ਪੰਜਾਬ ਯੂਨੀਵਰਸਿਟੀ ’ ਚ ਏ . ਬੀ . ਵੀ . ਪੀ . ਨੇ ‘ ਸੀਰਤ ਯੁਵਤੀ ਸੰਮੇਲਨ ’ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 29 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿਖੇ ਸਟੂਡੈਂਟਸ ਕੌਂਸਲ ਦੇ ਸਹਿਯੋਗ ਨਾਲ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ. ਬੀ.
ਚੰਡੀਗੜ੍ਹ, 29 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿਖੇ ਸਟੂਡੈਂਟਸ ਕੌਂਸਲ ਦੇ ਸਹਿਯੋਗ ਨਾਲ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਨੇ ‘ਸੀਰਤ ਯੁਵਤੀ ਸੰਮੇਲਨ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮਹਿਲਾ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿਚ ਔਰਤਾਂ ਦੀ ਭੂਮਿਕਾ ’ਤੇ ਚਰਚਾ ਕੀਤੀ ਗਈ। ਡਾ. ਸੰਦੀਪ ਸੰਧੂ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਡਾ. ਤਮੰਨਾ ਸ਼ਰਮਾ ਅਤੇ ਡਾ. ਸੁਖਵਿੰਦਰ ਕੌਰ ਬਰਾੜ ਵਿਸ਼ੇਸ਼ ਮਹਿਮਾਨ ਸਨ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਰਾਸ਼ਟਰੀ ਸਕੱਤਰ ਕਸ਼ਮਾ ਸ਼ਰਮਾ ਮੁੱਖ ਬੁਲਾਰੇ ਵਜੋਂ ਮੌਜੂਦ ਸਨ। ਆਡੀਟੋਰੀਅਮ ਵਿਚ ਮੌਜੂਦ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਸ਼ਮਾ ਸ਼ਰਮਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਔਰਤਾਂ ਸਿੱਖਿਆ, ਵਿਗਿਆਨ, ਰਾਜਨੀਤੀ, ਖੇਡਾਂ, ਪ੍ਰਸ਼ਾਸਨ, ਉੱਦਮਤਾ ਅਤੇ ਸਮਾਜ ਸੇਵਾ ਸਮੇਤ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਬਾਰੇ ਚਾਨਣਾ ਪਾਇਆ। ਮੁੱਖ ਮਹਿਮਾਨ ਡਾ. ਸੰਦੀਪ ਸੰਧੂ ਨੇ ਸਮਾਜ ਜਾਂ ਦੇਸ਼ ਦੀ ਤਰੱਕੀ ਵਿਚ ਔਰਤਾਂ ਦੀ ਭਾਗੀਦਾਰੀ ਬਾਰੇ ਜਾਣਕਾਰੀ ਦਿੱਤੀ। ਡਾ. ਤਮੰਨਾ ਸ਼ਰਮਾ ਅਤੇ ਡਾ. ਸੁਖਵਿੰਦਰ ਕੌਰ ਬਰਾੜ ਨੇ ਵੀ ਔਰਤਾਂ ਦੇ ਸਸ਼ਕਤੀਕਰਨ, ਸਿੱਖਿਆ, ਸਵੈ-ਨਿਰਭਰਤਾ ਅਤੇ ਸਮਾਜਿਕ ਜਾਗਰੂਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਨਾਟੀ, ਹਰਿਆਣਵੀ ਲੋਕ ਨਾਚ ਅਤੇ ਸੱਭਿਆਚਾਰਕ ਪ੍ਰੋਗਰਾਮ ਭੰਗੜੇ ਪੇਸ਼ ਕੀਤਾ। ਵਿਦਿਆਰਥੀ ਜਥੇਬੰਦੀਆਂ ਨੇ ਆਰ. ਐਸ. ਐਸ. ਮੈਂਬਰ ਦੇ ਬੁਲਾਏ ਜਾਣ ’ਤੇ ਕੀਤਾ ਵਿਰੋਧ ਪ੍ਰਦਰਸ਼ਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਏ.ਬੀ.ਵੀ.ਪੀ ਦੁਆਰਾ ਕਰਵਾਏ ਸਮਾਗਮ ‘ਸੀਰਤ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਜਦੋ ਵਿਦਿਆਰਥੀ ਜੱਥੇਬੰਦੀ ਪੀ.ਐਸ.ਯੂ ਲਲਕਾਰ, ਏ.ਐਸ.ਏ.ਪੀ, ਆਈਸਾ, ਸਾਖੀ, ਦਿਸਾ, ਡਾਈਲੈਕਟੀਕਾਂ ਆਦਿ ਵਿਦਿਆਰਥੀਆਂ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਦੇ ਆਗੂ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦੇਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਦੋਵਾਂ ਵਿਦਿਆਰਥੀ ਸਮੂਹਾਂ ਵਿਚਕਾਰ ਜਲਦੀ ਹੀ ਬਹਿਸ ਹੋ ਗਈ। ਇਸ ਹੰਗਾਮੇ ਨੇ ਯੂਨੀਵਰਸਿਟੀ ਕੈਂਪਸ ਵਿਚ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ। ਯੂਨੀਵਰਸਿਟੀ ਸੁਰੱਖਿਆ ਨੇ ਪਹਿਲਾਂ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਿਵੇਂ ਹੀ ਸਥਿਤੀ ਵਿਗੜਦੀ ਦੇਖੀ ਤਾਂ ਸੈਕਟਰ 11 ਪੁਲਿਸ ਨੂੰ ਬੁਲਾਇਆ ਗਿਆ। ਮੌਕੇ ਤੇ ਪੁਜ਼ੀ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸਥਿਤੀ ਤੇ ਕਾਬੂ ਪਾਇਆ। ਪੁਲਿਸ ਵਲੋਂ ਛੱਡੇ ਜਾਣ ਤੋਂ ਬਾਅਦ ਸਮੂਹ ਵਿਦਿਆਰਥੀ ਜੱਬੇਬੰਦੀਆਂ ਨੇ ਉਪ ਕੁਲਪਤੀ ਦੇ ਘਰ ਅੱਗੇ ਧਰਨਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਯੂਨੀਵਰਸਿਟੀ ’ਚ ਯੂਨੀਵਰਸਿਟੀ ਦੀ ਸਕਿਊਰਟੀ ਮੌਜ਼ੂਦ ਹੋਣ ਦੇ ਬਾਵਜੂਦ ਚੰਡੀਗੜ੍ਹ ਪੁਲਿਸ ਦੇ ਆਉਣ ਤੇ ਰੋਕ ਲਗਾਈ ਜਾਵੇ ਅਤੇ ਏ.ਬੀ.ਵੀ.ਪੀ ਦੇ ਦੁਆਰਾ ਬੁਲਾਏ ਗਏ ਬਦਮਾਸਾ ਦੀ ਪਕੜ ਕੀਤੀ ਜਾਵੇ, ਕਿਉਕਿ ਉਨ੍ਹਾਂ ਦੁਆਰਾ ਕੁੜੀਆਂ ਨਾਲ ਜਾਣਬੁੱਝ ਕੇ ਟੱਚ ਕੀਤਾ ਗਿਆ।