26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰਦਰਸ਼ਨ ਸਿੰਘ ਸੈਣੀ ਦੀ ਹਮਾਇਤ ’ ਚ ਇਕਜੁੱਟ ਹੋਇਆ ਵਾਲਮੀਕਿ ਸਮਾਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾਬੱਸੀ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਓ. ਬੀ.

Ad Position 21
No active advertisement
ਅਜੀਤ ਡੈਸਕ 26-10-2026
ਡੇਰਾਬੱਸੀ, 25 ਅਕਤੂਬਰ (ਗੁਰਮੀਤ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾਬੱਸੀ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਪੁੱਤਰ ਹਰਦੀਪ ਸਿੰਘ ਸੈਣੀ ਅਤੇ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿਚ ਆਗੂਆਂ ਤੇ ਵਰਕਰਾਂ ਸਮੇਤ ਮੁਲਾਕਾਤ ਕੀਤੀ। ਇਸ ਦੌਰਾਨ ਭਗਵਾਨ ਵਾਲਮੀਕਿ ਜੈਅੰਤੀ ਦੀਆਂ ਵਧਾਈਆਂ ਦੇਣ ਦੇ ਨਾਲ ਸਮਾਜਿਕ ਏਕਤਾ ਅਤੇ ਭਾਜਪਾ ਦੀ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਲਮੀਕਿ ਸਮਾਜ ਨੂੰ ਜੈਅੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲ ਮੀਕਿ ਜੀ ਦੀਆਂ ਸਿੱਖਿਆਵਾਂ ਸੱਚਾਈ, ਸਮਾਨਤਾ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਭਾਈਚਾਰਾ ਅਤੇ ਏਕਤਾ ਜ਼ਰੂਰੀ ਹੈ। ਉਨ੍ਹਾਂ ਵਾਲਮੀਕਿ ਸਮਾਜ ਦੇ ਆਗੂਆਂ ਅਤੇ ਵਰਕਰਾਂ ਨੂੰ ਗੁਰਦਰਸ਼ਨ ਸਿੰਘ ਸੈਣੀ ਦੇ ਨਾਲ ਖੜ੍ਹਨ ਅਤੇ ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਵਿਚ ਗੁਰਦਰਸ਼ਨ ਸਿੰਘ ਸੈਣੀ ਨੂੰ ਸਮਰਥਨ ਦੇਣ ਦੀ ਗੱਲ ਕਹਿੰਦਿਆਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਰਾਜ ਕੁਮਾਰ ਵਾਲਮੀਕਿ, ਰਾਧੇ ਸ਼ਿਆਮ, ਗੁਲਸ਼ਨ ਸੋਨੂੰ, ਸੁਰਿੰਦਰ ਵਾਲਮੀਕਿ, ਭਾਈ ਪੰਮੀ ਵਾਲਮੀਕਿ, ਰਾਖੀ ਦੇਵੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੀ ਐਮਰਜੈਂਸੀ ’ਚ ਡਾਕਟਰ ਤੇ ਹੋਰ ਸਟਾਫ਼ ਨਾਲ ਕੁੱਟਮਾਰ ਤੇ ਦੁਰਵਿਹਾਰ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨਾਂ ਪੁ... ਅਗਲੀ ਖ਼ਬਰ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਸਾਢੇ ਤਿੰਨ ਸਾਲਾਂ ਤੋਂ ‘ ਅੰਨ੍ਹੇ ’ ਡਿਵਾਈਡਰਾਂ ਦਾ ਖ਼ਤਰਾ ਬਰਕਰਾਰ ਪੁਰਾਣੀ ਕਾਲਕਾ-ਸ਼ਿਮਲਾ ਸ...
Ad Position 24