28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਜਪਾਲ ਕਟਾਰੀਆ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਲਿਖੀ ‘ਆਰ.ਟੀ.ਆਈ. ਅਤੇ ਸੁਸ਼ਾਸਨ’ ਪੁਸਤਕ ਰਾਜਪਾਲ ਨੂੰ ਕੀਤੀ ਗਈ ਭੇਟ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਪ੍ਰਕਾਸ਼ਿਤ ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਲਿਖੀ ਪੁਸਤਕ ‘ਆਰ. ਟੀ.

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਪ੍ਰਕਾਸ਼ਿਤ ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਲਿਖੀ ਪੁਸਤਕ ‘ਆਰ.ਟੀ.ਆਈ. ਅਤੇ ਸੁਸ਼ਾਸਨ’ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਲੋਕ ਭਵਨ ਵਿਖੇ ਭੇਟ ਕੀਤੀ ਗਈ। ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਇਹ ਪੁਸਤਕ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੰਜਾਬ ਦੇ ਚੰਗੇ ਪ੍ਰਸ਼ਾਸਨ ਬਾਰੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਦੀ ਮੌਜੂਦਗੀ ’ਚ ਰਾਜਪਾਲ ਨੂੰ ਭੇਟ ਕੀਤੀ। ਸੂਚਨਾ ਦਾ ਅਧਿਕਾਰ ਕਾਨੂੰਨ, 2005 ਦੇ ਲਾਗੂ ਹੋਣ ਦੇ 21 ਸਾਲਾਂ ਦੇ ਸਫ਼ਰ ਨੂੰ ਸਮਰਪਿਤ ਇਸ ਪੁਸਤਕ ਵਿਚ ਪਾਰਦਰਸ਼ਤਾ, ਜਵਾਬਦੇਹੀ, ਨਾਗਰਿਕਾਂ ਦੇ ਸਸ਼ਕਤੀਕਰਨ ਅਤੇ ਸੁਸ਼ਾਸਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਸੂਚਨਾ ਦਾ ਅਧਿਕਾਰ ਕਾਨੂੰਨ ਜਨਤਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿਚ ਸ਼ਮੂਲੀਅਤ ਵਧਾਉਣ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੁਸਤਕ ਨੂੰ ਇਕ ਸ਼ਲਾਘਾਯੋਗ ਉਪਰਾਲਾ ਦੱਸਦਿਆਂ ਕਿਹਾ ਕਿ ਇਹ ਸੂਚਨਾ ਦੇ ਅਧਿਕਾਰ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸੁਸ਼ਾਸਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਿੱਧ ਹੋਵੇਗੀ। ਪੁਸਤਕ ਵਿਚ ਭਾਰਤ ਦੇ ਚੀਫ਼ ਜਸਟਿਸ ਜਸਟਿਸ ਸੂਰਯਾ ਕਾਂਤ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ (ਸੇਵਾਮੁਕਤ) ਰਾਜ ਕੁਮਾਰ ਗੋਇਲ ਦੇ ਵਿਸ਼ੇਸ਼ ਸੰਦੇਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤ ਦੇ ਪਹਿਲੇ ਮੁੱਖ ਸੂਚਨਾ ਕਮਿਸ਼ਨਰ ਵਜਾਹਤ ਹਬੀਬੁੱਲਾ ਅਤੇ ਪੰਜਾਬ ਦੇ ਪਹਿਲੇ ਮੁੱਖ ਸੂਚਨਾ ਕਮਿਸ਼ਨਰ ਰਾਜਨ ਕਸ਼ਯਪ ਨੇ ਵੀ ਇਸ ਪੁਸਤਕ ਦੀ ਸ਼ਲਾਘਾ ਕੀਤੀ ਹੈ। ਪੁਸਤਕ ਦਾ ਮੁੱਖ ਉਦੇਸ਼ ਲੋਕਾਂ ਨੂੰ ਸੂਚਨਾ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਜਨਤਕ ਸੰਸਥਾਵਾਂ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਸੂਚਨਾ ਦੇ ਅਧਿਕਾਰ ਕਾਨੂੰਨ ਦੇ ਹੁਣ ਤੱਕ ਦੇ ਸਫ਼ਰ ਦੀ ਸਮੀਖਿਆ ਕਰਦਿਆਂ ਜਨਤਕ ਹਿੱਤ ਵਿਚ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ਹੁਨਰ ਉਤਸਵ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਿਗਮ ਦੀ ਮੀਟਿੰਗ ’ ਚ ਅੱਜ ਭਾਜਪਾ ਤੇ ਵਿਰੋਧੀ ਧਿਰ ਆਹਮੋ - ਸਾਹਮਣੇ ਹੋਣ ਦੇ ਆਸਾਰ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਦੇ ਮੱ...
Ad Position 24