28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚੰਡੀਗੜ੍ਹ ’ ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਵੱਖ-ਵੱਖ ਗੁਰਦੁਆਰਿਆਂ ’ਚ ਸੰਗਤਾਂ ਹੋਈਆਂ ਨਤਮਸਤਕ, ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ

ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਚ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਚੰਡੀਗੜ੍ਹ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸੰਗਤਾਂ ਉਤਸ਼ਾਹ ਨਾਲ ਸਤਿਕਾਰ ਸਹਿਤ ਨਤਮਸਤਕ ਹੋਈਆਂ।

Ad Position 21
No active advertisement
ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ-20 ਚੰਡੀਗੜ੍ਹ ਵਿਖੇ ਭਾਈ ਪ੍ਰੀਤਮ ਸਿੰਘ ਹਜ਼ੂਰੀ ਰਾਗੀ ਕੀਰਤਨ ਕਰਦੇ ਹੋਏ। (ਸੱਜੇ) ਚੰਡੀਗੜ੍ਹ ’ਚ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਦੇ ਹੋਏ। 28-10-2026
ਚੰਡੀਗੜ੍ਹ, 27 ਅਕਤੂਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਚ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਚੰਡੀਗੜ੍ਹ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸੰਗਤਾਂ ਉਤਸ਼ਾਹ ਨਾਲ ਸਤਿਕਾਰ ਸਹਿਤ ਨਤਮਸਤਕ ਹੋਈਆਂ। ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚ ਗੁਰਦੁਆਰਿਆਂ ਵਿਚ ਸਜਾਏ ਸਮਾਗਮਾਂ ਦੌਰਾਨ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਇਨ੍ਹਾਂ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਬੱਚੇ, ਨੌਜਵਾਨਾਂ ਤੋਂ ਇਲਾਵਾ ਮਹਿਲਾਵਾਂ ਦੇ ਨਾਲ ਨਾਲ ਵਡੇਰੀ ਉਮਰ ਦੇ ਬਜ਼ੁਰਗਾਂ ਨੇ ਵੀ ਗੁਰੂ ਘਰਾਂ ਵਿਚ ਹਾਜ਼ਰੀਆਂ ਭਰੀਆਂ। ਸੋਢੀ ਸੁਲਤਾਨ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ 20 ਚੰਡੀਗੜ੍ਹ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਕਲਗ਼ੀਧਰ ਖੇੜੀ ਦੇ ਹਜ਼ੂਰੀ ਰਾਗੀ ਭਾਈ ਪ੍ਰੀਤਮ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਨੇ ਆਪਣੀ ਰਸ-ਭਿੰਨੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ’ਤੇ ਗੁਰਦੁਆਰਾ ਕਲਗ਼ੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ, ਸਕੱਤਰ ਹੁਕਮ ਸਿੰਘ, ਮੋਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਬਲਜਿੰਦਰ ਸਿੰਘ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ, ਨਿਰੰਜਨ ਸਿੰਘ, ਪ੍ਰਿਤਪਾਲ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ। ਗੁਰਇੰਦਰ ਬੀਰ ਸਿੰਘ ਗੁਰੂ ਗ੍ਰੰਥ ਸਾਹਿਬ ਜੀ ਦਾ ਅਤੇ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ।ਸੈਕਟਰ 21-ਸੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਿਸੰਗ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਦੇ ਜਥੇ ਨੇ ਬ੍ਰਹਮ ਬਾਣੀ ਦੇ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਅੰਮ੍ਰਿਤ ਵੇਲਾ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਪਾਏ ਗਏ। ਇਸ ਸਮਾਗਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਤੇਜਿੰਦਰ ਪਾਲ ਸਿੰਘ, ਦਵਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ, ਲੱਕੀ, ਭਾਈ ਗੁਰਮੀਤ ਸਿੰਘ ਹੈੱਡ ਗ੍ਰੰਥੀ, ਭਾਈ ਹਰਪਾਲ ਸਿੰਘ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਆਦਿ ਵੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਗਤ ਨੇ ਸ਼ਿਰਕਤ ਕੀਤੀ। ਇਕੱਠ ਦਾ ਉਦੇਸ਼ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਦੇ ਸਿਧਾਂਤਾਂ ਨਾਲ ਜੋੜਨਾ ਸੀ। ਇਸੇ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ-34 ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਨ੍ਹਾਂ ’ਚ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਗੁਰਵਿੰਦਰ ਸਿੰਘ ਪਾਰਸ, ਭਾਈ ਗੁਰਚਰਨ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਰਵਿੰਦਰਜੀਤ ਸਿੰਘ , ਭਾਈ ਸ਼ੋਕੀਨ ਸਿੰਘ ਤੋਂ ਇਲਾਵਾ ਮਾਤਾ ਗੁਜ਼ਰੀ ਸੁਖਮਨੀ ਸਿਮਰਨ ਸਭਾ ਵਲੋਂ ਕੀਰਤਨ ਦੇ ਨਾਲ ਗਿਆਨੀ ਅਮਰੀਕ ਸਿੰਘ ਕਥਾਵਾਚਕ ਵਲੋਂ ਵੀ ਗੁਰੂ ਦੀ ਮਹਿਮਾ ਪ੍ਰਤੀ ਆਪਣੇ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਸੈਕਟਰ-22 ਵਿਖੇ ਗੁਰਮਤਿ ਸਮਾਗਮ ਦੌਰਾਨ ਭਾਈ ਸਤਬੀਰ ਸਿੰਘ, ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ , ਭਾਈ ਹਰਵਿੰਦਰ ਸਿੰਘ ਸੋਹਾਣੇ ਵਾਲ, ਭਾਈ ਕਮਲਜੀਤ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਵੀ ਮਧੁਰ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਤਰ੍ਹਾਂ ਸੈਕਟਰ-8,19, 23, 27, 28, 29 ਤੋਂ ਇਲਾਵਾ ਸੈਕਟਰ-43, 46 ਆਦਿ ਗੁਰਦੁਆਰਾ ਵਿਚ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਸਮੁੱਚੇ ਗੁਰਦੁਆਰਾ ਵਿਚ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਤਰਲੋਚਨ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਗਰ ਨਿਗਮ ’ ਚ ਇਮਾਨਦਾਰੀ ਤੇ ਪਾਰਦਰਸ਼ਤਾ ਦਾ ਹੋਕਾ ਕਮਿਸ਼ਨਰ ਅਮਿਤ ਕੁਮਾਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਸ਼ਵਤ ਨਾ ਲੈ...
Ad Position 24