ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕਰ ਰਹੇ ਹਨ ਯਤਨ
ਡੇਰਾਬੱਸੀ, 28 ਅਕਤੂਬਰ (ਗੁਰਮੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਓ. ਬੀ.
ਡੇਰਾਬੱਸੀ, 28 ਅਕਤੂਬਰ (ਗੁਰਮੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਮੁਹਾਲੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਡੇਰਾਬੱਸੀ ਹਲਕੇ ਵਿਚ ਪਾਰਟੀ ਦਾ ਜਨ ਆਧਾਰ ਵਧਾਉਣ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਉਹ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਹਰਪ੍ਰੀਤ ਸਿੰਘ ਸੈਣੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੈ। ਉਹ ਡੇਰਾਬੱਸੀ ਹਲਕੇ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਵਿਚ ਭਾਜਪਾ ਦਾ ਪਰਿਵਾਰ ਹੋਰ ਵਿਸ਼ਾਲ ਹੋਵੇਗਾ।