28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਿਗਮ ਦੀ ਮੀਟਿੰਗ ’ ਚ ਅੱਜ ਭਾਜਪਾ ਤੇ ਵਿਰੋਧੀ ਧਿਰ ਆਹਮੋ - ਸਾਹਮਣੇ ਹੋਣ ਦੇ ਆਸਾਰ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੌਂਸਲਰ ਉਠਾਉਣਗੇ ਵਾਰਡਾਂ ਦੇ ਮੁੱਦੇ; ਤਿੰਨ ਮੁੱਖ ਮਤੇ ਏਜੰਡੇ ’ਚ ਸ਼ਾਮਿਲ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦਸੰਬਰ ’ਚ ਪ੍ਰਸਤਾਵਿਤ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੋ ਰਹੀ ਇਸ ਮੀਟਿੰਗ ਦੌਰਾਨ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਸਿਆਸੀ ਖਿੱਚੋਤਾਣ ਦੇਖਣ ਨੂੰ ਮਿਲ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦਸੰਬਰ ’ਚ ਪ੍ਰਸਤਾਵਿਤ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੋ ਰਹੀ ਇਸ ਮੀਟਿੰਗ ਦੌਰਾਨ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਸਿਆਸੀ ਖਿੱਚੋਤਾਣ ਦੇਖਣ ਨੂੰ ਮਿਲ ਸਕਦੀ ਹੈ। ਕੌਂਸਲਰ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਉਠਾ ਕੇ ਲੋਕਾਂ ਦਾ ਧਿਆਨ ਖਿੱਚਣ ਦੇ ਨਾਲ-ਨਾਲ ਆਪਣੀ ਸਿਆਸੀ ਸਰਗਰਮੀ ਦਿਖਾਉਣ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਸਦਨ ’ਚ ਤਿੱਖੀ ਬਹਿਸ ਅਤੇ ਹੰਗਾਮੇ ਦੀ ਵੀ ਸੰਭਾਵਨਾ ਹੈ। ਚੋਣਾਂ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕੌਂਸਲਰਾਂ ਕੋਲ ਸਦਨ ’ਚ ਆਪਣੇ ਵਾਰਡਾਂ ਨਾਲ ਸਬੰਧਿਤ ਮੁੱਦੇ ਉਠਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਆਪਣੀ ਸਰਗਰਮੀ ਦਿਖਾਉਣ ਦਾ ਮੌਕਾ ਹੋਵੇਗਾ। ਮੀਟਿੰਗ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਦੇ ਕੌਂਸਲਰ ਆਪੋ-ਆਪਣੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਦੀ ਕੋਸ਼ਿਸ਼ ਕਰ ਸਕਦੇ ਹਨ। ਅਜਿਹੇ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਦਨ ਦਾ ਮਾਹੌਲ ਗਰਮਾ ਸਕਦਾ ਹੈ। ਮੀਟਿੰਗ ਦਾ ਸਿੱਧਾ ਪ੍ਰਸਾਰਨ ਹੋਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਸ਼ਹਿਰ ਵਾਸੀ ਸਦਨ ਦੀ ਕਾਰਵਾਈ ਨੂੰ ਦੇਖ ਸਕਣਗੇ। ਤਿੰਨ ਮੁੱਖ ਮਤੇ ਏਜੰਡੇ ’ ਚ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ ਦੇ ਏਜੰਡੇ ਵਿਚ ਸਿਰਫ਼ ਤਿੰਨ ਮੁੱਖ ਮਤੇ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਵਿਚ ਰੋਜ਼ ਫ਼ੈਸਟੀਵਲ, ਨਗਰ ਨਿਗਮ ਦੇ ਚੌਥੀ ਸ਼੍ਰੇਣੀ ਦੇ ਮੁਲਾਜ਼ਮਾਂ ਲਈ ਸਾਮਾਨ ਅਤੇ ਹੋਰ ਲੋੜੀਂਦੀ ਸਮੱਗਰੀ ਦਾ ਪ੍ਰਬੰਧ ਕਰਨ ਅਤੇ ਮਨੀਮਾਜਰਾ ਸਥਿਤ ਨਗਰ ਨਿਗਮ ਦੇ ਉਪ-ਦਫ਼ਤਰ ਵਿਚ ਅੱਗ ਬੁਝਾਊ ਪ੍ਰਣਾਲੀ ਸਥਾਪਿਤ ਕਰਨ ਦਾ ਮਤਾ ਸ਼ਾਮਿਲ ਹੈ। ਹਾਲਾਂਕਿ, ਲੋੜ ਅਨੁਸਾਰ ਮੀਟਿੰਗ ਦੌਰਾਨ ਪੂਰਕ ਮਤੇ ਅਤੇ ਮੌਕੇ ’ਤੇ ਪੇਸ਼ ਕੀਤੇ ਜਾਣ ਵਾਲੇ ਮਤੇ ਵੀ ਲਿਆਂਦੇ ਜਾ ਸਕਦੇ ਹਨ। ਇਸ ਕਾਰਨ ਏਜੰਡੇ ਤੋਂ ਇਲਾਵਾ ਹੋਰ ਸਥਾਨਕ ਮੁੱਦੇ ਵੀ ਸਦਨ ਦੀ ਚਰਚਾ ਦਾ ਹਿੱਸਾ ਬਣ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਲਿਖੀ ‘ਆਰ.ਟੀ.ਆਈ. ਅਤੇ ਸੁਸ਼ਾਸਨ’ ਪੁਸਤਕ... ਅਗਲੀ ਖ਼ਬਰ ਮਾਸਟਰ ਚਾਬੀ ਨਾਲ ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ , ਚਾਰ ਵਾਹਨ ਬਰਾਮਦ ਮਨੀਮਾਜਰਾ ਤੋਂ ਚੋਰੀ ਹੋਈ ਹੌਂਡਾ ਸਿਟੀ ਕ...
Ad Position 24