ਚੰਡੀਗੜ੍ਹ ਦੇ ਸਾਰੇ 35 ਵਾਰਡਾਂ ’ ਚ ਚੋਣ ਲੜੇਗੀ ਕਾਂਗਰਸ - ਰਜਨੀ ਪਾਟਿਲ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਘਰ-ਘਰ ਪਹੁੰਚਾਉਣ ਦਾ ਐਲਾਨ, ਟਿਕਟਾਂ ਲਈ ਕੋਈ ਸ਼ਰਤ ਨਹੀਂ ਹੋਵੇਗੀ
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਸਾਰੇ 35 ਵਾਰਡਾਂ ਵਿਚ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਚੰਡੀਗੜ੍ਹ ਇੰਚਾਰਜ ਰਜਨੀ ਪਾਟਿਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਟਿਕਟ ਦੇਣ ਦੀ ਸ਼ਰਤ ’ਤੇ ਸ਼ਾਮਿਲ ਨਹੀਂ ਕੀਤਾ ਜਾਵੇਗਾ।
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਸਾਰੇ 35 ਵਾਰਡਾਂ ਵਿਚ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਚੰਡੀਗੜ੍ਹ ਇੰਚਾਰਜ ਰਜਨੀ ਪਾਟਿਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਟਿਕਟ ਦੇਣ ਦੀ ਸ਼ਰਤ ’ਤੇ ਸ਼ਾਮਿਲ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਵਿਰੁੱਧ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਨੂੰ ਸ਼ਹਿਰ ਦੇ ਹਰ ਵਾਰਡ ਅਤੇ ਘਰ ਤੱਕ ਪਹੁੰਚਾਉਣ ਦੀ ਗੱਲ ਕਹੀ। ਸੈਕਟਰ-35 ਸਥਿਤ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀ ਪਾਟਿਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਟਿਕਟਾਂ ਦੀ ਵੰਡ ਲਈ ਕਿਸੇ ਤਰ੍ਹਾਂ ਦੀ ਸ਼ਰਤ ਪ੍ਰਵਾਨ ਨਹੀਂ ਕੀਤੀ ਜਾਵੇਗੀ। ਚੰਡੀਗੜ੍ਹ ਸੂਬਾ ਕਾਂਗਰਸ ਦੇ ਪ੍ਰਧਾਨ ਐਚ.ਐੱਸ. ਲੱਕੀ ਨੇ ਵੀ ਸਪੱਸ਼ਟ ਕੀਤਾ ਕਿ ਹੁਣ ਤੱਕ ਕਿਸੇ ਵੀ ਵਾਰਡ ਤੋਂ ਟਿਕਟ ਦੇਣ ਸਬੰਧੀ ਕਿਸੇ ਨਾਲ ਕੋਈ ਵਾਅਦਾ ਨਹੀਂ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨਾਲ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਰਜਨੀ ਪਾਟਿਲ ਨੇ ਕੋਈ ਸਿੱਧਾ ਜਵਾਬ ਦੇਣ ਤੋਂ ਗੁਰੇਜ਼ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਚੋਣਾਂ ਲੜ ਰਹੀਆਂ ਹਨ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ, ਸੰਸਦ ਮੈਂਬਰ ਮਨੀਸ਼ ਤਿਵਾੜੀ ਗੱਠਜੋੜ ਦੇ ਹੱਕ ਵਿਚ ਹਨ। ਇਸ ਸਵਾਲ ’ਤੇ ਰਜਨੀ ਪਾਟਿਲ ਨੇ ਅੰਤਿਮ ਫ਼ੈਸਲਾ ਭਵਿੱਖ ਦੇ ਸਿਆਸੀ ਘਟਨਾਕ੍ਰਮ ’ਤੇ ਛੱਡ ਦਿੱਤਾ। ਚੋਣ ਕਮਿਸ਼ਨ ਦੀ ਭੂਮਿਕਾ ’ ਤੇ ਆਰ . ਐੱਸ . ਬਾਲੀ ਨੇ ਚੁੱਕੇ ਸਵਾਲ ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਆਰ.ਐੱਸ. ਬਾਲੀ ਨੇ ਦੋਸ਼ ਲਗਾਇਆ ਕਿ ਭਾਜਪਾ ਆਪਣੇ ਸਿਆਸੀ ਹਿੱਤਾਂ ਲਈ ਸੰਵਿਧਾਨਕ ਸੰਸਥਾ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਕਰਨਾ ਹੈ। ਕਿਸੇ ਗ਼ਰੀਬ ਮਜ਼ਦੂਰ, ਕਿਸਾਨ, ਔਰਤ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਜਾਂ ਬਜ਼ੁਰਗ ਦੀ ਵੋਟ ਦੀ ਅਹਿਮੀਅਤ ਕਿਸੇ ਪ੍ਰਭਾਵਸ਼ਾਲੀ ਸਿਆਸਤਦਾਨ ਦੀ ਵੋਟ ਤੋਂ ਘੱਟ ਨਹੀਂ ਹੈ। ਬਾਲੀ ਨੇ ਕਿਹਾ ਕਿ ਚੋਣ ਪ੍ਰਣਾਲੀ ’ਚ ਪਾਰਦਰਸ਼ਤਾ ਅਤੇ ਜਵਾਬਦੇਹੀ ਬੇਹੱਦ ਜ਼ਰੂਰੀ ਹੈ। ਜੇਕਰ ਵੋਟਰ ਸੂਚੀਆਂ ਵਿਚੋਂ ਅਸਲ ਵੋਟਰਾਂ ਦੇ ਨਾਂ ਹਟਾਏ ਜਾਂਦੇ ਹਨ ਤਾਂ ਇਸ ਨਾਲ ਲੋਕਾਂ ਦਾ ਲੋਕਤੰਤਰੀ ਪ੍ਰਕਿਰਿਆ ਵਿਚ ਭਰੋਸਾ ਕਮਜ਼ੋਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਵੋਟ ਰਕਸ਼ਕ’ ਐਪ ਰਾਹੀਂ ਵੀ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।