾ ਹਲਕਾ ਖਰੜ ਅੰਦਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਹਲਕੇ ਦੇ ਲੋਕਾਂ ਵਲੋਂ ਵੀ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਅੱਜ ਉਨ੍ਹਾਂ ਪਿੰਡ ਕਾਂਸਲ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਲੋਕਾਂ ਨੂੰ ਨਿਰੰਤਰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਹਿਲਾਂ ਵੀ ਇਸ ਪਾਰਟੀ ਵਲੋਂ ਹਲਕਾ ਖਰੜ ਤੋਂ ਦੋ ਵਾਰ ਬਾਹਰੀ ਉਮੀਦਵਾਰਾਂ ਨੂੰ ਚੋਣ ਲੜਾ ਕੇ ਹਲਕੇ ਦਾ ਵੱਡਾ ਨੁਕਸਾਨ ਕੀਤਾ ਗਿਆ ਹੈ, ਜਿਸ ਕਰਕੇ ਅੱਜ ਲੋਕ ‘ਆਪ’ ਦੇ ਬਦਲਾਓ ਤੋਂ ਬਹੁਤ ਜ਼ਿਆਦਾ ਦੁੱਖੀ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦਾ ਮਨ ਬਣਾਇਆ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਦੀ ਭਲਾਈ ਲਈ ਇਸ ਵਾਰ ਕਿਸੇ ਬਾਹਰੀ ਉਮੀਦਵਾਰ ਨੂੰ ਮੂੰਹ ਨਾ ਲਗਾਇਆ ਜਾਵੇ। ਮੀਟਿੰਗ ‘ਚ ਜਸਵਿੰਦਰ ਸਿੰਘ, ਸਰਬਜੀਤ ਐਸ. ਜੀ. ਟੋਡਰਮਾਜਰਾ, ਅਵਤਾਰ ਸਿੰਘ ਤਾਰੀ, ਰਾਜਦੀਪ ਸਿੰਘ ਅਤੇ ਮਹਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੇਖਕ ਅਵਤਾਰ ਨਗਲੀਆਂ ਦੀ ਪਲੇਠੀ ਕਿਤਾਬ ‘ ਗੁਸਤਾਖੀ ਮਾਫ਼ ’ ਲੋਕ ਅਰਪਣ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ਦੇ 603ਵੇਂ ਦਿਨ 152 ਨਸ਼ਾ ਤਸਕਰ 11.7 ਕਿੱਲੋ ਹੈਰੋਇਨ ਸਮੇਤ ਕਾਬੂ
Ad Position 24