ਵਿਧਾਇਕ ਰੰਧਾਵਾ ਵਲੋਂ ਨਗਰ ਕੌਂਸਲ ਦੇ ਨੁਮਾਇੰਦਿਆਂ ਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ
ਜ਼ੀਰਕਪੁਰ, 29 ਅਕਤੂਬਰ (ਹੈਪੀ ਪੰਡਵਾਲਾ)- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਸਥਿਤ ਪਾਰਟੀ ਦੇ ਉਪ ਦਫ਼ਤਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲੋੜੀਂਦੀ ਨਿਰਦੇਸ਼ ਜਾਰੀ ਕੀਤੇ।
ਜ਼ੀਰਕਪੁਰ, 29 ਅਕਤੂਬਰ (ਹੈਪੀ ਪੰਡਵਾਲਾ)- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਸਥਿਤ ਪਾਰਟੀ ਦੇ ਉਪ ਦਫ਼ਤਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲੋੜੀਂਦੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਨਗਰ ਕੌਂਸਲ ਦੇ ਨੁਮਾਇੰਦਿਆਂ ਅਤੇ ਵਾਰਡ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਕੰਮਾਂ ‘ਚ ਤੇਜ਼ੀ ਲਿਆਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।