ਖਿਜ਼ਰਾਬਾਦ ਮੰਡੀ ’ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਈ - ਪਰਮਿੰਦਰ ਸਿੰਘ ਗੋਲਡੀ
ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਬੰਧਿਤ ਮੰਤਰੀ ਨਾਲ ਗੱਲਬਾਤ ਕਰਕੇ ਖ਼ਰੀਦ ਮੁੜ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ।
ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਬੰਧਿਤ ਮੰਤਰੀ ਨਾਲ ਗੱਲਬਾਤ ਕਰਕੇ ਖ਼ਰੀਦ ਮੁੜ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸਵੇਰੇ ਹੀ ਝੋਨੇ ਦੀ ਖ਼ਰੀਦ ਮੁੜ ਚਾਲੂ ਕਰਵਾ ਦਿੱਤੀ ਗਈ। ਉਨ੍ਹਾਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਹਲਕਾ ਇੰਚਾਰਜ ਗੋਲਡੀ ਨੇ ਭਰੋਸਾ ਦਿੱਤਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ, ਖਿਜ਼ਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ, ਮੰਡੀ ਦੇ ਆੜ੍ਹਤੀ ਅਤੇ ਕਿਸਾਨ ਹਾਜ਼ਰ ਸਨ।