27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਕਾਰਾਂ ਕਿਸਾਨਾਂ ਦੀਆਂ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ਲਈ ਵਧਾ ਰਹੀਆਂ ਕਦਮ : ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 26 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਨੇ ਦੋਸ਼ ਲਾਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਸੰਬੰਧਿਤ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ’ਤੇ ਤੁਲੀਆਂ ਹੋਈਆਂ ਹਨ ਅਤੇ ਇਸ ਦੀ ਸਪਸ਼ਟ ਉਦਾਹਰਨ ਹੈ ਕਿ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਤੋਂ ਕਰਜ਼ੇ ਲੈਣ ਸੰਬੰਧੀ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ 28 ਅਕਤੂਬਰ ਨੂੰ ਫ਼ਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-10-2026
ਚੰਡੀਗੜ੍ਹ, 26 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਨੇ ਦੋਸ਼ ਲਾਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਸੰਬੰਧਿਤ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ’ਤੇ ਤੁਲੀਆਂ ਹੋਈਆਂ ਹਨ ਅਤੇ ਇਸ ਦੀ ਸਪਸ਼ਟ ਉਦਾਹਰਨ ਹੈ ਕਿ ਸਰਕਾਰ ਵਲੋਂ ਸਹਿਕਾਰੀ ਸੁਸਾਇਟੀਆਂ ਤੋਂ ਕਰਜ਼ੇ ਲੈਣ ਸੰਬੰਧੀ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ 28 ਅਕਤੂਬਰ ਨੂੰ ਫ਼ਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਆਗੂ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿਚ ਇੰਦਰਜੀਤ ਸਿੰਘ ਕੋਟ ਬੁੱਢਾ, ਗੁਰਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋ ਝੰਡੇ, ਗੁਰਸੇਵਕ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਔਲਖ, ਬਚਿੱਤਰ ਸਿੰਘ ਕੋਟਲਾ, ਪਰਮਜੀਤ ਕੌਰ ਸਾਈਆਂਵਾਲਾ ਵਾਲਾ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਹਿਕਾਰੀ ਸੁਸਾਇਟੀਆਂ ਵਿਚ ਕੈਸ਼ ਕ੍ਰੈਡਿਟ ਅਤੇ ਕਿਸਾਨ ਕ੍ਰੈਡਿਟ ਕਾਰਡ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਨੀਤੀ ਨੂੰ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਲਈ ਵੱਡਾ ਨੁਕਸਾਨਦਾਇਕ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨ ਅਤੇ ਸੁਸਾਇਟੀ ਵਿਰੋਧੀ ਸਰਕੂਲਰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮਿਲ ਰਹੀ ਰਾਹਤ ਜਾਰੀ ਰੱਖੀ ਜਾਵੇ, ਡੀ ਏ ਪੀ ਖਾਦ ਅਤੇ ਹੋਰ ਸਮਾਨ ਕਿਸਾਨਾਂ ਨੂੰ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਅੰਤਰਜਾਤੀ ਵਿਆਹੇ ਜੋੜਿਆਂ ਨੂੰ 4 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ - ਡਾ. ਬਲਜੀਤ ਕੌਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ ਤੇ ਚੱਲ ਕੇ ਸਮਾਜ ’ ਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲ...
Ad Position 24