28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਐੱਸ. ਏ.

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। ਅਜੀਤ ਤਸਵੀਰ 28-10-2026
ਐੱਸ. ਏ. ਐੱਸ. ਨਗਰ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਜਸਪਾਲ ਸਿੰਘ ਲੁਧਿਆਣਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਬਾਅਦ ਭਾਈ ਮਹੀਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਸ੍ਰੀ ਖਡੂਰ ਸਾਹਿਬ ਵਾਲਿਆਂ ਵਲੋਂ ਗੁਰੂ ਸਾਹਿਬ ਦੁਆਰਾ ਉਚਾਰਨ 30 ਰਾਗਾਂ ‘ਚ 679 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ‘ਚ ਸੁਸ਼ੋਭਿਤ ਹਨ, ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸੇ ਦੌਰਾਨ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਾਲਜੀਤ ਕੌਰ ਲੁਧਿਆਣਾ ਵਾਲਿਆਂ ਦੇ ਢਾਡੀ ਜਥੇ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਭਾਈ ਸੁਖਜੀਤ ਸਿੰਘ ਗੁਰਦੁਆਰਾ ਬਾਉਲੀ ਸਾਹਿਬ, ਭਾਈ ਕੁਲਵਿੰਦਰ ਸਿੰਘ ਰਾਜਪੁਰਾ, ਭਾਈ ਸੁਰਿੰਦਰ ਸਿੰਘ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਤੇ ਭਾਈ ਜਗਸੀਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਨਿਤਿਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਕਾਸ਼ ਦਿਹਾੜੇ ਦੀ ਖੁਸ਼ੀ ‘ਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੀ ਧਨੌਨੀ ਮੰਡੀ ’ ਚ ਝੋਨੇ ਦੀ ਸਰਕਾਰੀ ਖ਼ਰੀਦ ਠੱਪ , ਕਿਸਾਨਾਂ ਦੀ ਖੱਜਲ - ਖੁਆਰੀ ਵਧੀ ਮੰਡੀ ’ਚ 7000 ਕੁਇੰਟ... ਅਗਲੀ ਖ਼ਬਰ ਕੇ . ਬੀ . ਡੀ . ਗਰੁੱਪ ਵਲੋਂ ਐੱਲ . ਆਰ . ਐੱਲ . ਬਿਲਡਰਜ਼ ਐਂਡ ਪ੍ਰਮੋਟਰਜ਼ ’ ਦੀ ਸ਼ੁਰੂਆਤ
Ad Position 24