ਮਾਸਟਰ ਚਾਬੀ ਨਾਲ ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ , ਚਾਰ ਵਾਹਨ ਬਰਾਮਦ ਮਨੀਮਾਜਰਾ ਤੋਂ ਚੋਰੀ ਹੋਈ ਹੌਂਡਾ ਸਿਟੀ ਕਾਰ ਸਮੇਤ ਮਾਰੂਤੀ ਜ਼ੈਨ, ਮਾਰੂਤੀ-800 ਤੇ ਸਪਲੈਂਡਰ ਮੋਟਰਸਾਈਕਲ ਬਰਾਮਦ
ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ ਮਨੀਮਾਜਰਾ ਦੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚਾਰ ਵਾਹਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਕਰਨ ਵਜੋਂ ਹੋਈ ਹੈ, ਜੋ ਸੈਕਟਰ-45 ਦੇ ਪਿੰਡ ਬੁੜੈਲ ਦਾ ਰਹਿਣ ਵਾਲਾ ਹੈ।
ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ ਮਨੀਮਾਜਰਾ ਦੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਚਾਰ ਵਾਹਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਕਰਨ ਵਜੋਂ ਹੋਈ ਹੈ, ਜੋ ਸੈਕਟਰ-45 ਦੇ ਪਿੰਡ ਬੁੜੈਲ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੀ ਨਿਸ਼ਾਨਦੇਹੀ ’ਤੇ ਹਾਲ ਹੀ ਵਿਚ ਚੋਰੀ ਕੀਤੀ ਹੌਂਡਾ ਸਿਟੀ ਕਾਰ ਤੋਂ ਇਲਾਵਾ ਦੋ ਹੋਰ ਕਾਰਾਂ ਅਤੇ ਇਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮਨੀਮਾਜਰਾ ਦੇ ਸ਼ਾਂਤੀ ਨਗਰ ਦੀ ਰਹਿਣ ਵਾਲੀ ਪੂਜਾ ਸੂਦ ਨੇ ਸ਼ਿਕਾਇਤ ਦਿੱਤੀ ਸੀ ਕਿ 25 ਅਕਤੂਬਰ ਨੂੰ ਦੁਪਹਿਰ 12.05 ਵਜੇ ਤੋਂ ਸ਼ਾਮ 4.52 ਵਜੇ ਦਰਮਿਆਨ ਕੰਪਲੈਕਸ, ਮਨੀਮਾਜਰਾ ਤੋਂ ਉਸ ਦੀ ਸਿਲਵਰ-ਗ੍ਰੇਅ ਰੰਗ ਦੀ ਹੌਂਡਾ ਸਿਟੀ ਕਾਰ ਚੋਰੀ ਹੋ ਗਈ ਸੀ। ਇਸ ਸਬੰਧੀ ਥਾਣਾ ਮਨੀਮਾਜਰਾ ਵਿਚ ਈ-ਐੱਫ.ਆਈ.ਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਕਰਨ (30) ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਪੁਲਿਸ ਕੋਲ ਕਬੂਲਿਆ ਕਿ ਉਹ ਵਾਹਨ ਨੂੰ ਚੋਰੀ ਕਰਨ ਤੋਂ ਪਹਿਲਾਂ ਰੇਕੀ ਕਰਦਾ ਸੀ ਅਤੇ ਬਾਅਦ ਵਿਚ ਮਾਸਟਰ ਚਾਬੀ ਦੀ ਸਹਾਇਤਾ ਨਾਲ ਵਾਹਨ ਨੂੰ ਚੋਰੀ ਕਰਕੇ ਫ਼ਰਾਰ ਹੋ ਜਾਂਦਾ ਸੀ। ਉਸ ਦੀ ਨਿਸ਼ਾਨਦੇਹੀ ’ਤੇ ਸ਼ਿਕਾਇਤ ਕਰਤਾ ਮਹਿਲਾਂ ਦੀ ਚੋਰੀ ਹੋਈ ਹੌਂਡਾ ਸਿਟੀ ਕਾਰ ਬਰਾਮਦ ਕਰਕੇ ਕਬਜ਼ੇ ਵਿਚ ਲੈ ਲਈ ਗਈ। ਇਸ ਤੋਂ ਇਲਾਵਾ ਹਰਿਆਣਾ ਰਜਿਸਟਰੇਸ਼ਨ ਨੰਬਰ ਵਾਲੀ ਮਾਰੂਤੀ ਜ਼ੈਨ ਕਾਰ, ਹਿਮਾਚਲ ਪ੍ਰਦੇਸ਼ ਰਜਿਸਟਰੇਸ਼ਨ ਨੰਬਰ ਵਾਲੀ ਮਾਰੂਤੀ-800 ਕਾਰ ਅਤੇ ਪੰਜਾਬ ਰਜਿਸਟਰੇਸ਼ਨ ਨੰਬਰ ਵਾਲਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿਚ ਚੋਰੀ ਅਤੇ ਚੋਰੀ ਦੇ ਵਾਹਨ ਜਾਂ ਸਾਮਾਨ ਰੱਖਣ ਸਮੇਤ ਹੋਰ ਧਾਰਾਵਾਂ ਤਹਿਤ ਛੇ ਮਾਮਲੇ ਦਰਜ ਹਨ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।