25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਵ . ਪ੍ਰੇਮ ਸਿੰਘ ਰਾਮਪੁਰੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ, ਸਮਾਜਿਕ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀ ਸ਼ਿਰਕਤ

ਐੱਸ. ਏ.

Ad Position 21
No active advertisement
ਸਵ. ਪ੍ਰੇਮ ਸਿੰਘ ਰਾਮਪੁਰੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਮੌਕੇ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਬੈਠੀ ਹੋਈ ਸੰਗਤ। ਅਜੀਤ ਤਸਵੀਰ 26-10-2026
ਐੱਸ. ਏ. ਐੱਸ. ਨਗਰ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਮੋਰਿੰਡਾ ਦੇ ਡੀ. ਐੱਸ. ਪੀ. ਗੁਰਜੀਤ ਸਿੰਘ ਦੇ ਪਿਤਾ ਅਤੇ ਪੰਜਾਬ ਵਿਧਾਨ ਸਭਾ ਦੇ ਸੇਵਾਮੁਕਤ ਸੁਪਰਡੈਂਟ ਪ੍ਰੇਮ ਸਿੰਘ ਰਾਮਪੁਰੀਆ, ਜਿਨ੍ਹਾਂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਸਰਧਾਂਜਲੀ ਸਮਾਰੋਹ ਅੱਜ ਮੁਹਾਲੀ ਦੇ ਫੇਜ਼-8 ਦੇ ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਵਿਖੇ ਹੋਇਆ। ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਬੋਲਦਿਆਂ ਸਵ. ਪ੍ਰੇਮ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਇਲਾਕੇ ਅਤੇ ਸਮਾਜ ਨੂੰ ਦੇਣ ਬਾਰੇ ਚਾਨਣਾ ਪਾਇਆ। ਉਨ੍ਹਾਂ ਡੀ. ਐੱਸ. ਪੀ. ਗੁਰਜੀਤ ਸਿੰਘ ਦੀ ਪੁਲਿਸ ਵਿਭਾਗ ਵਿਚ ਬਹੁਤ ਇਮਾਨਦਾਰੀ ਨਾਲ ਨਿਭਾਈਆਂ ਜਾ ਰਹੀਆਂ ਬੇਦਾਗ ਸੇਵਾਵਾਂ ਨੂੰ ਉਨ੍ਹਾਂ ਦੇ ਪਿਤਾ ਵਲੋਂ ਦਿੱਤੇ ਸੰਸਕਾਰ ਦੱਸਿਆ। ਡੀ. ਐੱਸ. ਪੀ. ਗੁਰਜੀਤ ਸਿੰਘ ਨੇ ਦੁੱਖ ਵਿਚ ਸ਼ਿਰਕਤ ਕਰਨ ਵਾਲਿਆਂ ਦਾ ਆਪਣੇ ਪਰਿਵਾਰ ਵਲੋਂ ਧੰਨਵਾਦ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ, ਵਿਧਾਨ ਸਭਾ ਦੇ ਸਕਿਉਰਿਟੀ ਅਫ਼ਸਰ ਰੁਪਿੰਦਰ ਸਿੰਘ, ਵਿਧਾਇਕ ਡਾ. ਚਰਨਜੀਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਜਗਮੋਹਨ ਸਿੰਘ ਕੰਗ, ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਐੱਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਗੜ੍ਹੀ, ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਸੁਖਪਾਲ ਸਿੰਘ ਭੁੱਲਰ, ਸੇਵਾਮੁਕਤ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਪਰਮਜੀਤ ਸਿੰਘ ਗਿੱਲ, ਸੇਵਾਮੁਕਤ ਡੀ. ਆਈ. ਜੀ. ਗੁਰਪ੍ਰੀਤ ਸਿੰਘ ਗਿੱਲ, ਸੇਵਾਮੁਕਤ ਏ. ਆਈ. ਜੀ. ਕੇਸਰ ਸਿੰਘ, ਸੁਖਦੇਵ ਸਿੰਘ, ਮਨਿੰਦਰ ਸਿੰਘ ਐੱਸ. ਐੱਸ. ਪੀ. ਰੂਪਨਗਰ, ਉੱਘੇ ਪੰਜਾਬੀ ਕਲਾਕਾਰ ਰਵਨੀਤ ਸਿੰਘ (ਕੰਟੀਨੀ ਮੰਡੀਰ), ਨਵਜੋਤ ਸਿੰਘ ਪੰਨੂੰ, ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਬਲਬੀਰ ਸਿੰਘ ਢੋਲ ,ਪਰਵਿੰਦਰ ਸਿੰਘ ਸੋਹਾਣਾ, ਸੁਰਜੀਤ ਸਿੰਘ ਗੜ੍ਹੀ, ਹਰਸਿਮਰਤ ਸਿੰਘ ਛੇਤਰਾ ਐੱਸ. ਪੀ. ਹੈਡਕੁਆਟਰ ਰੂਪਨਗਰ, ਨਵਰੀਤ ਸਿੰਘ ਵਿਰਕ ਐੱਸ. ਪੀ. ਮੁਹਾਲੀ, ਰਮਨਦੀਪ ਸਿੰਘ ਐੱਸ. ਪੀ. ਟ੍ਰੈਫ਼ਿਕ ਮੁਹਾਲੀ, ਜਸਪਾਲ ਸਿੰਘ ਸਰਪੰਚ, ਸਾਧੂ ਸਿੰਘ ਖਲੌਰ, ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ, ਕਮਾਂਡੈਂਟ ਬਲਵਿੰਦਰ ਸਿੰਘ, ਦੀਦਾਰ ਸਿੰਘ ਭੱਟੀ, ਬਲਦੇਵ ਸਿੰਘ ਕੰਗ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੁਖਵਿੰਦਰ ਸਿੰਘ ਗੋਲਡੀ, ਕ੍ਰਿਸ਼ਨਪਾਲ ਸ਼ਰਮਾ, ਜਗਪਾਲ ਸਿੰਘ ਮੋਰਿੰਡਾ, ਬੀਰਦਵਿੰਦਰ ਸਿੰਘ ਬੱਲਾਂ, ਰਜਿੰਦਰ ਸਿੰਘ ਬਡਹੇੜੀ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਗੁਰਮੀਤ ਸਿੰਘ ਵਾਲੀਆ, ਨਰਿੰਦਰ ਸਿੰਘ ਕੰਗ, ਹਰਜੀਤ ਸਿੰਘ ਮਿੰਟਾ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਨਰਪਿੰਦਰ ਸਿੰਘ ਰੰਗੀ, ਪਰਮਦੀਪ ਸਿੰਘ ਬੈਦਵਾਣ, ਭੁਪਿੰਦਰ ਸੈਣੀ ਸਮੇਤ ਵੱਡੀ ਗਿਣਤੀ ਵਿਚ ਪੰਚ-ਸਰਪੰਚ, ਮੁਹਤਬਰ ਅਤੇ ਡੀ. ਐੱਸ. ਪੀ. ਗੁਰਜੀਤ ਸਿੰਘ ਦੇ ਬੈਚ ਦੇ ਬਹੁਤ ਸਾਰੇ ਡੀ. ਐੱਸ. ਪੀਜ਼. ਤੋਂ ਇਲਾਵਾ ਪੁਲਿਸ ਦੇ ਮੌਜੂਦਾ ਅਤੇ ਸੇਵਾ ਮੁਕਤ ਸੀਨੀਅਰ ਅਤੇ ਜੂਨੀਅਰ ਅਧਿਕਾਰੀ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਬਲਜੀਤ ਸਿੰਘ ਭੁੱਟਾ ਵਲੋਂ ਸ਼ੋਕ ਸੰਦੇਸ਼ ਭੇਜ ਕੇ ਸ੍ਰੀ ਰਾਮਪੁਰੀਆ ਦੀ ਮੌਤ ਤੇ ਅਫ਼ਸੋਸ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੈੱਲ ਚੰਡੀਗੜ੍ਹ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰ ਦਾ ਉਦੇਸ਼ ਪੈਸਿਆਂ ਖੁਣੋਂ ਕੋਈ ਵਿਅਕਤੀ ਇਲਾਜ ਤੋਂ ਨਾ ਰਹੇ ਵਾਂਝਾ - ਡਾ . ਆਹਲੂਵਾਲੀਆ ਪਿੰਡ ਨਾਰਾਇਣਗੜ੍ਹ ਝੂੰਗੀਆਂ...
Ad Position 24