54 ਕਰੋੜ ਰੁਪਏ ਦੇ ਛੋਟੇ ਕੰਮਾਂ ਅਤੇ ਅਧਿਕਾਰੀਆਂ ਵਲੋਂ ਆਪਣੇ ਪੱਧਰ ’ਤੇ ਕਰਵਾਏ ਗਏ 62 ਕਰੋੜ ਰੁਪਏ ਦੇ ਕੰਮਾਂ ਦਾ ਮੰਗਿਆ ਹਿਸਾਬ
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਨਗਰ ਨਿਗਮ ਦੀ ਬੁੱਧਵਾਰ ਨੂੰ ਹੋਈ ਜਨਰਲ ਹਾਊਸ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਥਾਂ ਸੜਕਾਂ ਦੀ ਖਸਤਾ ਹਾਲਤ, ਅਧੂਰੇ ਪਏ ਕੰਮਾਂ ਅਤੇ ਕਰੋੜਾਂ ਰੁਪਏ ਦੇ ਖ਼ਰਚਿਆਂ ਨੂੰ ਲੈ ਕੇ ਹੰਗਾਮਾ ਹੁੰਦਾ ਰਿਹਾ। ਕੌਂਸਲਰਾਂ ਨੇ ਨਿਗਮ ਅਧਿਕਾਰੀਆਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ 54 ਕਰੋੜ ਰੁਪਏ ਦੇ ਛੋਟੇ ਕੰਮਾਂ ਅਤੇ ਅਧਿਕਾਰੀਆਂ ਵਲੋਂ ਆਪਣੇ ਪੱਧਰ ’ਤੇ ਕਰਵਾਏ ਗਏ 62 ਕਰੋੜ ਰੁਪਏ ਦੇ ਕੰਮਾਂ ਦਾ ਹਿਸਾਬ ਮੰਗਿਆ।
ਭ
ਭਾਜਪਾ ਕੌਂਸਲਰ ਮੁਨੱਵਰ ਨਿਗਮ ਮੀਟਿੰਗ ਦੌਰਾਨ ਸਦਨ ਅੰਦਰ ਆਪਣੇ ਵਾਰਡ ‘ਚ ਗੰਦੇ ਪਾਣੀ ਦੀ ਸਪਲਾਈ ਦਾ ਮੁੱਦਾ ਚੁੱਕਦੇ ਹੋਏ।
29-10-2026
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਨਗਰ ਨਿਗਮ ਦੀ ਬੁੱਧਵਾਰ ਨੂੰ ਹੋਈ ਜਨਰਲ ਹਾਊਸ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਥਾਂ ਸੜਕਾਂ ਦੀ ਖਸਤਾ ਹਾਲਤ, ਅਧੂਰੇ ਪਏ ਕੰਮਾਂ ਅਤੇ ਕਰੋੜਾਂ ਰੁਪਏ ਦੇ ਖ਼ਰਚਿਆਂ ਨੂੰ ਲੈ ਕੇ ਹੰਗਾਮਾ ਹੁੰਦਾ ਰਿਹਾ। ਕੌਂਸਲਰਾਂ ਨੇ ਨਿਗਮ ਅਧਿਕਾਰੀਆਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ 54 ਕਰੋੜ ਰੁਪਏ ਦੇ ਛੋਟੇ ਕੰਮਾਂ ਅਤੇ ਅਧਿਕਾਰੀਆਂ ਵਲੋਂ ਆਪਣੇ ਪੱਧਰ ’ਤੇ ਕਰਵਾਏ ਗਏ 62 ਕਰੋੜ ਰੁਪਏ ਦੇ ਕੰਮਾਂ ਦਾ ਹਿਸਾਬ ਮੰਗਿਆ। ਸੜਕਾਂ ਦੀ ਮੁੜ ਉਸਾਰੀ ਨਾ ਹੋਣ ਤੋਂ ਨਾਰਾਜ਼ ਕਾਂਗਰਸੀ ਕੌਂਸਲਰ ਮੇਅਰ ਦੇ ਸਾਹਮਣੇ ਧਰਨੇ ’ਤੇ ਬੈਠ ਗਏ, ਜਦਕਿ ਅਧੂਰੇ ਕੰਮ ਛੱਡਣ ਵਾਲੇ ਠੇਕੇਦਾਰ ਨੂੰ ਬਲੈਕਲਿਸਟ ਕਰਨ ਦੀ ਮੰਗ ਵੀ ਉੱਠੀ। ਇਸ ਤੋਂ ਇਲਾਵਾ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਅਤੇ ਵਾਰਡ ਤੋਂ ਬਾਹਰ ਦਾ ਮੁੱਦਾ ਉਠਾਉਣ ਨੂੰ ਲੈ ਕੇ ਵੀ ਸਦਨ ਵਿਚ ਤਿੱਖੀ ਬਹਿਸ ਹੋਈ। ਸ਼ਾਮ ਤੱਕ ਕੌਂਸਲਰਾਂ ਦੀ ਗਿਣਤੀ ਘਟਣ ਕਾਰਨ ਕੋਰਮ ਪੂਰਾ ਨਾ ਹੋ ਸਕਿਆ ਅਤੇ ਅੰਤ ਵਿਚ ਰਾਸ਼ਟਰੀ ਗੀਤ ਨਾਲ ਮੀਟਿੰਗ ਸਮਾਪਤ ਕਰ ਦਿੱਤੀ ਗਈ। ਸੜਕਾਂ ਦੀ ਮਾੜੀ ਹਾਲਤ ’ ਤੇ ਕਾਂਗਰਸੀ ਕੌਂਸਲਰਾਂ ਦਾ ਧਰਨਾ ਮੀਟਿੰਗ ਦੌਰਾਨ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਅਤੇ ਵਿਕਾਸ ਕਾਰਜਾਂ ਵਿਚ ਹੋ ਰਹੀ ਦੇਰੀ ਦਾ ਮੁੱਦਾ ਛਾਇਆ ਰਿਹਾ। ਕਾਂਗਰਸੀ ਕੌਂਸਲਰਾਂ ਨੇ ਸੜਕਾਂ ਦੀ ਉਸਾਰੀ ਨਾ ਹੋਣ ਦੇ ਵਿਰੋਧ ਵਿਚ ਮੇਅਰ ਸੌਰਭ ਜੋਸ਼ੀ ਦੇ ਸਾਹਮਣੇ ਫਰਸ਼ ’ਤੇ ਬੈਠ ਕੇ ਧਰਨਾ ਦਿੱਤਾ ਅਤੇ ‘ਸਾਡੀਆਂ ਸੜਕਾਂ ਕਦੋਂ ਬਣਨਗੀਆਂ’ ਦੇ ਨਾਅਰੇ ਲਗਾਏ। ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿਚ ਸੀਵਰੇਜ ਦੀਆਂ ਪਾਈਪਾਂ ਪਾਉਣ ਲਈ ਸੜਕਾਂ ਪੁੱਟੀਆਂ ਗਈਆਂ ਸਨ, ਜਿਸ ਕਾਰਨ ਇਲਾਕੇ ਦੀਆਂ ਸੜਕਾਂ ਉਖੜ ਗਈਆਂ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਕੰਮ ਹੋਣ ਤੋਂ ਬਾਅਦ ਸੜਕਾਂ ਦੀ ਮੁੜ ਉਸਾਰੀ ਨਹੀਂ ਕੀਤੀ ਗਈ। ਇਸ ਸਬੰਧੀ ਕਈ ਵਾਰ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ’ਤੇ ਸਬੰਧਿਤ ਅਧਿਕਾਰੀਆਂ ਨੇ ਪੰਜ ਦਿਨਾਂ ਦੇ ਅੰਦਰ ਰਹਿੰਦੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਮੇਅਰ ਸੌਰਭ ਜੋਸ਼ੀ ਨੇ ਵੀ ਸਪੱਸ਼ਟ ਕੀਤਾ ਕਿ ਜੇਕਰ ਪੰਜ ਦਿਨਾਂ ਅੰਦਰ ਸੜਕਾਂ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਕਾਂਗਰਸੀ ਕੌਂਸਲਰਾਂ ਨੇ ਆਪਣਾ ਧਰਨਾ ਸਮਾਪਤ ਕੀਤਾ। ਤਿੰਨ ਮਹੀਨਿਆਂ ਤੋਂ ਅਧੂਰਾ ਪਿਆ ਸੜਕਾਂ ਦਾ ਕੰਮ , ਠੇਕੇਦਾਰ ਨੂੰ ਬਲੈਕਲਿਸਟ ਕਰਨ ਦੀ ਮੰਗ ਭਾਜਪਾ ਕੌਂਸਲਰ ਦਲੀਪ ਸ਼ਰਮਾ ਨੇ ਬਿੰਦਰਾ ਨਾਂ ਦੇ ਠੇਕੇਦਾਰ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਸੜਕਾਂ ਦਾ ਕੰਮ ਅਧੂਰਾ ਛੱਡਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਠੇਕੇਦਾਰ ਨੂੰ ਕਈ ਵਾਰ ਕੰਮ ਸ਼ੁਰੂ ਕਰਨ ਲਈ ਕਿਹਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਕੰਮ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰ ਨੂੰ ਮੁਅੱਤਲ ਕੀਤਾ ਜਾਵੇ। ਹੋਰਨਾਂ ਕੌਂਸਲਰਾਂ ਨੇ ਵੀ ਇਸ ਠੇਕੇਦਾਰ ਨੂੰ ਬਲੈਕਲਿਸਟ ਕਰਨ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿਚ 54 ਲੱਖ ਰੁਪਏ ਦੇ ਕੰਮ ਅਲਾਟ ਕੀਤੇ ਗਏ ਸਨ, ਪਰ ਇਨ੍ਹਾਂ ਵਿਚੋਂ ਪੰਜ ਲੱਖ ਰੁਪਏ ਦੇ ਕੰਮ ਵੀ ਪੂਰੇ ਨਹੀਂ ਕੀਤੇ ਗਏ। ਇਸ ’ਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸਬੰਧਿਤ ਅਧਿਕਾਰੀਆਂ ਤੋਂ ਜਵਾਬ ਮੰਗਿਆ। ਅਧਿਕਾਰੀਆਂ ਨੇ ਦੱਸਿਆ ਕਿ ਠੇਕੇਦਾਰ ਨੂੰ ਤਿੰਨ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਕਮਿਸ਼ਨਰ ਨੇ ਸਬੰਧਿਤ ਐਕਸੀਅਨ ਨੂੰ ਸ਼ਾਮ ਤੱਕ ਇਸ ਮਾਮਲੇ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। 54 ਕਰੋੜ ਦੇ ਛੋਟੇ ਕੰਮਾਂ ਦੀ ਪ੍ਰਵਾਨਗੀ ’ ਤੇ ਉੱਠੇ ਸਵਾਲ ਮੀਟਿੰਗ ਦੌਰਾਨ ਛੋਟੇ ਕੰਮਾਂ ’ਤੇ ਖ਼ਰਚ ਕੀਤੇ ਜਾ ਰਹੇ 54 ਕਰੋੜ ਰੁਪਏ ਦਾ ਮੁੱਦਾ ਵੀ ਗਰਮਾਇਆ। ਕੌਂਸਲਰਾਂ ਨੇ ਸਵਾਲ ਉਠਾਇਆ ਕਿ ਇਕ ਪਾਸੇ ਉਨ੍ਹਾਂ ਦੇ ਵਾਰਡਾਂ ਵਿਚ ਵਿਕਾਸ ਕਾਰਜਾਂ ਲਈ ਡੇਢ ਲੱਖ ਰੁਪਏ ਤੱਕ ਦੇ ਫੰਡ ਜਾਰੀ ਕਰਵਾਉਣ ਵਿਚ ਮੁਸ਼ਕਲਾਂ ਆਉਂਦੀਆਂ ਹਨ, ਜਦਕਿ ਦੂਜੇ ਪਾਸੇ ਨਿਗਮ ਅਧਿਕਾਰੀਆਂ ਵੱਲੋਂ 54 ਕਰੋੜ ਰੁਪਏ ਦੇ ਮਾਈਨਰ ਵਰਕ ਕਿਸ ਆਧਾਰ ’ਤੇ ਪਾਸ ਕਰ ਦਿੱਤੇ ਜਾਂਦੇ ਹਨ। ਕੌਂਸਲਰਾਂ ਨੇ ਇਸ ਖ਼ਰਚੇ ਦੀ ਪ੍ਰਵਾਨਗੀ ਦੀ ਪ੍ਰਕਿਰਿਆ ਅਤੇ ਕੰਮਾਂ ਦੇ ਵੇਰਵੇ ਪੇਸ਼ ਕਰਨ ਦੀ ਮੰਗ ਕੀਤੀ। ਮਾਮਲੇ ਦਾ ਨੋਟਿਸ ਲੈਂਦਿਆਂ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਤੇ ਮੇਅਰ ਸੌਰਭ ਜੋਸ਼ੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਪੂਰੀ ਰਿਪੋਰਟ ਤਲਬ ਕੀਤੀ। 62 ਕਰੋੜ ਦੇ ਕੰਮ ਛੋਟੇ - ਛੋਟੇ ਹਿੱਸਿਆਂ ਵਿਚ ਕਰਵਾਉਣ ’ ਤੇ ਇਤਰਾਜ਼ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਨਿਗਮ ਅਧਿਕਾਰੀਆਂ ਵਲੋਂ ਆਪਣੇ ਪੱਧਰ ’ਤੇ ਕਰਵਾਏ ਗਏ 62 ਕਰੋੜ ਰੁਪਏ ਦੇ ਕੰਮਾਂ ਦਾ ਪੂਰਾ ਬਿਓਰਾ ਮੰਗਦਿਆਂ ਉਨ੍ਹਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕੌਂਸਲਰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਸਦਨ ਦੀ ਪ੍ਰਵਾਨਗੀ ਦੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਗਾਬੀ ਨੇ ਕਿਹਾ ਕਿ ਕੌਂਸਲਰਾਂ ਵਲੋਂ ਲਗਭਗ 84 ਕਰੋੜ ਰੁਪਏ ਦੇ ਕੰਮ ਕਰਵਾਏ ਗਏ, ਜਦਕਿ ਨਿਗਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ 62 ਕਰੋੜ ਰੁਪਏ ਦੇ ਕੰਮ ਛੋਟੇ-ਛੋਟੇ ਹਿੱਸਿਆਂ ਵਿਚ ਵੰਡ ਕੇ ਕਰਵਾ ਦਿੱਤੇ। ਉਨ੍ਹਾਂ ਇਤਰਾਜ਼ ਜਤਾਇਆ ਕਿ ਕੌਂਸਲਰਾਂ ਵੱਲੋਂ ਪਾਸ ਕਰਵਾਏ ਗਏ ਪ੍ਰਸਤਾਵਾਂ ’ਤੇ ਕੰਮ ਕਰਨ ਵਿਚ ਦੇਰੀ ਕੀਤੀ ਜਾਂਦੀ ਹੈ, ਪਰ ਅਧਿਕਾਰੀ ਆਪਣੇ ਪੱਧਰ ’ਤੇ ਕੰਮ ਕਰਵਾਉਣ ਵਿਚ ਸਰਗਰਮ ਰਹਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਅਗਲੀ ਜਨਰਲ (ਬਾਕੀ ਸਫ਼ਾ 6 ’ਤੇ)