26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਰਵਿੰਦਰ ਪੈਂਟਾ ਤੇ ਸੁਰਿੰਦਰ ਕਾਦੀਮਾਜਰਾ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ

ਕੁਰਾਲੀ, 25 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਲਈ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਪਾਰਟੀ ਹਾਈਕਮਾਂਡ ਵਲੋਂ ਇਲਾਕੇ ਦੇ ਉੱਘੇ ਆਗੂ ਅਰਵਿੰਦਰ ਸਿੰਘ ਪੈਂਟਾਂ ਨੂੰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਕਾਦੀਮਾਜਰਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਮੀਤ ਪ੍ਰਧਾਨ ਅਰਵਿੰਦਰ ਸਿੰਘ ਪੈਟਾ ਅਤੇ ਜਥੇਬੰਦਕ ਸਕੱਤਰ ਸੁਰਿੰਦਰ ਸਿੰਘ ਕਾਦੀਮਾਜਰਾ ਦੀ ਤਸਵੀਰ। 26-10-2026
ਕੁਰਾਲੀ, 25 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਲਈ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਹਿਤ ਪਾਰਟੀ ਹਾਈਕਮਾਂਡ ਵਲੋਂ ਇਲਾਕੇ ਦੇ ਉੱਘੇ ਆਗੂ ਅਰਵਿੰਦਰ ਸਿੰਘ ਪੈਂਟਾਂ ਨੂੰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਕਾਦੀਮਾਜਰਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨਾਲ ਇਲਾਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ ਨਿਯੁਕਤ ਇਨਾਂ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਦੀ ਚੜ੍ਹਦੀ ਕਲਾ ਅਤੇ ਲੋਕਾਂ ਦੇ ਹਿੱਤਾਂ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਇਲਾਕੇ ਦੇ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਮੁੰਧੋ, ਸੁਖਵਿੰਦਰ ਸਿੰਘ ਮੁੰਡੀਆਂ, ਜਗਵਿੰਦਰ ਸਿੰਘ ਬੰਗੀਆਂ, ਜਥੇਦਾਰ ਤੇਜਪਾਲ ਸਿੰਘ ਕੁਰਾਲੀ, ਬਲਦੇਵ ਸਿੰਘ ਖਿਜਰਾਬਾਦ, ਗਰਸੇਵਕ ਸਿੰਘ ਸਿੰਘਪੁਰਾ, ਅਲਵਿੰਦਰ ਸਿੰਘ ਕਬਾਹੇੜੀ, ਹਰਚੰਦ ਸਿੰਘ ਸੰਗਤਪੁਰਾ, ਦਰਸ਼ਨ ਸਿੰਘ ਕੰਸਲਾ, ਦਲਵੀਰ ਸਿੰਘ ਚਿੰਤਗੜ੍ਹ, ਤੇਜਿੰਦਰ ਸਿੰਘ ਪੂਨੀਆਂ, ਸਮਿੱਤਰ ਸਿੰਘ ਪਪਰਾਲੀ, ਅਰਵਿੰਦਰ ਸਿੰਘ ਮੁਡੀਆਂ ਤੇ ਹੋਰ ਆਗੂਆਂ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਰਵੀਇੰਦਰ ਸਿੰਘ ਦੁਮਣਾ, ਪੋ ਪ੍ਰੇਮ ਸਿੰਘ ਚੰਦੂਮਾਜਰਾ, ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ, ਭਜਨ ਸਿੰਘ ਸ਼ੇਰਗਿੱਲ, ਹਰਬੰਸ ਸਿੰਘ ਕਧੋਲਾਂ ਅਤੇ ਹੋਰ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮੀਤ ਪ੍ਰਧਾਨ ਅਰਵਿੰਦਰ ਸਿੰਘ ਪੈਂਟਾਂ ਅਤੇ ਜਥੇਬੰਦਕ ਸਕੱਤਰ ਸੁਰਿੰਦਰ ਸਿੰਘ ਕਾਦੀਮਾਜਰਾ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਆਗੂ ਪਾਰਟੀ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਂਖਰਪੁਰ ਫਲਾਈਓਵਰ ਦੇ ਨਿਰਮਾਣ ’ ਚ ਦੇਰੀ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਨੋਟਿਸ ਲੈਣ ਦੀ ਅਪੀਲ ਵਿਧਾਇਕ ਰੰਧਾਵਾ ਵਲੋਂ ਪ... ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਔਰਤਾਂ ਨੂੰ ਨਸ਼ਿਆਂ ਵਿਰੁੱਧ ਕਰਨਗੇ ਲਾਮਬੰਦ ਐੱਨ.ਕੇ. ਸ਼ਰਮਾ ਨੇ ਪਾਰਟੀ ਆਗੂਆਂ ਦੀਆਂਲਗਾਈਆਂ ਡਿਊਟੀਆ...
Ad Position 24