29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਤਵਾੜਾ ਸਾਹਿਬ ਵਿਖੇ ਅੱਖਾਂ ਦੇ 2 ਰੋਜ਼ਾ ਮੁਫ਼ਤ ਆਪ੍ਰੇਸ਼ਨ ਕੈਂਪ ਦਾ ਉਦਘਾਟਨ ਚਾਰ ਰੋਜ਼ਾ ਗੁਰਮਤਿ ਸਮਾਗਮ 30 ਤੋਂ

ਮੁੱਲਾਂਪੁਰ ਗਰੀਬਦਾਸ, 28 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਆਤਮ ਮਾਰਗ ਐਜੂਕੇਸ਼ਨਲ ਚੈਰੀਟੇਬਲ ਟਰੱਸਟ (ਯੂ. ਕੇ.)

Ad Position 21
No active advertisement
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਮੈਡੀਕਲ ਕੈਂਪ ਦਾ ਉਦਘਾਟਨ ਕਰਦੇ ਹੋਏ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ। ਤਸਵੀਰ : ਦਿਲਬਰ ਸਿੰਘ ਖੈਰਪੁਰ 29-10-2026
ਮੁੱਲਾਂਪੁਰ ਗਰੀਬਦਾਸ, 28 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਵਲੋਂ ਆਤਮ ਮਾਰਗ ਐਜੂਕੇਸ਼ਨਲ ਚੈਰੀਟੇਬਲ ਟਰੱਸਟ (ਯੂ.ਕੇ.) ਦੇ ਸਹਿਯੋਗ ਨਾਲ ਅੱਜ ਇੰਟਰਨੈਸ਼ਨਲ ਡਿਵਾਈਨ ਸਕੂਲ ਆਫ਼ ਨਰਸਿੰਗ ਅਤੇ ਇੰਟਰਨੈਸ਼ਨਲ ਡਿਵਾਈਨ ਕਾਲਜ ਆਫ਼ ਐਜੂਕੇਸ਼ਨ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਅੱਖਾਂ ਦਾ ਦੋ ਰੋਜ਼ਾ ਮੁਫ਼ਤ ਆਪ੍ਰੇਸ਼ਨ ਕੈਂਪ ਪ੍ਰੋਗਰਾਮ ਕੀਤਾ ਗਿਆ। ਕੈਂਪ ਦਾ ਉਦਘਾਟਨ ਬਾਬਾ ਲਖਵੀਰ ਸਿੰਘ (ਚੇਅਰਮੈਨ, ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ) ਵਲੋਂ ਕੀਤਾ ਗਿਆ। ਬਾਬਾ ਹਰਪਾਲ ਸਿੰਘ ਨੇ ਕੈਂਪ ਦੀ ਸਫ਼ਲਤਾ ਅਤੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਇਸ ਮੌਕੇ ਮਨਜੀਤ ਸਿੰਘ ਗਿੱਲ, ਬਾਬਾ ਕਰਨੈਲ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਕੁਲਬੀਰ ਸਿੰਘ, ਭਾਈ ਗੁਰਦੀਪ ਸਿੰਘ, ਅਵਿੰਦਰ ਸਿੰਘ, ਮੱਖਣ ਸਿੰਘ, ਡਾ. ਪ੍ਰੋ. ਸੁਖਵਿੰਦਰ ਸਿੰਘ, ਮੋਹਿੰਦਰਪਾਲ ਸਿੰਘ, ਡਾ. ਹਰਪ੍ਰੀਤ ਕੌਰ ਅਤੇ ਕਰਮਜੀਤ ਕੌਰ ਵੀ ਹਾਜ਼ਰ ਸਨ। ਅੱਖਾਂ ਦੇ ਆਪ੍ਰੇਸ਼ਨ ਗੁਰੂ ਕਾ ਲੰਗਰ ਆਈ ਹਸਪਤਾਲ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕੀਤੇ ਗਏ। ਇਸ ਮਾਨਵਤਾਵਾਦੀ ਉਪਰਾਲੇ ਦਾ ਉਦੇਸ਼ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਬਿਹਤਰ ਦੇਖਭਾਲ ਅਤੇ ਮੁਫ਼ਤ ਸਰਜਰੀ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਹ ਕੈਂਪ ਸੇਵਾ, ਦਇਆ ਅਤੇ ਮਨੁੱਖਤਾ ਦੀ ਭਲਾਈ ਦੀ ਭਾਵਨਾ ਨੂੰ ਦਰਸਾਉਂਦਾ ਹੈ। ਕੈਂਪ ਦੇ ਪਹਿਲੇ ਦਿਨ ਕੁੱਲ 265 ਮਰੀਜ਼ਾਂ ਨੇ ਰਜਿਸਟ੍ਰੇਸ਼ਨ ਕਰਵਾਈ। ਇਹ ਉਪਰਾਲਾ ਸਮਾਜ ਭਲਾਈ ਅਤੇ ਲੋੜਵੰਦ ਵਰਗਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਦੋਵਾਂ ਟਰੱਸਟਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ’ ਤੇ ਐਸ . ਬੀ . ਆਈ ਅਫਸਰਜ਼ ਐਸੋਸੀਏਸ਼ਨ , ਪੰਚਕੂਲਾ ਮੋਡਿਊਲ ਵਲੋਂ ਮਹਿੰਦੀ ਸਮਾਗਮ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਤੇ ਐਚ . ਯੂ . ਐਲ . ਦੇ ‘ ਪ੍ਰੋਜੈਕਟ ਸਰਕੂਲਰ ਭਾਰਤ ’ ਨੇ ਸੂਬਾ ਪੱਧਰੀ ਮਿਊਂਸਪਲ ਕੂੜਾ - ਪ੍ਰਬੰਧਨ ਪਹ...
Ad Position 24