28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

9.30 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੈਕਟਰ-53 ਸਥਿਤ ਸਪਰਿੰਗ ਪਾਰਕ ਨੇੜਿਓਂ ਇਕ ਵਿਅਕਤੀ ਨੂੰ 9. 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੈਕਟਰ-53 ਸਥਿਤ ਸਪਰਿੰਗ ਪਾਰਕ ਨੇੜਿਓਂ ਇਕ ਵਿਅਕਤੀ ਨੂੰ 9.30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਕਤ ਮੁਲਜ਼ਮ ਦੀ ਪਛਾਣ ਮੋਹਸਿਨ ਵਾਸੀ ਪਿੰਡ ਬੁੜੈਲ, ਸੈਕਟਰ-45, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 26 ਅਕਤੂਬਰ ਨੂੰ ਚੰਡੀਗੜ੍ਹ ਪੁਲਿਸ ਵਲੋਂ ਸੈਕਟਰ-53 ਦੇ ਸਪਰਿੰਗ ਪਾਰਕ ਨੇੜੇ ਕਾਰਵਾਈ ਕਰਦਿਆਂ ਮੋਹਸਿਨ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿਚੋਂ 9.30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਕਾਨੂੰਨ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਥਾਣਾ ਸੈਕਟਰ-36, ਚੰਡੀਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਹਾਲਾਂਕਿ, ਨਸ਼ੀਲੇ ਪਦਾਰਥਾਂ ਦੀ ਸਪਲਾਈ ਸਬੰਧੀ ਕਿਸੇ ਨੈੱਟਵਰਕ ਜਾਂ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਬਾਰੇ ਪੁਲਿਸ ਵਲੋਂ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ਦਾ 280 ਵਾਂ ਦਿਨ , ਪੰਜਾਬ ਪੁਲਿਸ ਵਲੋਂ 510 ਥਾਈਂ ਛਾਪੇਮਾਰੀ 175 ਕਾਬੂ ‘ਯੁੱਧ ਨਸ਼ਿਆਂ ਵਿਰੁੱਧ... ਅਗਲੀ ਖ਼ਬਰ ਡੇਟਾ ਐਕਟ ਦੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੇ 21 ਮੀਡੀਆ ਗਰੁੱਪ
Ad Position 24