28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਪ੍ਰਤਾਪ ਸਿੰਘ ਪਡਿਆਲਾ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ

ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਪੰਜਾਬ ਕਿਸਾਨ ਕਾਂਗਰਸ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਅਜੀਤ ਡੈਸਕ 28-10-2026
ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਪੰਜਾਬ ਕਿਸਾਨ ਕਾਂਗਰਸ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਪੰਜਾਬ ‘ਚ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਾਂ ‘ਚ ਮੌਜੂਦਾ ਹਾਲਾਤ ਨੂੰ ਲੈ ਕੇ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਪਿੰਡ ਗੁੰਨੋਮਾਜਰਾ ਦੇ ਗੁਰਦੁਆਰਾ ਸਾਹਿਬ ਲਈ 21 ਹਜ਼ਾਰ ਰੁ. ਦੀ ਸਹਾਇਤਾ ਰਾਸ਼ੀ ਵੀ ਭੇਟ ਕੀਤੀ ਗਈ। ਇਸ ਮੌਕੇ ਸਰਪੰਚ ਤਜਿੰਦਰ ਸਿੰਘ, ਹਰਮੇਲ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਸਤਵਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਕੁਲਜੀਤ ਸਿੰਘ ਤੇ ਬਰਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਤਕ ਪਾਰਕਾਂ ’ ਚ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ - ਈ . ਓ . ਰਵਨੀਤ ਸਿੰਘ ਜਨਮ ਦਿਨ ਦੀਆਂ ਪਾਰਟੀਆਂ ਮਗ... ਅਗਲੀ ਖ਼ਬਰ ਖਰੜ ਹਲਕੇ ਵਿਚ ਨਸ਼ਿਆਂ ਵਿਰੁੱਧ ਪਿੰਡ - ਪਿੰਡ ਮੁਹਿੰਮ ਚਲਾਈ ਜਾਵੇਗੀ - ਰਵੀ ਵੜੈਚ
Ad Position 24