27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਮਿੰਦਰ ਸਿੰਘ ਗੋਲਡੀ ਵਲੋਂ ਪਿੰਡ ਕਾਲੇਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਸੁਤੰਤਰਤਾ ਸੈਨਾਨੀ ਮਰਹੂਮ ਗੁਰਦਿਆਲ ਸਿੰਘ ਦੀ ਯਾਦ ’ਚ ਬਣਾਏ ਜਾਣ ਵਾਲੇ ਗੇਟ ਦੀ ਉਸਾਰੀ ਦਾ ਰੱਖਿਆ ਨੀਂਹ-ਪੱਥਰ

ਕੁਰਾਲੀ, 26 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਨੇੜਲੇ ਪਿੰਡ ਕਾਲੇਵਾਲ ਵਿਖੇ 25 ਲੱਖ ਰੁ. ਤੋਂ ਜ਼ਿਆਦਾ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਦਕਿ ਮੁਕੰਮਲ ਹੋਏ ਕਾਰਜਾਂ ਨੂੰ ਲੋਕ-ਅਰਪਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਕੁਰਾਲੀ, 26 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਨੇੜਲੇ ਪਿੰਡ ਕਾਲੇਵਾਲ ਵਿਖੇ 25 ਲੱਖ ਰੁ. ਤੋਂ ਜ਼ਿਆਦਾ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ, ਜਦਕਿ ਮੁਕੰਮਲ ਹੋਏ ਕਾਰਜਾਂ ਨੂੰ ਲੋਕ-ਅਰਪਣ ਕੀਤਾ ਗਿਆ। ਇਸ ਮੌਕੇ ਗੋਲਡੀ ਨੇ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ ਅਤੇ ਖੇਡ ਸਹੂਲਤਾਂ ਵਰਗੇ ਬੁਨਿਆਦੀ ਵਿਕਾਸ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਹਲਕੇ ਦੇ ਪਿੰਡਾਂ ‘ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਪਰਮਿੰਦਰ ਸਿੰਘ ਗੋਲਡੀ ਵਲੋਂ ਪਿੰਡ ਦੇ ਸਾਬਕਾ ਸਰਪੰਚ ਤੇ ਸੁਤੰਤਰਤਾ ਸੈਨਾਨੀ ਮਰਹੂਮ ਗੁਰਦਿਆਲ ਸਿੰਘ ਦੀ ਯਾਦ ‘ਚ ਬਣਾਏ ਜਾਣ ਵਾਲੇ ਗੇਟ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਜ਼ਿਕਰਯੋਗ ਹੈ ਕਿ ਮਰਹੂਮ ਗੁਰਦਿਆਲ ਸਿੰਘ ਜਿਥੇ ਦੋ ਦਹਾਕਿਆਂ ਤੋਂ ਵੱਧ ਸਮਾਂ ਪਿੰਡ ਦੇ ਸਰਪੰਚ ਰਹੇ, ਉਥੇ ਹੀ ਆਜ਼ਾਦ ਹਿੰਦ ਸੈਨਾ ਦੇ ਮੈਂਬਰ ਹੁੰਦੇ ਹੋਏ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਜੇਲ੍ਹ ਵੀ ਕੱਟੀ ਸੀ ਅਤੇ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਸਨਮਾਨ ਵੀ ਹਾਸਿਲ ਕੀਤਾ ਸੀ। ਇਸੇ ਦੌਰਾਨ ਹਲਕਾ ਇੰਚਾਰਜ ਗੋਲਡੀ ਵਲੋਂ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਤੇ ਪਾਣੀ ਵਾਲੇ ਟੈਂਕਰ ਦੀ ਵਿਵਸਥਾ ਲੋਕ-ਅਰਪਣ ਕੀਤੀ ਗਈ। ਇਨ੍ਹਾਂ ਸਾਰੇ ਵਿਕਾਸ ਕਾਰਜਾਂ ‘ਤੇ ਕੁੱਲ 25 ਲੱਖ 50 ਹਜ਼ਾਰ ਰੁ. ਦੀ ਲਾਗਤ ਆਵੇਗੀ। ਇਸ ਮੌਕੇ ਸਰਪੰਚ ਸੁਰਿੰਦਰ ਕੌਰ, ਹਰਜਿੰਦਰ ਸਿੰਘ ਨੋਨੀ, ਪ੍ਰਧਾਨ ਦਿਲਬਾਗ ਸਿੰਘ ਤੇ ਅਮਰੀਕ ਸਿੰਘ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ, ਆਦਰਸ਼ਾਂ ਨ... ਅਗਲੀ ਖ਼ਬਰ ਕ੍ਰਿਕਟ ਲੀਗ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦਾ ਵਧੀਆ ਉਪਰਾਲਾ - ਜੀਤੀ ਪਡਿਆਲਾ
Ad Position 24