29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐੱਸ. ਏ.

Ad Position 21
No active advertisement
ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਰਾਗੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 29-10-2026
ਐੱਸ. ਏ. ਐੱਸ. ਨਗਰ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਗੁਰੂ ਰਾਮਦਾਸ ਜੀ ਵੈੱਲਫ਼ੇਅਰ ਸੁਸਾਇਟੀ ਮੁਹਾਲੀ ਵਲੋਂ ਰਾਮਗੜ੍ਹੀਆ ਸਭਾ ਮੁਹਾਲੀ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਸਥਾਨਕ ਰਾਮਗੜ੍ਹੀਆ ਭਵਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਭਾਈ ਪੁਰਸ਼ੋਤਮ ਸਿੰਘ ਹਜ਼ੂਰੀ ਰਾਗੀ ਜਥਾ ਰਾਮਗੜ੍ਹੀਆ ਸਭਾ, ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਅਤੇ ਭਾਈ ਪ੍ਰੇਮ ਸਿੰਘ ਚੰਡੀਗੜ੍ਹ ਵਾਲਿਆਂ ਨੇ ਜੁੜੀ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ, ਜਦਕਿ ਭਾਈ ਬਲਿਹਾਰ ਸਿੰਘ ਹੈੱਡ ਗ੍ਰੰਥੀ ਰਾਮਗੜ੍ਹੀਆ ਸਭਾ ਨੇ ਆਪਣੇ ਪ੍ਰਵਚਨਾਂ ਦੌਰਾਨ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬ੍ਰਿਤਾਂਤ ਤੋਂ ਜਾਣੂ ਕਰਵਾਇਆ। ਇਸ ਮੌਕੇ ਗੁਰੂ ਰਾਮਦਾਸ ਜੀ ਵੈੱਲਫ਼ੇਅਰ ਸੁਸਾਇਟੀ ਵਲੋਂ ਜਨਤਾ ਲੈਂਡ ਪ੍ਰਮੋਟਰ ਦੇ ਡਾਇਰੈਕਟਰ ਡਾ. ਸਤਵਿੰਦਰ ਸਿੰਘ ਭੰਮਰਾ ਦੇ ਸਹਿਯੋਗ ਨਾਲ ਬੂਟਿਆਂ ਦਾ ਲੰਗਰ ਵੀ ਲਗਾਇਆ ਅਤੇ ਵਾਤਾਵਰਨ ਦੀ ਸੰਭਾਲ ਹਿੱਤ ਸੰਗਤ ਵਿਚਕਾਰ ਵੱਖ-ਵੱਖ ਕਿਸਮ ਦੇ ਬੂਟੇ ਵੰਡੇ ਗਏ। ਇਸ ਤੋਂ ਬਾਅਦ ਗੁਰੂ ਰਾਮਦਾਸ ਜੀ ਵੈੱਲਫ਼ੇਅਰ ਸੁਸਾਇਟੀ ਅਤੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਸਮਾਗਮ ‘ਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਕੌਂਸਲਰ ਜਸਵੀਰ ਸਿੰਘ ਮਣਕੂ, ਕੰਵਲਜੀਤ ਸਿੰਘ ਰੂਬੀ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪ੍ਰੀਤਮ ਸਿੰਘ, ਪਰਮਜੀਤ ਸਿੰਘ ਗਿੱਲ, ਭਜਨ ਸਿੰਘ, ਸੁਰਜੀਤ ਸਿੰਘ ਮਠਾੜੂ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਨਰਿੰਦਰ ਸਿੰਘ ਸੰਧੂ (ਸਾਹਿਬਜ਼ਾਦਾ ਟਿੰਬਰਜ਼ ਮੁਹਾਲੀ), ਪ੍ਰਦੀਪ ਸਿੰਘ ਭਾਰਜ ਪ੍ਰਧਾਨ ਦੀ ਭਾਈ ਲਾਲੋ ਕੋਆਪ੍ਰੇਟਿਵ ਸੁਸਾਇਟੀ ਲਿ. ਮੁਹਾਲੀ, ਮਨਜੀਤ ਸਿੰਘ ਮਾਨ ਪ੍ਰਧਾਨ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ, ਦੀਦਾਰ ਸਿੰਘ ਕਲਸੀ ਪ੍ਰਧਾਨ ਪ੍ਰਾਈਵੇਟ ਕੰਸ਼ਟਰੱਕਸ਼ਨ ਲੇਬਰ ਕੰਟਰਟੈਰਜ਼ ਐਸੋਸੀਏਸ਼ਨ ਮੁਹਾਲੀ, ਜਨਰਲ ਸਕੱਤਰ ਬਲਵਿੰਦਰ ਸਿੰਘ ਕਲਸੀ, ਇਸਤਰੀ ਸਤਿਸੰਗ ਜਥੇ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਹੂੰਝਣ, ਬਲਵਿੰਦਰ ਸਿੰਘ ਹੂੰਝਣ, ਤਰਸੇਮ ਸਿੰਘ ਖੋਖਰ, ਮੋਨਿੰਦਰ ਸਿੰਘ ਸੋਹਲ, ਕੁਲਵਿੰਦਰ ਸਿੰਘ ਸੋਖੀ, ਸੁਰਿੰਦਰ ਸਿੰਘ ਜੰਡੂ, ਨਾਰਾਇਣ ਸਿੰਘ ਭੁੱਲਰ, ਸੁਰਜੀਤ ਸਿੰਘ ਮਠਾੜੂ, ਸਤਨਾਮ ਸਿੰਘ, ਲਖਬੀਰ ਸਿੰਘ ਸੰਧੂ, ਹਰਚਰਨ ਸਿੰਘ ਗਿੱਲ, ਦਵਿੰਦਰ ਸਿੰਘ ਨੰਨੜ੍ਹਾ, ਜਸਵੀਰ ਸਿੰਘ ਭੰਮਰਾ, ਰਣਜੀਤ ਸਿੰਘ ਹੰਸਪਾਲ, ਗੁਰਮੀਤ ਸਿੰਘ ਸਿਆਣ, ਗੁਲਜਾਰ ਸਿੰਘ ਵਿਰਦੀ, ਭੁਪਿੰਦਰ ਸਿੰਘ ਮੁੰਧੜ, ਅਵਤਾਰ ਸਿੰਘ ਸੱਭਰਵਾਲ, ਹਰਬੰਸ ਸਿੰਘ, ਲਖਬੀਰ ਸਿੰਘ ਹੂੰਝਣ, ਹਰਮਿੰਦਰ ਸਿੰਘ ਜੰਡੂ ਅਤੇ ਮਾਸਟਰ ਗੁਰਸ਼ਰਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ। ਅੰਤ ‘ਚ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਵਲੋਂ ਕੀਰਤਨੀ ਜਥਿਆਂ ਅਤੇ ਸੰਗਤ ਸਮੇਤ ਸਹਿਯੋਗੀ ਸੰਸਥਾਵਾਂ ਦਾ ਨੁਮਾਇੰਦਿਆਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿੱਤੀ ਯੋਜਨਾਬੰਦੀ, ਨਿਵੇਸ਼ ਦੇ ਜ਼ੋਖ਼ਮਾਂ ਅਤੇ ਸਾਈਬਰ ਸੁਰੱਖਿਆ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕਰ ਰਹੇ ਹਨ ਯਤਨ
Ad Position 24