ਪ੍ਰਸ਼ਾਸਕ ਨੇ ਜੀ . ਐਮ . ਸੀ . ਐਚ -32 ’ ਚ ਲੰਗਰ ਸੇਵਾਵਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 26 ਅਕਤੂਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਅਤੇ ਟਰਾਂਸਪੋਰਟ ਨਗਰ ਸੈਕਟਰ 26 ਦਾ ਦੌਰਾ ਕੀਤਾ। ਜਿੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ’ਤੇ ਟਰੱਕ ਡਰਾਈਵਰਾਂ ਅਤੇ ਸੈਲਾਨੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।
ਚੰਡੀਗੜ੍ਹ, 26 ਅਕਤੂਬਰ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਅਤੇ ਟਰਾਂਸਪੋਰਟ ਨਗਰ ਸੈਕਟਰ 26 ਦਾ ਦੌਰਾ ਕੀਤਾ। ਜਿੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ’ਤੇ ਟਰੱਕ ਡਰਾਈਵਰਾਂ ਅਤੇ ਸੈਲਾਨੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਲਾਕੇ ਦੀ ਬਿਹਤਰ ਸੁਰੱਖਿਆ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਤਾਇਨਾਤੀ ਵਧਾਉਣ ਅਤੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ’ਤੇ ਬੈਰੀਕੇਡਿੰਗ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਟਰਾਂਸਪੋਰਟ ਨਗਰ ਨੇੜੇ ਕੰਮ ਕਰਨ ਵਾਲੇ ਅਣਅਧਿਕਾਰਤ ਸਟਰੀਟ ਵਿਕੇ੍ਰਤਾਵਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ। ਜੀ.ਐਮ.ਸੀ.ਐਚ-32 ਵਿਚ ਪ੍ਰਸ਼ਾਸਕ ਨੇ ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਦਾ ਜਾਇਜ਼ਾ ਲਿਆ, ਜੋ ਮਰੀਜ਼ਾਂ ਦੇ ਸੇਵਾਦਾਰਾਂ ਅਤੇ ਹੋਰ ਲੋੜਵੰਦ ਸੈਲਾਨੀਆਂ ਨੂੰ ਮੁਫ਼ਤ ਭੋਜਨ ਪ੍ਰਦਾਨ ਕਰਦਾ ਹੈ ਜੋ ਆਪਣੇ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲ ਵਿਚ ਲੰਬੇ ਸਮੇਂ ਤੱਕ ਬਿਤਾਉਂਦੇ ਹਨ। ਸੇਵਾ ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਮੁਸ਼ਕਲ ਹਾਲਤਾਂ ਦੌਰਾਨ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪਹਿਲਕਦਮੀ ਦੀ ਸ਼ਲਾਘਾ ਕੀਤੀ।