26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐੱਸ . ਕੇ . ਐੱਮ . ਪੰਜਾਬ ਚੈਪਟਰ ਦੇ ਸੱਦੇ ’ ਤੇ ਕਿਸਾਨ ਯੂਨੀਅਨ ਲੱਖੋਵਾਲ ਨੇ ਐੱਸ . ਡੀ . ਐੱਮ . ਨੂੰ ਸੌਂਪਿਆ ਮੰਗ - ਪੱਤਰ ਐੱਸ.ਆਈ.ਆਰ. ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਅਤੇ ਵੋਟਰਾਂ ਦੇ ਅਧਿਕਾਰ ਬਹਾਲ ਕਰਨ ਦੀ ਕੀਤੀ ਮੰਗ

ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਡੇਰਾਬੱਸੀ ਇਕਾਈ ਵਲੋਂ ਐੱਸ. ਕੇ.

Ad Position 21
No active advertisement
ਅਜੀਤ ਡੈਸਕ 26-10-2026
ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਡੇਰਾਬੱਸੀ ਇਕਾਈ ਵਲੋਂ ਐੱਸ.ਕੇ.ਐੱਮ. ਪੰਜਾਬ ਚੈਪਟਰ ਦੇ ਸੱਦੇ ’ਤੇ ਕਾਰਜਕਾਰੀ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਐੱਸ.ਡੀ.ਐੱਮ. ਡੇਰਾਬੱਸੀ ਅਮਿਤ ਗੁਪਤਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਨੇ ਚੋਣ ਪ੍ਰਕਿਰਿਆ ਨਾਲ ਸੰਬੰਧਤ ਮੁੱਦਿਆਂ ’ਤੇ ਆਪਣੀਆਂ ਮੰਗਾਂ ਰੱਖੀਆਂ। ਮੰਗ ਪੱਤਰ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ (ਐੱਸ. ਕੇ. ਐੱਮ.) ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.) ਦੀ ਪ੍ਰਕਿਰਿਆ ਰੱਦ ਕਰਨ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਰ ਸੂਚੀਆਂ ’ਚੋਂ ਬਿਨਾਂ ਪਾਰਦਰਸ਼ਤਾ ਹਟਾਏ ਗਏ 13.41 ਕਰੋੜ ਨਾਗਰਿਕਾਂ ਦਾ ਵੋਟ ਦਾ ਅਧਿਕਾਰ ਬਹਾਲ ਕਰਨ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸੰਬੰਧੀ 2023 ਦੀ ਕਾਨੂੰਨੀ ਸੋਧ ਰੱਦ ਕਰਕੇ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਕਿਰਿਆ ’ਚ ਚੀਫ਼ ਜਸਟਿਸ ਨੂੰ ਮੁੜ ਸ਼ਾਮਿਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਝੋਨੇ ਦੀ ਵਾਢੀ ਦੇ ਰੁਝੇਵਿਆਂ ਦੇ ਬਾਵਜੂਦ ਐੱਸ. ਕੇ. ਐੱਮ. ਪੰਜਾਬ ਚੈਪਟਰ ਦੇ ਸੱਦੇ ’ਤੇ ਅੱਜ ਸੂਬੇ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲਾਂ ’ਚ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪ੍ਰੋਗਰਾਮ ਐੱਸ. ਆਈ. ਆਰ. ਵਿਰੁੱਧ ਸੰਘਰਸ਼ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਕੀਤਾ ਗਿਆ ਹੈ। ਇਸ ਮੌਕੇ ਜਥੇ. ਜਗਤਾਰ ਸਿੰਘ, ਸ਼ੇਰ ਸਿੰਘ, ਸਕੱਤਰ ਪਰਮਜੀਤ ਸਿੰਘ, ਜਗਤਾਰ ਸਿੰਘ ਤੇ ਧਰਮ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਉਣ ਅਤੇ ਡੀ . ਏ . ਪੀ . ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਮੰਗ ਖ਼ਰੀਦ ਬੰਦ ਹੋਣ ਕਾਰਨ... ਅਗਲੀ ਖ਼ਬਰ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ
Ad Position 24