29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਮਰਸ਼ੀਅਲ ਕੰਮਾਂ ਲਈ ਵਰਤੋਂ ਕਰਨ ਦੇ ਲਗਾਏ ਗਏ ਦੋਸ਼, ਵਿਭਾਗੀ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ

ਮਾਜਰੀ, 29 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਖੇਤਰ ਦੇ ਪਿੰਡ ਖਿਜ਼ਰਾਬਾਦ, ਸਿਆਲਬਾ, ਮਾਜਰੀ, ਬਲਾਕ ਮਾਜਰੀ, ਬੂਥਗੜ੍ਹ-ਮਾਜਰਾ ਤੇ ਨਿਊ ਚੰਡੀਗੜ੍ਹ ਸਮੇਤ ਆਸ-ਪਾਸ ਦੇ ਖੇਤਰਾਂ ਵਿਚ ਘਰੇਲੂ ਪਾਣੀ ਦੀਆਂ ਟੂਟੀਆਂ ਦੇ ਕੁਨੈਕਸ਼ਨਾਂ ਦੀ ਕਮਰਸ਼ੀਅਲ ਕੰਮਾਂ ਲਈ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੁਝ ਸਕੂਟਰਾਂ- ਮੋਟਰਸਾਈਕਲਾਂ ਦੀ ਮੁਰੰਮਤ ਕਰਨ ਵਾਲੇ ਦੁਕਾਨਦਾਰਾਂ ਅਤੇ ਗੱਡੀਆਂ ਦੀ ਸਰਵਿਸ ਕਰਨ ਵਾਲੇ ਦੁਕਾਨਦਾਰਾਂ ਵਲੋਂ ਘਰੇਲੂ ਪਾਣੀ ਦੇ ਕੁਨੈਕਸ਼ਨਾਂ ਰਾਹੀਂ ਵਪਾਰਕ ਕੰਮਾਂ ਲਈ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ।

Ad Position 21
No active advertisement
ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਅਤੇ ਸਿਆਲਬਾ ਵਿਖੇ ਚੱਲ ਰਹੇ ਨਾਜਾਇਜ਼ ਸਰਵਿਸ ਸਟੇਸ਼ਨਾਂ ਦੀਆਂ ਤਸਵੀਰਾਂ। ਤਸਵੀਰਾਂ : ਕੁਲਵੰਤ ਸਿੰਘ ਧੀਮਾਨ 30-10-2026
ਮਾਜਰੀ, 29 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਖੇਤਰ ਦੇ ਪਿੰਡ ਖਿਜ਼ਰਾਬਾਦ, ਸਿਆਲਬਾ, ਮਾਜਰੀ, ਬਲਾਕ ਮਾਜਰੀ, ਬੂਥਗੜ੍ਹ-ਮਾਜਰਾ ਤੇ ਨਿਊ ਚੰਡੀਗੜ੍ਹ ਸਮੇਤ ਆਸ-ਪਾਸ ਦੇ ਖੇਤਰਾਂ ਵਿਚ ਘਰੇਲੂ ਪਾਣੀ ਦੀਆਂ ਟੂਟੀਆਂ ਦੇ ਕੁਨੈਕਸ਼ਨਾਂ ਦੀ ਕਮਰਸ਼ੀਅਲ ਕੰਮਾਂ ਲਈ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੁਝ ਸਕੂਟਰਾਂ- ਮੋਟਰਸਾਈਕਲਾਂ ਦੀ ਮੁਰੰਮਤ ਕਰਨ ਵਾਲੇ ਦੁਕਾਨਦਾਰਾਂ ਅਤੇ ਗੱਡੀਆਂ ਦੀ ਸਰਵਿਸ ਕਰਨ ਵਾਲੇ ਦੁਕਾਨਦਾਰਾਂ ਵਲੋਂ ਘਰੇਲੂ ਪਾਣੀ ਦੇ ਕੁਨੈਕਸ਼ਨਾਂ ਰਾਹੀਂ ਵਪਾਰਕ ਕੰਮਾਂ ਲਈ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਵਾਹਨਾਂ ਦੀ ਧੁਆਈ ਅਤੇ ਸਰਵਿਸ ਵਰਗੇ ਕੰਮਾਂ ਲਈ ਘਰੇਲੂ ਪਾਣੀ ਦੀ ਵਰਤੋਂ ਕੀਤੇ ਜਾਣ ਕਾਰਨ ਜਿਥੇ ਪਾਣੀ ਦੀ ਬੇਲੋੜੀ ਖਪਤ ਹੋ ਰਹੀ ਹੈ, ਉਥੇ ਹੀ ਘਰੇਲੂ ਕੁਨੈਕਸ਼ਨਾਂ ਦੀ ਨਿਯਮਾਂ ਦੇ ਉਲਟ ਵਰਤੋਂ ਹੋਣ ਸੰਬੰਧੀ ਵੀ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਅਨੁਸਾਰ ਜੇਕਰ ਘਰੇਲੂ ਪਾਣੀ ਦੇ ਕੁਨੈਕਸ਼ਨਾਂ ਦੀ ਵਰਤੋਂ ਵਪਾਰਕ ਕੰਮਾਂ ਲਈ ਕੀਤੀ ਜਾ ਰਹੀ ਹੈ ਤਾਂ ਇਸ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ਨੂੰ ਲੈ ਕੇ ਉਕਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ‘ਤੇ ਵੀ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੰਬੰਧਿਤ ਵਿਭਾਗ ਦੇ ਅਧਿਕਾਰੀ, ਸਰਕਾਰੀ ਪਾਣੀ ਦੀਆਂ ਟੈਂਕੀਆਂ ‘ਤੇ ਤਾਇਨਾਤ ਕਰਮਚਾਰੀ ਅਤੇ ਪੰਚਾਇਤੀ ਨੁਮਾਇੰਦੇ ਸਮੇਂ-ਸਮੇਂ ‘ਤੇ ਜਾਂਚ ਕਰਨ ਤਾਂ ਪਾਣੀ ਦੀ ਦੁਰਵਰਤੋਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਸੰਬੰਧਿਤ ਗ੍ਰਾਮ ਪੰਚਾਇਤਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਘਰੇਲੂ ਪਾਣੀ ਦੇ ਕੁਨੈਕਸ਼ਨਾਂ ਦੀ ਜਾਂਚ ਕਰਵਾਈ ਜਾਵੇ ਅਤੇ ਜਿਥੇ ਵੀ ਨਿਯਮਾਂ ਦੀ ਉਲੰਘਣਾ ਕਰਕੇ ਘਰੇਲੂ ਕੁਨੈਕਸ਼ਨ ਤੋਂ ਮਿਲਣ ਵਾਲੇ ਪਾਣੀ ਦੀ ਵਰਤੋਂ ਵਪਾਰਕ ਕੰਮਾਂ ਲਈ ਕੀਤੀ ਜਾ ਰਹੀ ਹੈ, ਉਥੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਸੰਬੰਧਿਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਪਾਣੀ ਦੀ ਸਪਲਾਈ ਦੀ ਨਿਯਮਿਤ ਨਿਗਰਾਨੀ ਕਰਨ ਤਾਂ ਜੋ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਘਰੇਲੂ ਵਰਤੋਂ ਲਈ ਲੋੜੀਂਦੇ ਪਾਣੀ ਦੀ ਸਪਲਾਈ ਮਿਲ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਜਲ ਸਪਲਾਈ ਵਿਭਾਗ ਅਤੇ ਸਥਾਨਕ ਪੰਚਾਇਤਾਂ ਲੋਕਾਂ ਦੀ ਇਸ ਮੰਗ ‘ਤੇ ਕੀ ਕਾਰਵਾਈ ਕਰਦੀਆਂ ਹਨ ਅਤੇ ਘਰੇਲੂ ਪਾਣੀ ਦੀ ਕਮਰਸ਼ੀਅਲ ਵਰਤੋਂ ਸੰਬੰਧੀ ਸ਼ਿਕਾਇਤਾਂ ਦੀ ਜਾਂਚ ਕਦੋਂ ਸ਼ੁਰੂ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਨਗਰ ਕੌਂਸਲ ਦੇ ਨੁਮਾਇੰਦਿਆਂ ਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਅਗਲੀ ਖ਼ਬਰ ਮੁਬਾਰਿਕਪੁਰ ਮੰਦਰ ’ਚ ਮੂਰਤੀਆਂ ਚੋਰੀ ਹੋਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੇ ਡੀ.ਐੱਸ.ਪੀ. ਦਫ਼ਤਰ ਅੱਗੇ ਲਗਾਇਆ ਧਰਨਾ
Ad Position 24