30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਮੁੱਲਾਂਪੁਰ ਗਰੀਬਦਾਸ, 29 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ ਵਿਚ 30, 31 ਅਕਤੂਬਰ 1, 2 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਰਤਵਾੜਾ ਸਾਹਿਬ ਦੇ ਸੇਵਾਦਾਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਨੇ।

Ad Position 21
No active advertisement
ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਦੀ ਤਸਵੀਰ। 30-10-2026
ਮੁੱਲਾਂਪੁਰ ਗਰੀਬਦਾਸ, 29 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਅਗਵਾਈ ਵਿਚ 30, 31 ਅਕਤੂਬਰ 1, 2 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਰਤਵਾੜਾ ਸਾਹਿਬ ਦੇ ਸੇਵਾਦਾਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਨੇ। ਜਾਣਕਾਰੀ ਸਾਂਝੀ ਕਰਦਿਆਂ ਟਰੱਸਟੀ ਇੰਜ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਨੇ ਦੱਸਿਆ ਕਿ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ, ਸਮੂਹ ਸ਼ਹੀਦਾਂ ਦੀ ਯਾਦ ਅਤੇ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਦੇਸ਼ ਵਿਦੇਸ਼ ਅਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਸੰਗਤਾਂ ਪਹੁੰਚ ਰਹੀਆਂ ਹਨ। ਸੰਗਤਾਂ ਦੇ ਰਿਹਾਇਸ਼ ਅਤੇ ਲੰਗਰਾਂ ਦੀ ਵਿਵਸਥਾ ਗੁਰਦੁਆਰਾ ਸਾਹਿਬ ਵਿਖੇ ਹੀ ਕੀਤੀ ਗਈ ਹੈ। ਸੰਗਤਾਂ ਦੇ ਆਉਣ ਜਾਣ ਦੀ ਸਹੂਲਤ ਦੇ ਮੱਦੇਨਜ਼ਰ ਟਰਾਂਸਪੋਰਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਆਰੰਭਤਾ ਅੱਜ ਅੰਮ੍ਰਿਤ ਵੇਲੇ 3 ਵਜੇ ਤੋਂ ਨਾਮ ਸਿਮਰਨ ਨਾਲ ਹੋਵੇਗੀ। ਉਪਰੰਤ ਨਿਤਨੇਮ, ਆਸ਼ਾ ਦੀ ਵਾਰ ਤੋਂ ਬਾਅਦ 6 ਵਜੇ ਤੋਂ 7 ਵਜੇ ਤੱਕ ਬਾਬਾ ਲਖਬੀਰ ਸਿੰਘ ਗੁਰ ਸ਼ਬਦ ਵਿਚਾਰਾਂ ਕਰਨਗੇ। ਸਵੇਰੇ 9 ਤੋਂ ਸ਼ਾਮ ਵਜੇ 3.30 ਤੱਕ ਵੱਖ ਵੱਖ ਕੀਰਤਨੀ ਜਥੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਵਿਖੇ 1 ਨਵੰਬਰ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸੰਗਤਾਂ ਦੀ ਸੇਵਾ ਵਿਚ ਹਰ ਸਾਲ ਦੀ ਤਰ੍ਹਾਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕੂੜੇ ਦੀ ਢੋਆ ਢੁਆਈ ਲਈ ਵਰਤੇ ਜਾਂਦੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ , ਜਾਂਚ ਦੀ ਮੰਗ
Ad Position 24