ਵਾਲਮੀਕਿ ਜੈਅੰਤੀ ਨੂੰ ਸਮਰਿਪਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਕੁਰਾਲੀ, 28 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਬਜ਼ੀ ਮੰਡੀ ਗਰਾਊਂਡ ਵਿਖੇ ਭਾਰਤੀ ਵਾਲਮੀਕਿ ਧਰਮ ਸਮਾਜ ਸਬਜੀ ਮੰਡੀ ਵਾ. ਨੰ.
ਮ
ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਮੇਲੇ ਦੌਰਾਨ ਆਏ ਪਤਵੰਤਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਬਿੱਲਾ ਅਕਾਲਗੜ੍ਹੀਆ
29-10-2026
ਕੁਰਾਲੀ, 28 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਬਜ਼ੀ ਮੰਡੀ ਗਰਾਊਂਡ ਵਿਖੇ ਭਾਰਤੀ ਵਾਲਮੀਕਿ ਧਰਮ ਸਮਾਜ ਸਬਜੀ ਮੰਡੀ ਵਾ. ਨੰ. 12 ਵਲੋਂ ਸ਼ਹਿਰ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਚੇਅਰਮੈਨ ਚਮਨ ਲਾਲ ਤੇ ਪ੍ਰਧਾਨ ਧਰਮਿੰਦਰ ਗੋਗਾ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਿਪਤ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਮੇਲੇ ਦਾ ਉਦਘਾਟਨ ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਤੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ, ਜਦਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ, ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ, ਭਾਜਪਾ ਆਗੂ ਭਾਨੂੰ ਪ੍ਰਤਾਪ ਰਾਣਾ, ਚੌਧਰੀ ਸ਼ਿਆਮ ਲਾਲ ਮਾਜਰੀਆਂ, ਰਣਧੀਰ ਸਿੰਘ ਧੀਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਸ਼ਲਪਾਲ ਰਾਣਾ, ਸਾਬਕਾ ਕੌਂਸਲਰ ਦਵਿੰਦਰ ਸਿੰਘ ਠਾਕੁਰ, ਕੌਂਸਲਰ ਭਾਰਤ ਭੂਸ਼ਨ ਵਰਮਾ, ਗੁਰਸ਼ਰਨ ਸਿੰਘ ਬਿੰਦਰਖ, ਸਾਬਕਾ ਕੌਂਸਲਰ ਗੁਰਮੇਲ ਸਿੰਘ ਪਾਬਲਾ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਸਾਬਕਾ ਕੌਂਸਲਰ ਰਮਾਕਾਂਤ ਕਾਲੀਆ, ਲਖਵੀਰ ਸਿੰਘ ਬਿੱਟੂ ਗੋਸਲਾਂ, ਜਗਦੇਵ ਸਿੰਘ ਮਲੋਆ, ਸਾਬਕਾ ਕੌਂਸਲਰ ਗੁਰਚਰਨ ਸਿੰਘ ਰਾਣਾ, ਸੰਜੀਵ ਗੋਗਨਾ, ਪ੍ਰਿੰਸ ਸ਼ਰਮਾ, ਹੈਪੀ ਵਰਮਾ, ਮਨੋਜ ਸਨੌਪੀ, ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਅਸ਼ੀਸ਼ ਰਾਣਾ ਆਸ਼ੂ ਤੇ ਜੈ ਸਿੰਘ ਚੱਕਲਾਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲੁਆਈ। ਇਸ ਸੱਭਿਆਚਾਰਕ ਮੇਲੇ ਦੀ ਸ਼ੁਰੂਆਤ ਉਮਿੰਦਰ ਓਮਾ ਅਤੇ ਬਾਈ ਰਤਨ ਕੁਰਾਲੀ ਨੇ ਇਕ ਧਾਰਮਿਕ ਗੀਤ ਰਾਹੀਂ ਕਰਵਾਈ। ਇਸ ਤੋਂ ਬਾਅਦ ਪ੍ਰਸਿੱਧ ਕਮੇਡੀਅਨ ਭੋਟੂ ਸ਼ਾਹ ਤੇ ਕਵਿਤਾ ਭੱਲਾ ਦੀ ਜੋੜੀ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਮਗਰੋਂ ਪ੍ਰਸਿੱਧ ਦੋ-ਗਾਣਾ ਜੋੜੀ ਆਤਮਾ ਬੁੱਡੇਵਾਲ ਤੇ ਆਰ ਬਾਵਾ ਨੇ ਦੇਰ ਰਾਤ ਤੱਕ ਆਪਣੇ ਮਸ਼ਹੂਰ ਗੀਤਾਂ ਨਾਲ ਦਰਸ਼ਕਾਂ ਨੂੰ ਕੀਲ੍ਹ ਕੇ ਰੱਖਿਆ। ਮੇਲੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰਸਿੱਧ ਕੁਮੈਂਟਰ ਤਰਿੰਦਰ ਤਾਰਾ ਨੇ ਬਾਖ਼ੂਬੀ ਨਿਭਾਈ। ਇਸ ਦੌਰਾਨ ਪ੍ਰਬੰਧਕਾਂ ਨੇ ਗਾਇਕਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਪਾਬਲਾ, ਮਨਮੋਹਣ ਸਿੰਘ ਚੀਮਾ, ਕੁਲਵੀਰ ਸਿੰਘ ਗੁੰਨੋਮਾਜਰਾ, ਅਮਨਵੀ ਸਿੰਘ ਰਿੱਕੀ, ਅਵਤਾਰ ਸਿੰਘ ਕਲਸੀ, ਕੌਂਸਲਰ ਪਰਮਜੀਤ ਸਿੰਘ ਪੰਮੀ, ਹੈਪੀ ਧੀਮਾਨ, ਕੌਂਸਲਰ ਖੁਸ਼ਵੀਰ ਸਿੰਘ ਹੈਪੀ, ਹਰਮਿੰਦਰ ਸਿੰਘ ਕਾਲਾ, ਉਮਰਾਓ ਸਿੰਘ ਨੰਬਰਦਾਰ, ਮੱਖਣ ਸਿੰਘ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਬਿੱਟੂ ਰਾਜੇਮਾਜਰਾ, ਹੈਪੀ ਧੀਮਾਨ, ਮੁਕੇਸ਼ ਰਾਣਾ ਤੇ ਜਸਵਿੰਦਰ ਭੂਰਾ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।