27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਚੰਡੀਗੜ੍ਹ ਪ੍ਰਸ਼ਾਸਕ ਕਟਾਰੀਆ ਨੇ ਟਰਾਂਸਪੋਰਟ ਨਗਰ ਦੇ ਪ੍ਰਬੰਧ ਸੁਧਾਰਨ ਲਈ ਯੂ . ਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਟਰੱਕ ਚਾਲਕਾਂ ਲਈ ਕੰਟੀਨ ਤੇ ਬਿਹਤਰ ਸੁਰੱਖਿਆ ਪ੍ਰਬੰਧਾਂ ’ਤੇ ਜ਼ੋਰ

ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ-26 ਸਥਿਤ ਟਰਾਂਸਪੋਰਟ ਨਗਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਟਰੱਕ ਚਾਲਕਾਂ ਤੇ ਹੋਰ ਆਉਣ ਵਾਲੇ ਲੋਕਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਲਾਕੇ ਦੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ, ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਕਦਮ ਸਮਾਂਬੱਧ ਢੰਗ ਨਾਲ ਚੁੱਕਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 27-10-2026
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ-26 ਸਥਿਤ ਟਰਾਂਸਪੋਰਟ ਨਗਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਟਰੱਕ ਚਾਲਕਾਂ ਤੇ ਹੋਰ ਆਉਣ ਵਾਲੇ ਲੋਕਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਲਾਕੇ ਦੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ, ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਕਦਮ ਸਮਾਂਬੱਧ ਢੰਗ ਨਾਲ ਚੁੱਕਣ ਦੇ ਨਿਰਦੇਸ਼ ਦਿੱਤੇ। ਟਰਾਂਸਪੋਰਟ ਨਗਰ ਵਿਖੇ ਪ੍ਰਸ਼ਾਸਕ ਨੇ ਧਰਮ-ਕੰਡੇ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਜਨਤਕ ਸਹੂਲਤਾਂ ’ਚ ਸੁਧਾਰ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਬਿਹਤਰ ਸੁਰੱਖਿਆ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਵਧਾਉਣ ਅਤੇ ਦਾਖ਼ਲਾ ਤੇ ਨਿਕਾਸੀ ’ਤੇ ਬੈਰੀਕੇਡਿੰਗ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਕਟਾਰੀਆ ਨੇ ਟਰਾਂਸਪੋਰਟ ਨਗਰ ਦੇ ਆਲੇ-ਦੁਆਲੇ ਨਾਜਾਇਜ਼ ਤੌਰ ’ਤੇ ਰੇਹੜੀਆਂ-ਫੜ੍ਹੀਆਂ ਲਗਾਉਣ ਵਾਲਿਆਂ ਵਿਰੁੱਧ ਸਬੰਧਤ ਅਧਿਕਾਰੀਆਂ ਨੂੰ ਢੁੱਕਵੀਂ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਟਰੱਕ ਚਾਲਕਾਂ ਅਤੇ ਹੋਰ ਆਉਣ ਵਾਲੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਕੰਟੀਨ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਨਗਰ ਦੇ ਸੁਚੱਜੇ ਸੰਚਾਲਨ ਅਤੇ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਬਿਨਾਂ ਬੇਲੋੜੀ ਦੇਰੀ ਦੇ ਪੂਰਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਾਦਸਾ ਮਾਮਲੇ ’ਚ ਕੇਰਲ ਹਾਈ ਕੋਰਟ ਨੇ ਰਿਪੋਰਟ ਮੰਗੀ, ਜੱਜ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਪ੍ਰਸ਼ਾਸਕ ਨੇ ਜੀ . ਐਮ . ਸੀ . ਐਚ -32 ’ ਚ ਲੰਗਰ ਸੇਵਾਵਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ
Ad Position 24