29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੁਬਾਰਿਕਪੁਰ ਮੰਦਰ ’ਚ ਮੂਰਤੀਆਂ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੇ ਡੀ.ਐੱਸ.ਪੀ. ਦਫ਼ਤਰ ਅੱਗੇ ਲਗਾਇਆ ਧਰਨਾ

ਡੇਰਾਬੱਸੀ, 29 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਮੁਬਾਰਕਪੁਰ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਗਊਸ਼ਾਲਾ ਵਿਚ ਕਰੀਬ 20 ਦਿਨਾਂ ਅੰਦਰ ਦੋ ਵਾਰ ਹੋਈਆਂ ਚੋਰੀਆਂ ਦਾ ਮਾਮਲਾ ਅੱਜ ਉਸ ਵੇਲੇ ਭਖ ਗਿਆ, ਜਦੋਂ ਮੰਦਰ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਨੇ ਡੇਰਾਬੱਸੀ ਦੇ ਡੀ. ਐੱਸ.

Ad Position 21
No active advertisement
ਅਜੀਤ ਡੈਸਕ 30-10-2026
ਡੇਰਾਬੱਸੀ, 29 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਮੁਬਾਰਕਪੁਰ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਅਤੇ ਗਊਸ਼ਾਲਾ ਵਿਚ ਕਰੀਬ 20 ਦਿਨਾਂ ਅੰਦਰ ਦੋ ਵਾਰ ਹੋਈਆਂ ਚੋਰੀਆਂ ਦਾ ਮਾਮਲਾ ਅੱਜ ਉਸ ਵੇਲੇ ਭਖ ਗਿਆ, ਜਦੋਂ ਮੰਦਰ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਨੇ ਡੇਰਾਬੱਸੀ ਦੇ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪਹਿਲੀ ਚੋਰੀ ਦੇ ਮੁਲਜ਼ਮਾਂ ਦਾ ਸੁਰਾਗ ਲਗਾਉਣ ਵਿਚ ਪੁਲਿਸ ਦੀ ਨਾਕਾਮੀ ਕਾਰਨ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਕਿ ਉਨ੍ਹਾਂ ਨੇ ਮੁੜ ਉਸੇ ਧਾਰਮਿਕ ਅਸਥਾਨ ਨੂੰ ਨਿਸ਼ਾਨਾ ਬਣਾਉਂਦਿਆਂ ਉੱਥੇ ਮੰਦਰ ਦੀਆਂ ਲੱਖਾਂ ਰੁ. ਦੀਆਂ ਕੀਮਤੀ ਮੂਰਤੀਆਂ ਚੋਰੀ ਕਰਕੇ ਅਤੇ ਮੰਦਰ ਚ ਬੇਅਦਬੀ ਕੀਤੀ। ਧਰਨਾ ਦੁਪਹਿਰ ਸਮੇਂ ਡੀ.ਐੱਸ.ਪੀ. ਵਲੋਂ ਮੁਲਜ਼ਮਾਂ ਨੂੰ ਦੋ-ਤਿੰਨ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਮਗਰੋਂ ਸਮਾਪਤ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬੀਤੀ 28 ਅਕਤੂਬਰ ਦੀ ਰਾਤ ਕਰੀਬ ਇਕ ਵਜੇ ਦੋ ਅਣਪਛਾਤੇ ਨੌਜਵਾਨ ਮੰਦਰ ਵਿਚ ਦਾਖ਼ਲ ਹੋ ਕੇ ਦਾਨ-ਪਾਤਰ, ਨਕਦੀ ਅਤੇ ਭਗਵਾਨ ਦੀਆਂ ਮੂਰਤੀਆਂ ਸਮੇਤ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਸਨ। ਇਸ ਤੋਂ ਪਹਿਲਾਂ ਵੀ ਇਸੇ ਮੰਦਰ ਵਿਚ ਚੋਰੀ ਦੀ ਵਾਰਦਾਤ ਵਾਪਰ ਚੁੱਕੀ ਹੈ। ਲਗਾਤਾਰ ਵਾਪਰੀਆਂ ਇਨ੍ਹਾਂ ਘਟਨਾਵਾਂ ਕਾਰਨ ਸ਼ਰਧਾਲੂਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ਵਿਚ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ, ਸੰਜੀਵ ਖੰਨਾ ਅਤੇ ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਅਤੇ ਰਾਸ਼ਟਰੀ ਹਿੰਦੂ ਸ਼ਕਤੀ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਰਵਿੰਦਰ ਵੈਸ਼ਨਵ ਨੇ ਕਿਹਾ ਕਿ ਪਹਿਲੀ ਚੋਰੀ ਤੋਂ ਬਾਅਦ ਪੁਲਿਸ ਦੇ ਸੁਝਾਅ ਅਨੁਸਾਰ ਮੰਦਰ ਦੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਦੂਜੀ ਵਾਰ ਚੋਰੀ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਲੋਕਾਂ ਨੇ ਚੋਰੀ ਦੀਆਂ ਵਾਰਦਾਤਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਪੁਲਿਸ ਤੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਦੀ ਮੰਗ ਕੀਤੀ। ਡੀ.ਐੱਸ.ਪੀ. (ਹੈੱਡਕੁਆਰਟਰ) ਵਰਿੰਦਰ ਸਿੰਘ ਖੋਸਾ ਮੁਤਾਬਿਕ ਸੀ. ਸੀ. ਟੀ. ਵੀ. ਫੁਟੇਜ ਤੋਂ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਕੰਮ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਅਗਲੇ ਦੋ-ਤਿੰਨ ਦਿਨਾਂ ਅੰਦਰ ਕਾਬੂ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਦੁਪਹਿਰ ਸਮੇਂ ਧਰਨਾ ਚੁੱਕ ਲਿਆ।
Ad Position 22
No active advertisement
ਪਿਛਲੀ ਖ਼ਬਰ ਕਮਰਸ਼ੀਅਲ ਕੰਮਾਂ ਲਈ ਵਰਤੋਂ ਕਰਨ ਦੇ ਲਗਾਏ ਗਏ ਦੋਸ਼, ਵਿਭਾਗੀ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ ਅਗਲੀ ਖ਼ਬਰ ਕਰਵਾ ਚੌਥ ਮੌਕੇ ਜ਼ਿਲ੍ਹਾ ਅਦਾਲਤੀ ਕੰਪਲੈਕਸ ’ ਚ ਰਹੀ ਛੁੱਟੀ
Ad Position 24