ਲੋਕਤੰਤਰ ’ਚ ਲੋਕਾਂ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਹੱਕ- ਜੀਤੀ ਪਡਿਆਲਾ
ਕੁਰਾਲੀ, 29 ਅਕਤੂਬਰ (ਹਰਪ੍ਰੀਤ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਨੰਨਹੇੜੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਪਿੰਡ ਦੇ ਵੱਖ-ਵੱਖ ਮੁੱਦਿਆਂ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ‘ਚ ਲੋਕਤੰਤਰੀ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਲੈ ਕੇ ਚਿੰਤਾਜਨਕ ਸਥਿਤੀ ਬਣੀ ਹੋਈ ਹੈ।
ਕੁਰਾਲੀ, 29 ਅਕਤੂਬਰ (ਹਰਪ੍ਰੀਤ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਨੰਨਹੇੜੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਪਿੰਡ ਦੇ ਵੱਖ-ਵੱਖ ਮੁੱਦਿਆਂ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ‘ਚ ਲੋਕਤੰਤਰੀ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਲੈ ਕੇ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਧਰਨਿਆਂ ‘ਤੇ ਬੈਠੇ ਲੋਕਾਂ ਨੂੰ ਪੁਲਿਸ ਦੀ ਮਦਦ ਨਾਲ ਜਬਰੀ ਚੁੱਕਿਆ ਜਾ ਰਿਹਾ ਹੈ, ਜੋ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਹਰ ਨਾਗਰਿਕ ਨੂੰ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਕਰਨੀ ਚਾਹੀਦੀ ਹੈ, ਨਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਦੇ ਹਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਗੱਲ ਸੁਣ ਕੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਤਰਲੋਚਨ ਸਿੰਘ ਸਰਪੰਚ ਨੱਗਲ ਸਿੰਘਾਂ, ਜਗਤਾਰ ਸਿੰਘ, ਜੀਤ ਸਿੰਘ, ਸੁਖਦੇਵ ਸਿੰਘ ਪੰਚ, ਗੁਰਮੇਲ ਸਿੰਘ, ਦਾਰਾ ਸਿੰਘ ਸਾਬਕਾ ਪੰਚ, ਸਤਨਾਮ ਰੱਤੀਆ ਤੇ ਲਾਲਾ ਖਰੌੜ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।