29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਰਦੇਵ ਸਿੰਘ ਉੱਭਾ ਵਲੋਂ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ

ਐੱਸ. ਏ.

Ad Position 21
No active advertisement
ਭਾਜਪਾ ਆਗੂ ਹਰਦੇਵ ਸਿੰਘ ਉੱਭਾ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 30-10-2026
ਐੱਸ. ਏ. ਐੱਸ. ਨਗਰ, 29 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਮੁਹਾਲੀ ਨਾਲ ਸੰਬੰਧਿਤ ਕਈ ਅਹਿਮ ਜਨਤਕ ਮੁੱਦੇ ਉਠਾਏ ਅਤੇ ਇਨ੍ਹਾਂ ਦੇ ਹੱਲ ਲਈ ਢੁਕਵੀਂ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਮੁਹਾਲੀ ਦੇ ਫ਼ੇਜ਼-5 ਦੇ ਡੰਪਿੰਗ ਗਰਾਊਂਡ ਨੂੰ ਸ਼ਹਿਰ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਬਾਹਰ ਤਬਦੀਲ ਕਰਨ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ (ਵੇਵ ਐਸਟੇਟ ਸੈਕਟਰ-85, 86, 88, 98, 99 ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਅਤੇ ਪਿੰਡ ਸੰਭਾਲਕੀ ਤੇ ਨਾਨੂੰ ਮਾਜਰਾ) ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਉਪਲੱਬਧ ਕਰਵਾਉਣ, ਇਨ੍ਹਾਂ ਇਲਾਕਿਆਂ ਵਿਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਉਣ, ਸੈਕਟਰ-87 ਵਿਚ ਜ਼ਮੀਨ ਐਕੁਆਇਰ ਕਰਨ ਬਦਲੇ ਕਿਸਾਨਾਂ ਨੂੰ ਬਣਦਾ ਉਚਿੱਤ ਮੁਆਵਜ਼ਾ ਦੇਣ, ਸੈਕਟਰ-66-67 ਨੂੰ ਸੈਕਟਰ-80-81 ਨਾਲ ਜੋੜਨ ਵਾਲੇ ਅਧੂਰੇ ਪੁਲ ਦੀ ਉਸਾਰੀ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਨਤਕ ਮੁੱਦਿਆਂ ਸੰਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨਗਰ ਨਿਗਮ ਮੁਹਾਲੀ ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਸੰਬੰਧਿਤ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਪਵਨ ਸਚਦੇਵ, ਰਾਜ ਕੁਮਾਰ ਰਾਸੇਵਟ ਅਤੇ ਸੁਰਿੰਦਰ ਚਾਰੀਆ ਸਮੇਤ ਹੋਰ ਵੀ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਹੋਰਨਾਂ ਰਾਜਾਂ ਦੇ ਵੋਟਰਾਂ ਨੂੰ ਪੰਜਾਬ ਅੰਦਰ ਵੋਟਾਂ ਬਣਾਉਣ ਤੋਂ ਰੋਕਣ ਲਈ ਢੁਕਵਾਂ ਪ੍ਰਬੰਧ ਕਰੇ- ਕਾਹ... ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਲਿੰਕਡਇਨ ਐਕਸਪੀਰੀਐਂਸ ਜ਼ੋਨ ਲਾਂਚ
Ad Position 24