27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਰੱਕੀ , ਵਾਤਾਵਰਨ ਦੀ ਸੰਭਾਲ ਤੇ ਸਮਾਜ ਦੀ ਬਿਹਤਰੀ ਲਈ ਜ਼ਿੰਮੇਵਾਰੀ ਨਿਭਾਉਣ ਦਾ ਦਿੱਤਾ ਸੰਦੇਸ਼ - ਗੋਲਡੀ

ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਸਰਕਲ ਖਰੜ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਭਾਜਪਾ ਆਗੂਆਂ ਵਲੋਂ ਆਪਣੇ ਸਾਥੀਆਂ ਸਮੇਤ ਸੁਣਿਆ ਗਿਆ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਵਲੋਂ ਦੇਸ਼ ਅੰਦਰ ਹੋ ਰਹੇ ਵਿਕਾਸ ਕਾਰਜਾਂ, ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਸ੍ਰੋਤਾਂ ਦੀ ਸੁਰੱਖਿਆ ਬਾਬਤ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 27-10-2026
ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਸਰਕਲ ਖਰੜ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਭਾਜਪਾ ਆਗੂਆਂ ਵਲੋਂ ਆਪਣੇ ਸਾਥੀਆਂ ਸਮੇਤ ਸੁਣਿਆ ਗਿਆ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਵਲੋਂ ਦੇਸ਼ ਅੰਦਰ ਹੋ ਰਹੇ ਵਿਕਾਸ ਕਾਰਜਾਂ, ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਸ੍ਰੋਤਾਂ ਦੀ ਸੁਰੱਖਿਆ ਬਾਬਤ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਪੰਜਾਬ ਦੇ ਮਾਲਵਾ ਖੇਤਰ ‘ਚ ਹੁੰਦੀ ਕਪਾਹ ਦੀ ਖੇਤੀ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਅਤੇ ਕਿਸਾਨਾਂ ਦੀ ਮਿਹਨਤ ਦੀ ਮਹੱਤਤਾ ‘ਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ‘ਮਨ ਕੀ ਬਾਤ’ ਪ੍ਰੋਗਰਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ਅਤੇ ਸਮਾਜ ‘ਚ ਸਕਾਰਾਤਮਕ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਮਾਧਿਅਮ ਹੈ। ਇਸ ਪ੍ਰੋਗਰਾਮ ਨੂੰ ਸੁਣਨ ਮੌਕੇ ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਔਜਲਾ ਅਤੇ ਸਰਕਲ ਪ੍ਰਧਾਨ ਰਜਿੰਦਰ ਸ਼ਰਮਾ ਸਮੇਤ ਸਰਕਲ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ, ਵਾਤਾਵਰਨ ਦੀ ਸੰਭਾਲ ਅਤੇ ਸਮਾਜ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ, ਵਾਤਾਵਰਨ ਦੀ ਸੰਭਾਲ ਤੇ ਸਮਾਜ ਦੀ ਬਿਹਤਰੀ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਹੈ, ਲਿਹਾਜ਼ਾ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸ੍ਰੋਤ - ਵਿਧਾਇਕ ਰੰਧਾਵਾ
Ad Position 24