25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

‘ ਅਕਾਲੀ ਦਲ ਵਾਰਿਸ ਪੰਜਾਬ ’ ਦੇ ਵਲੋਂ ਮਾਜਰੀ ਬਲਾਕ ਵਿਖੇ ਝਾੜੂ ਸਾੜੇ ‘ਆਪ’ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ) - ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਰੜ ਦੀ ਜਥੇਬੰਦੀ ਵਲੋਂ ਝੋਟਾ ਸੰਘਰਸ਼ ਕਮੇਟੀ ਮਾਨਸਾ ਦੇ ਸੱਦੇ ’ਤੇ ਮਾਜਰੀ ਬਲਾਕ ਵਿਖੇ ਝਾੜੂ ਸਾੜੇ ਗਏ। ਇਸ ਸੰਬੰਧੀ ਮਾਜਰੀ ਬਲਾਕ ਵਿਖੇ ਪੁੱਜੇ ਪਾਰਟੀ ਦੇ ਸੂਬਾ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ ਜੱਲੂਖੇੜਾ, ਮਨਜੀਤ ਕੌਰ ਤਰਨਤਾਰਨ, ਹਰਜਿੰਦਰ ਸਿੰਘ ਮੁੰਧੋਂ, ਸ਼ਿਵਚਰਨ ਸਿੰਘ ਭੰਗੂ, ਗੁਰਮੀਤ ਸਿੰਘ ਸਾਂਟੂ, ਹਰਜਿੰਦਰ ਸਿੰਘ ਦੇਸੂ ਮਾਜਰਾ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ ਆਦਿ ਆਗੂਆਂ ਨੇ ਨਾਅਰੇਬਾਜ਼ੀ ਕਰਦਿਆਂ ਝਾੜੂ ਸਾੜੇ ਅਤੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵਾਰਿਸ ਪੰਜਾਬ ਦੀ ਚਲਾਈ ਮੁਹਿੰਮ ਝੋਟਾ ਕਤਲ ਕਾਂਡ ਤੋਂ ਬਾਅਦ ਪੂਰੇ ਪੰਜਾਬ ਦੀ ਅਵਾਜ਼ ਬਣ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਮਾਜਰੀ, 25 ਅਕਤੂਬਰ (ਕੁਲਵੰਤ ਸਿੰਘ ਧੀਮਾਨ) - ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਰੜ ਦੀ ਜਥੇਬੰਦੀ ਵਲੋਂ ਝੋਟਾ ਸੰਘਰਸ਼ ਕਮੇਟੀ ਮਾਨਸਾ ਦੇ ਸੱਦੇ ’ਤੇ ਮਾਜਰੀ ਬਲਾਕ ਵਿਖੇ ਝਾੜੂ ਸਾੜੇ ਗਏ। ਇਸ ਸੰਬੰਧੀ ਮਾਜਰੀ ਬਲਾਕ ਵਿਖੇ ਪੁੱਜੇ ਪਾਰਟੀ ਦੇ ਸੂਬਾ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ ਜੱਲੂਖੇੜਾ, ਮਨਜੀਤ ਕੌਰ ਤਰਨਤਾਰਨ, ਹਰਜਿੰਦਰ ਸਿੰਘ ਮੁੰਧੋਂ, ਸ਼ਿਵਚਰਨ ਸਿੰਘ ਭੰਗੂ, ਗੁਰਮੀਤ ਸਿੰਘ ਸਾਂਟੂ, ਹਰਜਿੰਦਰ ਸਿੰਘ ਦੇਸੂ ਮਾਜਰਾ, ਰਵਿੰਦਰ ਸਿੰਘ ਬਜੀਦਪੁਰ, ਭਗਤ ਸਿੰਘ ਭਗਤਮਾਜਰਾ ਆਦਿ ਆਗੂਆਂ ਨੇ ਨਾਅਰੇਬਾਜ਼ੀ ਕਰਦਿਆਂ ਝਾੜੂ ਸਾੜੇ ਅਤੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਵਾਰਿਸ ਪੰਜਾਬ ਦੀ ਚਲਾਈ ਮੁਹਿੰਮ ਝੋਟਾ ਕਤਲ ਕਾਂਡ ਤੋਂ ਬਾਅਦ ਪੂਰੇ ਪੰਜਾਬ ਦੀ ਅਵਾਜ਼ ਬਣ ਚੁੱਕੀ ਹੈ। ਇਸ ਲਈ ਆਪ ਦੇ ਮੌਜੂਦਾਂ ਮੁੱਖ ਮੰਤਰੀ ਸਮੇਤ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਵੀ ਜਿੰਮੇਵਾਰ ਹਨ। ਜਿਨ੍ਹਾਂ ਨੂੰ ਹੁਣ ਸਿਆਸਤ ‘ਚ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਹਰ ਪੰਜਾਬੀ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਕੁਲਵੰਤ ਸਿੰਘ ਸੰਗਤਪੁਰਾ, ਸੁਰਿੰਦਰ ਸਿੰਘ ਛਿੰਦਾ ਸਿਆਮੀਪੁਰ, ਬਲਵਿੰਦਰ ਸਿੰਘ ਰੰਗੂਆਣਾ ਤੇ ਜਸਵੀਰ ਸਿੰਘ ਲਾਲਾ ਸਲੇਮਪੁਰ ਆਦਿ ਆਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਿਜ਼ਰਾਬਾਦ ਅਨਾਜ ਮੰਡੀ ਵਿਖੇ ਝੋਨੇ ਦੀ ਫ਼ਸਲ ਦੀ ਖ਼ਰੀਦ ਬੰਦ ਕਾਰਨ ਕਿਸਾਨਾਂ ਤੇ ਆੜ੍ਹਤੀਆਂ ’ ਚ ਭਾਰੀ ਰੋਸ ਪੰਜਾਬ ਸਰਕਾਰ ਪ੍... ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਅੰਤਰਰਾਸ਼ਟਰੀ ਰੇਡੀਓਲੋਜੀ ਸੀ . ਐੱਮ . ਈ . ਪ੍ਰੋਗਰਾਮ ਕਰਵਾਇਆ ਛੇ ਵਿਦਿਆਰਥੀਆਂ ਨੂੰ ਦੁ...
Ad Position 24